ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ, ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮਨਾਈ ਗਈ। ਇਸ ਸਮੇਂ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਉਪਰੰਤ ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਲਿਆ।
ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ 178ਵੀਂ ਬਰਸੀ ਮਨਾਉਣ ਲਈ ਸਿੱਖ ਜਥੇ ਨੂੰ ਪੂਰੀ ਤਿਆਰੀ ਅਤੇ ਕਾਗਜ਼ਾਤ ਹੋਣ ਦੇ ਬਾਵਜੂਦ ਭਾਰਤ ਸਰਕਾਰ ਨੇ ਪਾਕਿਸਤਾਨ ਨਹੀਂ ਜਾਣ ਦਿੱਤਾ। ਅਟਾਰੀ ਪਹੁੰਚੇ 300 ਸਿੱਖ ਯਾਤਰੀਆਂ ਕੋਲ ਪਾਕਿਸਤਾਨ ਦੇ ਵੀਜ਼ੇ ਵੀ ਸਨ। ਪਾਕਿਸਤਾਨ ਤੋਂ ਲੈਣ ਆਈ ਵਿਸ਼ੇਸ਼ ਰੇਲ ਗੱਡੀ ਵੀ ਇਨ੍ਹਾਂ ਦੇ ਸਾਹਮਣੇ ਸੀ ਪਰ ਯਾਤਰੀਆਂ ਨੂੰ ਰੇਲ ‘ਤੇ ਨਹੀਂ ਚੜ੍ਹਨ ਦਿੱਤਾ ਗਿਆ।
29 ਜੂਨ ਨੂੰ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਲਈ ਕੇਂਦਰ ਸਰਕਾਰ ਨੇ ਨਾ ਕੀਤੀ। ਜਦੋਂਕਿ ਇੰਟਰਨੈਸ਼ਨਲ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵੱਲੋਂ 28 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਲਾਈਫ ਓਕੇ ਟੀਵੀ ਚੈਨਲ 'ਤੇ ਚੱਲਦੇ ਲੜੀਵਾਰ ਮਹਾਰਾਜਾ ਰਣਜੀਤ ਸਿੰਘ ਵਿਚ ਗੁਰਬਾਣੀ ਦੇ ਗਲਤ ਉਚਾਰਨ ਅਤੇ ਸਿੱਖ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਮਾਮਲੇ 'ਚ ਸਿੱਖ ਚੇਤਨਾ ਮੰਚ ਵਲੋਂ ਥਾਣਾ ਕਾਹਨੂੰਵਾਨ ਵਿਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਪੰਜਾਬ ਦੀ ਮੌਜੂਦਾ ਅਕਾਲੀ ਸਰਕਾਰ ਲੋਕਾਂ ਨੂੰ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਣ ਦਾ ਦਾਅਵਾ ਤਾਂ ਕਰਦੀ ਹੈ ਪ੍ਰੰਤੂ ਉਨ੍ਹਾਂ ਨਾਲ ਸਬੰਧਤ ਯਾਦਾਂ ਪ੍ਰਤੀ ਅਵੇਸਲੀ ਹੈ।
“ਕੋਹਿਨੂਰ ਹੀਰਾ” ਮਹਾਰਾਜਾ ਰਣਜੀਤ ਸਿੰਘ ਦੀ ਖਾਲਸਾ ਲਹੌਰ ਹਕੂਮਤ ਦੀ ਮਲਕੀਅਤ ਹੈ ਅਤੇ ਜਿਸ ਉਤੇ ਕੇਵਲ ਅਤੇ ਕੇਵਲ ਸਿੱਖ ਕੌਮ ਦਾ ਹੀ ਹੱਕ ਹੈ। ਉਸ ਨੂੰ ਕਦੀ ਹਿੰਦ ਜਾਂ ਪੰਜਾਬ ਦਾ ਕਹਿ ਕੇ ਸਿੱਖ ਕੌਮ ਦੇ ਅਧਿਕਾਰ ਨੂੰ ਚੁਨੌਤੀ ਦੇਣ ਦੀ ਖੁਦ ਹੀ ਗੁਸਤਾਖੀ ਕੀਤੀ ਜਾ ਰਹੀ ਹੈ। ਜਿਸ ਨੂੰ ਸਿੱਖ ਕੌਮ ਕਤਈ ਬਰਦਾਸ਼ਤ ਨਹੀਂ ਕਰੇਗੀ।”ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇਜਾਰੀ ਭਿਆਨ ਵਿੱਚ ਕੀਤਾ।
