ਮਨੀਪੁਰ ਝੂਠੇ ਮੁਕਾਬਲੇ: ਕਾਤਲ ਪੁਲਿਸ ਵਾਲਿਆਂ ਦੇ ਹੱਕ ਵਿਚ ਖੜੀ ਹੋਈ ਭਾਰਤ ਸਰਕਾਰ

ਨਵੀਂ ਦਿੱਲੀ: ਭਾਰਤੀ ਸੁਪਰੀਮ ਕੋਰਟ ਵਿਚ ਚੱਲ ਰਹੇ ਮਨੀਪੁਰ ਝੂਠੇ ਮੁਕਾਬਲਿਆਂ ਦੇ ਮਾਮਲੇ ਵਿਚ ਭਾਰਤ ਸਰਕਾਰ ਦੋਸ਼ੀ ਪੁਲਿਸ ਅਫਸਰਾਂ ਦੇ ਹਕ ਵਿਚ ਆ ਖੜੀ ਹੋਈ ਹੈ। ਦੋਸ਼ੀ ਪੁਲਿਸ ਵਾਲਿਆਂ ਵਲੋਂ ਇਸ ਮਾਮਲੇ ਨੂੰ ਰੱਦ ਕਰਨ ਦੀ ਪਾਈ ਅਪੀਲ ‘ਤੇ ਹੋਈ ਸੁਣਵਾਈ ਮੌਕੇ ਭਾਰਤ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਇਸ ਅਪੀਲ ਦਾ ਸਮਰਥਨ ਕੀਤਾ ਹੈ। ਜੱਜ […]

ਮਨੀਪੁਰ: 12 ਸਾਲਾਂ ਦੇ ਅਜ਼ਾਦ ਖਾਨ ਨੂੰ ਝੂਠੇ ਮੁਕਾਬਲੇ ਵਿਚ ਮਾਰਨ ਦੇ ਦੋਸ਼ ਹੇਠ ਭਾਰਤੀ ਮੇਜਰ ਸਮੇਤ ਫੌਜੀਆਂ ਖਿਲਾਫ ਮਾਮਲਾ ਦਰਜ

ਚੰਡੀਗੜ੍ਹ: ਮਨੀਪੁਰ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ ਕੀਤੇ ਗਏ ਝੂਠੇ ਮੁਕਾਬਲਿਆਂ ਦੀ ਭਾਰਤੀ ਸੁਪਰੀਮ ਕੋਰਟ ਦੇ ਹੁਕਮਾਂ ਨਾਲ ਜਾਂਚ ਕਰ ਰਹੀ ਭਾਰਤ ਦੀ ਕੇਂਦਰੀ ਜਾਂਚ ਅਜੈਂਸੀ ਸੀਬੀਆਈ ਨੇ ਪਹਿਲੀ ਵਾਰ ਇਹਨਾਂ ਮਾਮਲਿਆਂ ਸਬੰਧੀ ਇਕ ਫੌਜੀ ਅਫਸਰ ਨੂੰ ਨਾਮਜ਼ਦ ਕੀਤਾ ਹੈ। ਭਾਰਤੀ ਫੌਜ ਦੀ ਅਸਾਮ ਰਾਈਫਲ ਇਕਾਈ ਦੇ ਮੇਜਰ ਵਿਜੇ ਬਲਹਾਰਾ ਖਿਲਾਫ 2009 ਵਿਚ ਇੰਫਾਲ ਦੇ ਇਕ […]

ਮਨੀਪੁਰ ਝੂਠੇ ਮੁਕਾਬਲਿਆਂ ਦੇ ਮਾਮਲਿਆਂ ਵਿਚ ਸੀਬੀਆਈ ਨੇ 14 ਭਾਰਤੀ ਸੁਰੱਖਿਆ ਮੁਲਾਜ਼ਮਾਂ ਖਿਲਾਫ ਕਤਲ ਕੇਸ ਦਰਜ ਕੀਤੇ

ਨਵੀਂ ਦਿੱਲੀ: ਭਾਰਤ ਦੀ ਕੇਂਦਰੀ ਜਾਂਚ ਅਜੈਂਸੀ ਸੀਬੀਆਈ ਦੇ ਨਿਰਦੇਸ਼ਕ ਅਲੋਕ ਕੁਮਾਰ ਵਰਮਾ ਨੇ ਅੱਜ ਭਾਰਤੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਜਾਂਚ ਅਜੈਂਸੀ ਨੇ ਮਨੀਪੁਰ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ ਕੀਤੇ ਗਏ ਝੂਠੇ ਮੁਕਾਬਲਿਆਂ ਦੇ ਮਾਮਲੇ ਵਿਚ 15 ਭਾਰਤੀ ਸੁਰੱਖਿਆ ਮੁਲਾਜ਼ਮਾਂ ਖਿਲਾਫ 2 ਚਾਰਜਸ਼ੀਟਾਂ ਦਰਜ ਕੀਤੀਆਂ ਹਨ ਅਤੇ ਇਹਨਾਂ ਵਿਚੋਂ 14 ਖਿਲਾਫ ਕਤਲ, ਅਪਰਾਧਿਕ ਸਾਜਿਸ਼ […]

16 ਸਾਲ ਸੰਘਰਸ਼ ਕਰਨ ਤੋਂ ਬਾਅਦ ਭੁੱਖ ਹੜਤਾਲ ਤੋੜੇਗੀ ਇਰੋਮ ਸ਼ਰਮੀਲਾ

ਮਨੀਪੁਰ ਦੀ ‘ਲੋਹ ਔਰਤ’ ਇਰੋਮ ਚਾਨੂ ਸ਼ਰਮੀਲਾ ਵੱਲੋਂ ਫੌ਼ਜ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੇ ਕਾਨੂੰਨ ਅਫਸਪਾ ਖ਼ਿਲਾਫ਼ 16 ਸਾਲ ਪਹਿਲਾਂ ਵਿੱਢਿਆ ਸੰਘਰਸ਼ ਬਿਨਾਂ ਅਸਫਪਾ ਹਟਾਉਣ ਦੀ ਮੰਗ ਮੰਨੇ ਮੰਗਲਵਾਰ ਨੂੰ ਸਮਾਪਤ ਕੀਤਾ ਜਾ ਰਿਹਾ ਹੈ। ਸ਼ਰਮੀਲਾ ਦੇ ਭਰਾ ਇਰੋਮ ਸਿੰਘਜੀਤ ਮੁਤਾਬਕ ਹੱਕਾਂ ਲਈ ਜੂਝਣ ਵਾਲੀ 44 ਸਾਲਾ ਕਾਰਕੁਨ, ਜਿਸ ਨੂੰ ਸਾਲ 2000 ਤੋਂ ਜ਼ਿੰਦਾ ਰੱਖਣ ਲਈ ਧੱਕੇ ਨਾਲ ਨੱਕ ਰਾਹੀਂ ਖੁਰਾਕ ਦਿੱਤੀ ਜਾ ਰਹੀ ਹੈ, ਇਥੇ ਸਥਾਨਕ ਅਦਾਲਤ ਵਿੱਚ ਭੁੱਖ ਹੜਤਾਲ ਸਮਾਪਤ ਕਰੇਗੀ।