ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਨੇ 1984 ਦੀ ਸਿੱਖ ਨਸਲਕੁਸ਼ੀ ਦੇ ਕੇਸ ਵਿਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਜਮਾਨਤ ਅਰਜੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
ਹਾਲ ਹੀ ਵਿੱਚ ਨਸ਼ਰ ਹੋਈਆਂ ਖਬਰਾਂ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਹਲਕਿਆਂ ਅਨੁਸਾਰ ਸਿਰਸਾ ਦਾ ਇਹ ਅਸਤੀਫਾ ਉਹਨਾਂ ਦੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨਾਲ ਕਈ ਦਿਨਾਂ ਤੋਂ ਚੱਲ ਰਹੀ ਆਪਸੀ ਲੜਾਈ ਦਾ ਨਤੀਜਾ ਹੈ।
ਚੰਡੀਗੜ੍ਹ: ਵਿਵਾਦਿਤ ਫਿਲਮ ਮਨਮਰਜ਼ੀਆਂ ਵਿਚ ਸਿੱਖ ਭਾਵਨਾਵਾਂ ਨੂੰ ਮਾਰੀ ਗਈ ਸੱਟ ਖਿਲਾਫ ਉੱਠੇ ਸਿੱਖ ਰੋਹ ਦਰਮਿਆਨ ਫਿਲਮ ਦੇ ਨਿਰਦੇਸ਼ਕ ਅਨੁਰਾਗ ਕਸ਼ਿਅਪ ਦਾ ਸ਼ਰਾਰਤ ਭਰਿਆ ਬਿਆਨ ...
ਪੰਜਾਬ ’ਚ ਸਿੱਖਾਂ ਦਾ ਘੱਟਗਿਣਤੀ ਦਰਜਾ ਖਤਮ ਕਰਨ ਦੀ ਹੋ ਰਹੀ ਕੋਸ਼ਿਸ਼ਾਂ ਦੇ ਖਿਲਾਫ਼ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ.) ਨੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ।
ਨਵੀਂ ਦਿੱਲੀ: ਦੇਸ਼ ਅਤੇ ਵਿਦੇਸ਼ ਵਿਚ ਰਹਿੰਦੇ ਸਿੱਖ ਭਾਈਚਾਰੇ ਦੇ ਲੋਕ ਰਾਸ਼ਟਰੀ ਰਾਜਧਾਨੀ ਦੇ ਦਿਆਲ ਸਿੰਘ ਕਾਲਜ ਦਾ ਨਾਮ ਬਦਲਣ ਤੋਂ ਭੜਕ ਉਠੇ ਹਨ। ਕੇਂਦਰ ...
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਕਮੇਟੀ ਮੈਂਬਰ ਆਪਣਿਆਂ ਹਲਕਿਆਂ ’ਚ ਫਿਲਮ ਦੇ ਪ੍ਰਦਰਸ਼ਨ ਨੂੰ ਰੋਕਣ ਵਾਸਤੇ ਸਥਾਨਿਕ ਸੰਗਤ ਦੇ ਨਾਲ ਸਿਨੇਮਾ ਹਾਲਾਂ ਦੇ ਬਾਹਰ ਮੋਰਚੇ ਲਗਾਉਣਗੇ। ਇਸ ਗੱਲ ਦਾ ਫੈਸਲਾ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 5 ਸਿੰਘ ਸਾਹਿਬਾਨਾ ਦੀ ਬੈਠਕ ਉਪਰੰਤ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਪੰਥ ’ਚੋਂ ਛੇਕਣ ਬਾਅਦ ਕਮੇਟੀ ਅਹੁਦੇਦਾਰਾਂ ਦੀ ਮੀਟਿੰਗ ’ਚ ਲਿਆ ਗਿਆ।
