ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਸਬੰਧਤ ਤਿੰਨ ਨੌਜਵਾਨਾਂ ਕੋਲੋਂ ਪੁੱਛਗਿੱਛ ਦੌਰਾਨ ਤਿੰਨ ਹੋਰ ਹਥਿਆਰ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਦੇ ਆਈ.ਜੀ. ਐਮ.ਐਫ. ਫਾਰੂਕੀ ਨੇ ਦੱਸਿਆ ਕਿ ਇਹ ਹਥਿਆਰ ਰਛਪਾਲ ਸਿੰਘ ਨਾਂ ਦੇ ਨੌਜਵਾਨ ਕੋਲੋਂ ਬਰਾਮਦ ਹੋਏ ਹਨ, ਜੋ ਉਸ ਨੇ ਚੰਡੀਗੜ੍ਹ ਨੇੜੇ ਪਿੰਡ ਖੁਦਾਅਲੀ ਸ਼ੇਰ ਵਿੱਚ ਕਿਸੇ ਥਾਂ ’ਤੇ ਲੁਕਾਏ ਹੋਏ ਸਨ। ਇਸ ਨੌਜਵਾਨ ਨੂੰ ਇਸੇ ਪਿੰਡ ਤੋਂ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਨਾਲ ਗੁਰਪਾਲ ਸਿੰਘ ਜਲਾਲਪੁਰ ਕਲਾਂ ਜਲੰਧਰ ਅਤੇ ਮੇਜਰ ਸਿੰਘ ਪਿੰਡ ਵੈਰੋਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ।