Tag Archive "madhya-pradesh"

ਸ਼੍ਰੋਮਣੀ ਕਮੇਟੀ ਮੈਂਬਰ ਨੇ ਕਿਹਾ; ਸਿਕਲੀਗਰ ਸਿੱਖਾਂ ਖਿਲਾਫ ਹੋ ਰਹੇ ਅਤਿਆਚਾਰਾਂ ਦੀ ਜਾਂਚ ਹੋਵੇ

ਇਸ ਮਹੀਨੇ ਦੇ ਸ਼ੁਰੂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਸਿਕਲੀਗਰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਸੋਮਵਾਰ ਨੂੰ ਮੰਗ ਕੀਤੀ ਕਿ ਸਿਕਲੀਗਰ ਸਿੱਖਾਂ ਪ੍ਰਤੀ ਵਿਤਕਰੇਪੂਰਨ ਵਿਹਾਰ ਅਤੇ ਉਨ੍ਹਾਂ ਨਾਲ ਹੋ ਰਹੇ ਮਾੜੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ਭੋਪਾਲ ਪੁਲਿਸ ਮੁਕਾਬਲਾ: ਵਿਰੋਧੀ ਦਲਾਂ ਨੇ ਜਾਂਚ ਮੰਗੀ; ਭਾਜਪਾ ਨੇ ਮੰਗ ਠੁਕਰਾਈ

ਭੋਪਾਲ ਵਿੱਚ ਮਾਰੇ ਗਏ ਅੱਠ ਸਿਮੀ ਕਾਰਕੁਨਾਂ ਦੇ ਮਾਮਲੇ ਵਿੱਚ ਕਈ ਸਵਾਲ ਉੱਠੇ ਹਨ ਜਦੋਂ ਕਿ ਪੁਲਿਸ ਦਾ ਕਹਿਣਾ ਹੈ ਕਿ ਇਹ ਮੁਕਾਬਲਾ ਸਹੀ ਸੀ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਹੋਰ ਭਾਜਪਾ ਆਗੂਆਂ ਨੇ ਵਿਰੋਧੀ ਧਿਰ ’ਤੇ ਮਾਮਲੇ ਨੂੰ ‘ਸਿਆਸੀ ਤੇ ਫਿਰਕੂ’ ਰੰਗਤ ਦੇਣ ਦਾ ਦੋਸ਼ ਲਾਇਆ ਹੈ। ਇਸ ਦੌਰਾਨ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੀਡੀਆ ਰਿਪੋਰਟਾਂ ’ਤੇ ਆਪੇ ਨੋਟਿਸ ਲੈਂਦਿਆਂ ਸੂਬੇ ਦੇ ਚੀਫ ਸੈਕਟਰੀ, ਡੀਜੀਪੀ ਅਤੇ ਜੇਲ੍ਹ ਵਿਭਾਗ ਦੇ ਡੀਜੀ ਤੇ ਆਈਜੀ ਨੂੰ ਨੋਟਿਸ ਜਾਰੀ ਕਰਕੇ ਛੇ ਹਫ਼ਤਿਆਂ ਵਿੱਚ ਇਸ ਮਾਮਲੇ ਦੀ ਪੂਰੀ ਰਿਪੋਰਟ ਦੇਣ ਲਈ ਕਿਹਾ ਹੈ।

ਭੋਪਾਲ ‘ਚ ਮਾਰੇ ਗਏ ਸਿਮੀ ਕਾਰਜਕਰਤਾਵਾਂ ਦੇ ਵਕੀਲ ਹਾਈਕੋਰਟ ਜਾਣਗੇ

ਸਿਮੀ ਦੇ ਅੱਠ ਮੈਂਬਰਾਂ ਦੀ ਕਹੇ ਜਾਂਦੀ ਪੁਲਿਸ ਮੁਕਾਬਲੇ 'ਚ ਮੌਤ 'ਤੇ ਉੱਠ ਰਹੇ ਸਵਾਲਾਂ ਦੇ ਵਿਚ ਉਨ੍ਹਾਂ ਦੇ ਵਕੀਲ ਨੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਾਉਣ ਅਤੇ ਇਸ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਗੱਲ ਕਹੀ ਹੈ।

ਰਾਤ ਨੂੰ ਭੋਪਾਲ ਜੇਲ੍ਹ ਤੋਂ ਭੱਜੇ ਸਿਮੀ ਦੇ ਅੱਠ ਕਾਰਜਕਰਤਾ ‘ਪੁਲਿਸ ਮੁਕਾਬਲੇ’ ‘ਚ ਮਾਰੇ ਵੀ ਗਏ!!

