ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਲਈ ਜ਼ਿੰਮੇਵਾਰ ਬਲਵਿੰਦਰ ਕੌਰ ਘਵੱਦੀ ਦਾ ਕਤਲ ਕਰਨ ਦੇ 'ਦੋਸ਼' ਵਿਚ ਗ੍ਰਿਫਤਾਰ ਕੀਤੇ ਨੌਜਵਾਨਾਂ ਵਿਚੋਂ ਤਿੰਨ ਨੂੰ ਅੱਜ ਜੁਡੀਸ਼ੀਅਲ ਮੈਜੀਸਟ੍ਰੇਟ ਲਵਜਿੰਦਰ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ।
ਮਿਲੀਆਂ ਰਿਪੋਰਟਾਂ ਮੁਤਾਬਕ ਘਵੱਦੀ ਦੀ ਰਹਿਣ ਵਾਲੀ ਬਲਜਿੰਦਰ ਕੌਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਵਿਚ ਮਾਰਨ ਵਾਲੇ ਨੌਜਵਾਨਾਂ 'ਤੇ ਪੁਲਿਸ ਨੇ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਲਾ ਦਿੱਤਾ ਹੈ। ਪੁਲਿਸ ਨੇ ਤਿੰਨ ਹੋਰ ਸਿੱਖਾਂ, ਹਰਬੰਸ ਸਿੰਘ ਕੱਲੇ ਮਾਜਰਾ (ਨਾਭਾ), ਗੁਰਵਿੰਦਰ ਸਿੰਘ ਅਤੇ ਜਗਜੀਤ ਸਿੰਘ ਪਿੰਡ ਹਰੀਕੇ, ਜ਼ਿਲ੍ਹਾ ਸੰਗਰੂਰ ਨੂੰ ਵੀ ਇਸ ਕੇਸ ਵਿਚ ਗ੍ਰਿਫਤਾਰ ਕੀਤਾ ਹੈ।
ਹਮਲਾਵਰਾਂ ਵਲੋਂ ਟੈਂਟ ਦੇ ਪਿੱਛੇ ਇਕ ਪਰਦਾ ਲਾਇਆ ਹੋਇਆ ਸੀ, ਜਿੱਥੇ ਕਿ ਦੋ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨ ਬੈਠ ਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਇੰਤਜ਼ਾਰ ਕਰ ਰਹੇ ਸਨ। ਇਨ੍ਹਾਂ ਦੋਸ਼ੀਆਂ ਵੱਲੋਂ ਆਪਣੇ ਹਥਿਆਰ ਪਾਣੀ ਪਾਉਣ ਵਾਲੇ ਡਰੰਮਾਂ 'ਚ ਲੁਕੋ ਕੇ ਰੱਖੇ ਗਏ ਸਨ। ਇਹ ਸਾਰੇ ਨਿਹੰਗ ਬਾਣੇ 'ਚ ਸਨ ਤੇ ਜ਼ਿਆਦਾਤਰ ਨੌਜਵਾਨ ਅੰਮ੍ਰਿਤਧਾਰੀ ਸਨ। ਹਾਲ ਦੀ ਘੜੀ ਭਾਵੇਂ ਪੁਲਿਸ ਅਧਿਕਾਰੀ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੇ ਹਨ ਪਰ ਸੂਤਰਾਂ ਅਨੁਸਾਰ ਪੁਲਿਸ ਵਲੋਂ ਇਹ ਸਾਰਾ ਮਾਮਲਾ ਹੱਲ ਕਰ ਲਿਆ ਗਿਆ ਹੈ ਤੇ ਜਲਦ ਹੀ ਇਸ ਦਾ ਖੁਲਾਸਾ ਉੱਚ ਅਧਿਕਾਰੀਆਂ ਵਲੋਂ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।
ਸ਼ਿਵ ਸੈਨਾ ਨੌਜਵਾਨ ਮੋਰਚਾ ਪੰਜਾਬ ਦੇ ਪ੍ਰਧਾਨ ਅਮਿਤ ਆਰੋੜਾ ਨੂੰ ਰਾਤ ਦੋ ਮੋਟਰ ਸਾੲਕਿਲ ਸਵਾਰਾਂ ਵੱਲੋਂ ਗੋਲੀਆਂ ਹਮਲਾ ਕੀਤਾ ਗਿਆ, ਜਿਸ ਨਾਲ ਉਹ ਗੰਭੀਰ ਰੁਪ ਵਿੱਚ ਜ਼ਖਮੀ ਹੋ ਗਿਆ।
ਭਗਵਾਵਾਦੀ ਹਿੰਦੂੀ ਜੱਥੇਬੰਦੀ ਆਰ. ਐੱਸ. ਐੱਸ ਦੇ ਵਰਕਰਾਂ ‘ਤੇ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੀਡੀਆ ਵਿੱਚ ਨਸ਼ਰ ਖ਼ਬਰ ਅਨੁਸਾਰ ਸਥਾਨਕ ਕਿਦਵਈ ਨਗਰ 'ਚ ਅੱਜ ਸਵੇਰੇ 2 ਮੋਟਰ ਸਾਈਕਲ ਸਵਾਰਾਂ ਵੱਲੋਂ ਆਰ ਐੱਸ ਐੱਸ ਦੀ ਸ਼ਾਖਾ 'ਚ ਵਰਕਰਾਂ ਤੇ ਗੋਲੀਆਂ ਦਿੱਤੀਆਂ। ਘਟਨਾਂ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਪੁਸ਼ਟੀ ਨਹੀਂ ਹੋ ਸਕੀ।