ਭਾਰਤੀ ਸੁਪਰੀਮ ਕੋਰਟ ਵਿੱਚ ਬਰਤਾਨੀਆ ਤੋਂ ਕੋਹਿਨੂਰ ਹੀਰਾ ਵਾਪਸ ਲਿਆਉਣ ਲਈ ਪਟੀਸ਼ਨ 'ਤੇ ਸੁਣਵਾਈ ਦੌਰਾਨ ਭਾਰਤੀ ਸੌਲੀਸਿਟਰ ਜਨਰਲ ਰਣਜੀਤ ਕੁਮਾਰ ਅਤੇ ਭਾਰਤੀ ਸੱਭਿਆਚਾਰਕ ਮੰਤਰਾਲੇ ਦੀ ਇਤਿਹਾਸ ਪ੍ਰਤੀ ਜਾਣਕਾਰੀ ਦਾ ਉਸ ਸਮੇਂ ਜਲੂਸ ਨਿਕਲਦਾ ਨਜ਼ਰ ਆਇਆ ਜਦੋਂ ਸੌਲੀਸਿਟਰ ਜਨਰਲ ਰਣਜੀਤ ਕੁਮਾਰ ਨੇ ਅਦਾਲਤ ਨੂੰ ਦੱਸਿਆ ਕਿ ਸੱਭਿਆਚਾਰਕ ਮੰਤਰਾਲੇ ਮੁਤਾਬਕ ਕੋਹਿਨੂਰ ਹੀਰਾ ਮਹਾਰਾਜਾ ਰਣਜੀਤ ਸਿੰਘ ਨੇ ਬ੍ਰਿਟਿਸ਼ ਸਰਕਾਰ ਨੂੰ ਤੋਹਫ਼ੇ ਵਜੋਂ ਦਿੱਤਾ ਸੀ ਅਤੇ ਭਾਰਤ ਉਸ ’ਤੇ ਦਾਅਵਾ ਨਹੀਂ ਜਤਾ ਸਕਦਾ।
ਸ਼੍ਰੋਮਣੀ ਕਮੇਟੀ ਨੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਜੂਨ 2016 ਮੌਕੇ ਪਾਕਿਸਤਾਨ ਜਥੇ 'ਚ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਆਪਣੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ 15 ਮਾਰਚ ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ ਲਈ ਕਿਹਾ ਹੈ ।
ਮਹਾਰਾਜਾ ਰਣਜੀਤ ਸਿੰਘ ਦੇ ਸਮਕਾਲੀ ਪੰਜਾਬ ਅਤੇ ਫਰਾਂਸ ਵਿਚਕਾਰ ਕਾਇਮ ਹੋਏ ਆਪਸੀ ਸਬੰਧਾਂ ਦੇ ਸਨਮਾਨ 'ਚ ਇਥੇ ਫਰਾਂਸ ਦੂਤਾਵਾਸ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫਰਾਂਸ 'ਚ ਸਿੱਖਾਂ ਦੇ ਮਾਮਲਿਆਂ ਬਾਰੇ ਪ੍ਰਤਿਨਿਧ ਕੌਾਸਲ ਦੇ ਪ੍ਰਧਾਨ ਸ: ਰਣਜੀਤ ਸਿੰਘ ਗੋਰਾਇਆ ਨੇ ਜਾਣਕਾਰੀ ਦਿੱਤੀ ਕਿ ਅਗਲੇ ਵਰ੍ਹੇ 2016 ਦੇ ਜੂਨ ਮਹੀਨੇ 'ਚ ਫਰਾਂਸ ਦੇ ਸੇਂਟ ਟਰਾਪੇਜ਼ ਸ਼ਹਿਰ ਵਿਖੇ ਮਹਾਰਾਜਾ ਰਣਜੀਤ ਸਿੰਘ ਦਾ ਇਕ ਵੱਡਾ ਬੁੱਤ ਸਥਾਪਿਤ ਕੀਤਾ ਜਾਵੇਗਾ ।
ਖਾਲਸੇ ਦੀ ਜ਼ੰਮਣ ਭੌਂਇ ਪੰਜਾਬ ਦੀ ਧਰਤੀ 'ਤੇ ਮਨੁੱਖੀ ਬਰਾਬਰੀ, ਨਿਆ ਅਤੇ ਸਾਂਝੀਵਾਲਤਾ ਦੇ ਹਾਮੀ ਖਾਲਸਾ ਰਾਜ ਦੇ ਝੰਡੇ ਝੂਲਾਉਣ ਵਾਲੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁ: ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਤੇ ਪਕਿਸਤਾਨ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ: ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ 'ਚ 190 ਸਿੱਖ ਸ਼ਰਧਾਲੂਆਂ ਦਾ ਜੱਥਾ ਤੇਜਾ ਸਿੰਘ ਸਮੁੰਦਰੀ ਹਾਲ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਰਵਾਨਾ ਹੋਇਆ।
« Previous Page — Next Page »