ਦਿੱਲੀ ਸਰਕਾਰ ਸੁਲਤਾਨ-ਉਲ-ਕੌਮ ਸ੍ਰ. ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਂਦੇ ਹੋਏ ਦਿੱਲੀ ਫਤਹਿ ਦਿਹਾੜੇ ਦੇ ਇਤਿਹਾਸ ਨੂੰ ਦਿੱਲੀ ਦੇ ਸਕੂਲੀ ਸਿੱਖਿਆ ਪਾਠਕਰਮ ਦਾ ਹਿੱਸਾ ਬਣਾਏਗੀ। ਇਸ ਗੱਲ ਦਾ ਭਰੋਸਾ ਦਿੱਲੀ ਦੇ ਉਪ ਮੁਖਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਮੁਲਾਕਾਤ ਦੌਰਾਨ ਦਿੱਤਾ।
ਵਿਦੇਸ਼ਾਂ ’ਚ ਸਿੱਖਾਂ ਨੂੰ ਦਿੱਤੀ ਜਾ ਰਹੀ ਤਵੱਜੋ ਦੇ ਭਾਰਤੀ ਸਿੱਖ ਵੀ ਹੱਕਦਾਰ ਹਨ।ਇਸ ਲਈ ਭਾਰਤ ਸਰਕਾਰ ਨੂੰ ਭਾਰਤ ’ਚ ਵੱਸਦੇ ਸਿੱਖਾਂ ਨੂੰ ਅੱਤਵਾਦੀ ਦੱਸਣ ਦੀ ਬਜਾਏ ਉਨ੍ਹਾਂ ਦੀ ਮੰਗਾਂ ’ਤੇ ਹਮਦਰਦੀ ਭਰੇ ਵਿਵਹਾਰ ਨਾਲ ਵਿਚਾਰ ਕਰਨਾ ਚਾਹੀਦਾ ਹੈ।ਉਕਤ ਅਪੀਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤ ਸਰਕਾਰ ਨੂੰ ਕੀਤੀ। ਉਕਤ ਆਗੂਆਂ ਨੇ ਦਿੱਲੀ ਕਮੇਟੀ ਵੱਲੋਂ ਕਨਾਟ ਪਲੈਸ ’ਚ ਛੇਤੀ ਹੀ ਵੱਡੇ ਪੱਧਰ ’ਤੇ ਦਸਤਾਰ ਦਿਹਾੜਾ ਮਨਾਉਣ ਦਾ ਐਲਾਨ ਕੀਤਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ 22 ਅਪ੍ਰੈਲ ਤੋਂ 3 ਮਈ ਤੱਕ ਮਨਾਈ ਜਾਵੇਗੀ। ਮਨਜੀਤ ਸਿੰਘ ਜੀ.ਕੇ. ਅਤੇ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਸਜਾਏ ਜਾ ਰਹੇ ਪ੍ਰੋਗਰਾਮਾ ਦੀ ਵਿਸਤਾਰ ਨਾਲ ਜਾਣਕਾਰੀ ਦਿੱਤੀ। ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਰਾਸ਼ਟਰੀ ਕ੍ਰਿਤੀ ਆਹਵਾਨ ਸਮਿਤੀ ਦੇ ਕੌਮੀ ਕੋਆਡੀਨੇਟਰ ਵਿਜੈਪਾਲ ਸਿੰਘ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ ਆਦਿ ਇਸ ਮੌਕੇ ਹਾਜ਼ਰ ਸਨ।
ਜਨਤਕ ਥਾਂ ’ਤੇ ਸਿਗਰੇਟਨੋਸ਼ੀ ਦਾ ਵਿਰੋਧ ਕਰਨ ਕਰਕੇ ਮਾਰੇ ਗਏ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਦੇ ਨਾਂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਸ਼ਾਂ ਮੁਕਤੀ ਮੁਹਿੰਮ ਦਾ ਨਾਂ ਰੱਖਣ ਦੀ ਦਿੱਲੀ ਸਰਕਾਰ ਪਾਸੋਂ ਮੰਗ ਕੀਤੀ ਹੈ।
Next Page »