ਭੋਪਾਲ ਦੀ ਕੇਂਦਰੀ ਜੇਲ੍ਹ ਤੋਂ ਫਰਾਰ ਹੋਏ ਸਿਮੀ ਦੇ ਕਾਰਜਕਰਤਾ ਪੁਲਿਸ ਮੁਕਾਬਲੇ 'ਚ ਮਾਰੇ ਗਏ ਹਨ। ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਭੁਪਿੰਦਰ ਸਿੰਘ ਨੇ ਇਹ ਜਾਣਕਾਰੀ ਦਿੱਤੀ। ਰਾਜ ਦੇ ਗ੍ਰਹਿ ਮੰਤਰੀ ਨੇ ਦੱਸਿਆ ਕਿ ਪਿੰਡ ਈਂਟਖੇੜਾ 'ਚ ਪੁਲਿਸ ਨੇ ਸਾਰਿਆਂ ਨੂੰ ਘੇਰ ਲਿਆ ਜਿਸਤੋਂ ਬਾਅਦ ਇਨਕਾਉਂਟਰ 'ਚ ਸਾਰੇ ਮਾਰੇ ਗਏ। ਇਹ ਸਾਰੇ ਸਿਮੀ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ।

ਸਟੂਡੈਂਟਸ ਇਸਲਾਮਿਕ ਮੂਵਮੈਂਟ ਆਫ ਇੰਡੀਆ (ਸਿਮੀ) ਦੇ ਅੱਠ ਕਾਰਜਕਰਤਾ ਭੋਪਾਲ ਜੇਲ੍ਹ ਤੋਂ ਫਰਾਰ

ਭੋਪਾਲ 'ਚ ਪੁਲਿਸ ਦਾ ਕਹਿਣਾ ਹੈ ਕਿ ਸੈਂਟਰਲ ਜੇਲ੍ਹ ਤੋਂ ਪਾਬੰਦੀਸ਼ੁਦਾ ਜਥੇਬੰਦੀ ਸਿਮੀ ਦੇ ਅੱਠ ਕਾਰਜਕਰਤਾ ਫਰਾਰ ਹੋ ਗਏ ਹਨ।

ਮੱਝ ਦਾ ਮੀਟ ਲਿਜਾਣ ਕਰਕੇ ਮੁਸਲਮਾਨ ਔਰਤਾਂ ‘ਤੇ ਪੁਲਿਸ ਦੀ ਹਾਜ਼ਰੀ ਵਿਚ ਹਮਲਾ

ਇੱਥੇ ਰੇਲਵੇ ਸਟੇਸ਼ਨ ਕੋਲ ਮੱਝ ਦਾ ਮੀਟ ਲੈ ਕੇ ਜਾ ਰਹੀਆਂ ਦੋ ਮੁਸਲਿਮ ਔਰਤਾਂ ਉਤੇ ਗਊ ਰੱਖਿਅਕਾਂ ਨੇ ਪੁਲੀਸ ਦੀ ਹਾਜ਼ਰੀ ਵਿੱਚ ਹਮਲਾ ਕਰ ਦਿੱਤਾ। ਪੁਲੀਸ ਨੇ ਬਾਅਦ ਵਿੱਚ ਦੋਵਾਂ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੰਦਸੌਰ ਦੇ ਐਸਪੀ ਮਨੋਜ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਕੱਲ੍ਹ ਫੋਨ ਆਇਆ ਕਿ ਰੇਲਵੇ ਸਟੇਸ਼ਨ ਕੋਲ ਦੋ ਔਰਤਾਂ ਦੀ ਗਾਂ ਦਾ ਮਾਸ ਲੈ ਕੇ ਜਾਣ ਦੇ ਸ਼ੱਕ ਵਿੱਚ ਕੁੱਟਮਾਰ ਕੀਤੀ ਗਈ। ਔਰਤ ਅਤੇ ਮਰਦ ਸਿਪਾਹੀ ਮੌਕੇ ਉਤੇ ਗਏ ਅਤੇ ਦੋਵਾਂ ਔਰਤਾਂ ਨੂੰ ਥਾਣੇ ਲੈ ਆਏ। ਇਸ ਮਗਰੋਂ ਮੀਟ ਨੂੰ ਪਰਖ ਲਈ ਭੇਜਿਆ ਗਿਆ, ਜੋ ਮੱਝ ਦਾ ਨਿਕਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇਕ ਔਰਤ ਵਿਰੁੱਧ ਪਹਿਲਾਂ ਵੀ ਗ਼ੈਰ ਕਾਨੂੰਨੀ ਤਰੀਕੇ ਨਾਲ ਮੀਟ ਲੈ ਕੇ ਜਾਣ ਦੇ ਦੋਸ਼ ਵਿੱਚ ਕੇਸ ਦਰਜ ਹੋ ਚੁੱਕਾ ਹੈ।