ਫਰੀਦਕੋਟ ਜਿਲੇ ਦੇ ਪਿੰਡ ਗਰਗਾੜੀ ਵਿੱਚ ਪਿਛਲੇ ਦਿਨੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਅਤੇ ਉਸ ਪਿਛੋਂ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ਼ਾਂਤਮਈ ਰੋਸ ਮਾਰਚ ਕਰ ਰਹੀਆਂ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਦੋ ਸਿੰਘਾਂ ਨੂੰ ਸ਼ਹੀਦ ਕਰਨ ਤੋਂ ਬਾਅਦ ਪੰਜਾਬ ਭਰ ਵਿੱਚ ਸਿੱਖਾਂ ਵੱਲੋਂ ਰੋਸ ਮੁਜ਼ਾਹਰਿਆਂ ਦੇ ਚੱਲਦਿਆਂ ਪੰਜਾਬ ਦੇ ਚਾਰ ਜਿਲਿਆਂ ਵਿੱਚ ਅਰਧ ਸੁਰੱਖਿਆ ਦਸਤਿਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੱਲ ਪਿੰਡ ਘਵੱਦੀ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ ਦੇ ਸਬੰਧ ਵਿੱਚ ਪੁਲਿਸ ਨੇ ਇਕ ਔਰਤ ਨੂੰ ਹਿਰਾਸਤ 'ਚ ਲੈ ਲਿਆ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀਆਂ ਹੋ ਰਹੀਆਂ ਘਟਨਾਵਾਂ ਦਾ ਸਿਲਸਲਾ ਰੁਕਣ ਦਾ ਨਾਂ ਨ੍ਹੀ ਲੈ ਰਿਹਾ ਹੈ। ਅੱਜ ਲੁਧਿਆਣਾ ਜਿਲੇ ਦੇ ਡੇਹਲੋਂ ਖੇਤਰ ਵਿੱਚ ਪਿੰਡ ਘਵੱਦੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖੰਡਤ ਹੋਣ ਦੀ ਦੂਖਦਾਈ ਖ਼ਬਰ ਮਿਲੀ ਹੈ।
ਨਿਊ ਜਨਤਾ ਨਗਰ ਦੀ ਨੌਜਵਾਨ ਲੜਕੀ ਨੂੰ ਅਗਵਾ ਕਰਨ ਪਿਛੋਂ ਉਸਦੀ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੁੱਧਵਾਰ ਦਿਨ ਦਿਹਾੜੇ ਦੋ ਵਜੇ ਮੁਲਜ਼ਮਾਂ ਨੇ ਵਿਦਿਆਰਥਣ ਨੂੰ ਸਰੇਆਮ ਅਗਵਾ ਕੀਤਾ, ਫਿਰ ਉਸ ਨਾਲ ਜਬਰ ਜਨਾਹ ਕੀਤਾ ਅਤੇ ਉਸ ਤੋਂ ਬਾਅਦ ਉਸਦਾ ਕਤਲ ਕਰ ਲਾਸ਼ ਨਹਿਰ ਵਿੱਚ ਸੁੱਟ ਦਿੱਤੀ।
ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ 186 ਦਿਨਾਂ ਤੋਂ ਭੁੱਖ ੍ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਗ ਦਾ ਪਿੰਡ ਪੁਲਿਸ ਛਾਉਣੀ ਵਿੱਚ ਬਦਲ ਗਿਆ ਹੈ।ਪੁਲਿਸ ਅਤੇ ਕਮਾਂਡੋ ਫੋਰਸ ਨੇ ਬਾਪੂ ਸੂਰਤ ਸਿੰਘ ਦੇ ਘਰ ਨੂੰ ਪੂਰੀ ਤਰਾਂ ਘੇਰਿਆ ਹੋਇਆ ਹੈ। ਪਿੰਡ ਨੂੰ ਜਾਣ ਵਾਲੀਆਂ ਸੜਕਾਂ 'ਤੇ ਨਾਕੇ ਲਾ ਦਿੱਤੇ ਗਏ ਹਨ ਅਤੇ ਕਿਸੇ ਨੂੰ ਵੀ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾਂਦਾ।
« Previous Page — Next Page »