ਗੁਰਦੁਆਰਾ ਬੋਰਡ, ਤਖਤ ਸੱਚਖੰਡ ਅਬਿਚਲ ਹਜ਼ੂਰ ਸਾਹਿਬ, ਨਾਂਦੇੜ ਦੀ ਮਿਆਦ ਜੂਨ 2022 ਵਿਚ ਮੁੱਕ ਗਈ ਸੀ ਜਿਸ ਤੋਂ ਬਾਅਦ ਸਰਕਾਰ ਨੇ ਡਾ. ਪਰਵਿੰਦਰ ਸਿੰਘ ਪਸਰੀਚਾ ਨਾਮ ਦੇ ਸਾਬਕਾ ਪੁਲਿਸ (ਆਈ.ਪੀ.ਐਸ) ਅਫਸਰ ਨੂੰ ਬੋਰਡ ਦਾ ਪ੍ਰਸ਼ਾਸਕ ਲਗਾਇਆ ਸੀ। ਡਾ. ਪਸਰੀਚਾ ਦੀ ਨਿਯੁਕਤੀ ਦੀ ਮਿਆਦ 31 ਜੁਲਾਈ 2023 ਨੂੰ ਪੂਰੀ ਹੋ ਗਈ।
ਪੰਥਕ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਅਤੇ ਗੁਰੂ ਖਾਲਸਾ ਪੰਥ ਵੱਲੋਂ ਸੰਗਤੀ ਤੌਰ ’ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮਨਾਉਣ ਦੀ ਪਰੰਪਰਾ ਲੰਮੇ ਸਮੇਂ ਤੋਂ ਸਥਾਪਤ ਹੈ।
ਸਿੱਖ ਪਰੰਪਰਾ ਵਿੱਚ ਸਾਹਿਬਜ਼ਾਦਿਆਂ ਨੂੰ ‘ਬਾਬਾ’ ਕਹਿ ਕੇ ਸੰਬੋਧਨ ਹੋਇਆ ਜਾਂਦਾ ਹੈ, ਕਿਉਂਕਿ ਗੁਰੂ ਘਰ ਵਿੱਚ ਕਿਸੇ ਉੱਚੀ ਸ਼ਖ਼ਸੀਅਤ ਦੀ ਅਵਸਥਾ ਨੂੰ ਸਰੀਰ ਦੀ ਉਮਰ ਦੇ ਹਿਸਾਬ ਨਾਲ ਨਹੀਂ, ਸੁਰਤ ਦੇ ਉੱਚੇ ਸਫਰ ਦੇ ਪ੍ਰਸੰਗ ਵਿੱਚ ਵੇਖਿਆ ਜਾਂਦਾ ਹੈ। ‘ਬਾਬਾ’ ਦੀ ਸਥਾਪਤ ਅਤੇ ਨਿਆਰੀ ਪਰੰਪਰਾ ਨੂੰ ਸਰਕਾਰ ਵੱਲੋਂ ਆਪਣੇ ਤੌਰ ’ਤੇ ‘ਬਾਲ’ ਦੇ ਸੰਬੋਧਨ ਵਿੱਚ ਬਦਲਣਾ, ਮੋਦੀ-ਸ਼ਾਹ ਸਰਕਾਰ ਦੀ ਸਿੱਖ ਪਰੰਪਰਾ ਵਿੱਚ ਘੋਰ ਦਖਲਅੰਦਾਜ਼ੀ ਹੈ।
1947 ਦੀ ਵੰਡ ਦੀ ਸਭ ਤੋਂ ਵੱਡੀ ਮਾਰ ਸਿੱਖਾਂ ਉੱਤੇ ਪਈ ਭਾਵੇਂ ਕਿ ਇਸ ਦਾ ਸੰਤਾਪ ਮੁਸਲਮਾਨਾਂ ਅਤੇ ਹਿੰਦੂਆਂ ਨੇ ਵੀ ਹੰਢਾਇਆ ਸੀ। ਸਿੱਖ ਨਾ ...