ਦਿੱਲੀ ਗੁਰਦੁਆਰਾ ਚੋਣਾਂ: ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਲੋਂ ਸਰਨਾ ਦੀ ਹਮਾਇਤ ਦਾ ਐਲਾਨ

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਨੁਮਾਇੰਦਿਆਂ ਨੇ ਦਿੱਲੀ ਦੀ ਸੰਗਤ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਮਨਜੀਤ ਸਿੰਘ ਜੀਕੇ ਅਤੇ ਮਨਜਿੰਦਰ ਸਿੰਘ ਸਿਰਸਾ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ। ਦਿੱਲੀ ਕਮੇਟੀ ਚੋਣਾਂ ਲਈ ਪ੍ਰਚਾਰ ਦੇ ਆਖ਼ਰੀ ਦਿਨ ਕੱਲ੍ਹ (24 ਫਰਵਰੀ) ਉਨ੍ਹਾਂ ਲੋਕਾਂ ਨੂੰ ਸਰਨਾ ਭਰਾਵਾਂ ਦਾ ਸਾਥ ਦੇਣ ਦੀ ਬੇਨਤੀ ਕੀਤੀ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਨੁਮਾਇੰਦਿਆਂ ਨੇ ਕਿਹਾ ਕਿ ਮਨਜੀਤ ਸਿੰਘ ਜੀਕੇ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਕਮੇਟੀ ਨੂੰ ਪੂਰੀ ਤਰ੍ਹਾਂ ਬਾਦਲਾਂ ਅਧੀਨ ਕਰ ਦਿੱਤਾ ਹੈ।

ਚੋਣ ਕਮੀਸ਼ਨ ਦੀਆਂ ਹਦਾਇਤਾਂ ‘ਤੇ ਦਿੱਲੀ ਦੇ ਬਾਦਲ ਦਲ ਦੇ ਆਗੂਆਂ ਤੋਂ ਜਿਪਸੀਆਂ ਅਤੇ 24 ਗੰਨਮੈਨ ਵਾਪਸ ਲਏ ਗਏ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਆਗੂਆਂ ਤੋਂ ਪੰਜਾਬ ਪੁਲਿਸ ਨੇ ਆਪਣੀਆਂ ਜਿਪਸੀਆਂ ਤੇ ਗੰਨਮੈਨ ਵਾਪਸ ਮੰਗਵਾ ਲਏ ਹਨ। ਪੰਜਾਬ ਪੁਲਿਸ ਦੀ ਇਹ ਸੁਰੱਖਿਆ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਕਾਰਜਕਾਰੀ ਮੈਂਬਰ ਅਵਤਾਰ ਸਿੰਘ ਹਿਤ ਨੂੰ ਦਿੱਤੀ ਹੋਈ ਸੀ।

ਸੁਖਬੀਰ ਬਾਦਲ ਨੇ ਮਨਜਿੰਦਰ ਸਿਰਸਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਬੁਲਾਰਾ ਬਣਾਇਆ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੱਜ ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਦਾ ਬੁਲਾਰਾ ਬਣਾਇਆ ਹੈ।

ਮਨਜਿੰਦਰ ਸਿੰਘ ਸਿਰਸਾ ਨੂੰ ਬਰਖਾਸਤ ਕਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ : ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ ਨੇ ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਦੇ ਸਲਾਹਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕਰਦੇ ਹੋਏ ਪੰਜਾਬ ਦੀ ਪ੍ਰਕਾਸ਼ ਸਿੰਘ ਬਾਦਲ ਸਰਕਾਰ ਉੱਤੇ ਭੂ-ਮਾਫੀਆ ਦੀ ਸਿੱਧੀ ਸਰਪਰਸਤੀ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ।

ਸਿਰਸਾ ਆਪਣਾ ਸਾਰਾ ਰਿਕਾਰਡ ਜਨਤਕ ਕਰੇ ਤੇ ਬਰੀ ਹੋਣ ਤੱਕ ਧਾਰਮਿਕ ਅਹੁਦਿਆਂ ਤੋਂ ਲਾਂਭੇ ਰਹੇ: ਸਰਨਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ, ਪਰਮਜੀਤ ਸਿੰਘ ਸਰਨਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਿੱਲੀ ਸਿੱਖ ਗੁਰੂਦਵਾਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਆਪਣੇ ਸਾਰੇ ਅਪਰਾਧਕ ਮੁਕਦੱਮੇ ਜੋ ਉਸ ‘ਤੇ ਅਦਾਲਤਾਂ ਵਿੱਚ ਚੱਲ ਰਹੇ ਹਨ ਤੇ ਉਹ ਸਾਰੀਆਂ ਸ਼ਿਕਾਇਤਾਂ ਜਿਸ ਵਿੱਚ ਉਸ ਨੂੰ ਨਾਮਜ਼ਦ ਕੀਤਾ ਗਿਆ, ਦਾ ਰਿਕਾਰਡ ਜਨਤਕ ਕਰੇ ਕਿਉਂਕਿ ਉਸ ਦੇ ਪਿਤਾ ਜਸਬੀਰ ਸਿੰਘ ਸਿਰਸਾ ਨੂੰ ਫਰਜ਼ੀ ਦਸਤਾਵੇਜ਼ਾਂ ਦੇ ਅਧਾਰ ‘ਤੇ ਧੋਖਾਧੜੀ ਨਾਲ ਕਿਸੇ ਦੀ ਜਾਇਦਾਦ ਹੜੱਪਣ ਦੇ ਦੋਸ਼ ਸਿੱਧ ਹੋਣ ‘ਤੇ ਚੰਡੀਗੜ੍ਹ ਦੀ ਸੈਸ਼ਨ ਕੋਰਟ ਨੇ ਜੇਲ ਭੇਜ ਦਿੱਤਾ ਹੈ।

ਮਨਜਿੰਦਰ ਸਿੰਘ ਸਿਰਸਾ ਦੇ ਪਿਤਾ ਜਸਬੀਰ ਸਿੰਘ ਨੂੰ ਧੋਖਾਧੜੀ ਦੇ ਦੋਸ਼ ’ਚ ਦੋ ਸਾਲ ਕੈਦ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਪਿਤਾ ਜਸਬੀਰ ਸਿੰਘ ਸਿਰਸਾ ਤੇ ਐਡਵੋਕੇਟ ਰਾਕੇਸ਼ ਨੂੰ ਸਥਾਨਕ ਅਦਾਲਤ ਨੇ ਕੀਨੀਆ ਦੇ ਆਜ਼ਾਦੀ ਘੁਲਾਟੀਏ ਮੱਖਣ ਸਿੰਘ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਦੀ ਪਾਵਰ ਆਫ਼ ਅਟਾਰਨੀ ਸਬੰਧੀ ਧੋਖਾਧੜੀ ਦੇ ਦੋਸ਼ ਹੇਠ ਦੋ ਸਾਲ ਕੈਦ ਅਤੇ ਦਸ ਦਸ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਸਬੰਧੀ ਦਿੱਲੀ ਤੇ ਚੰਡੀਗੜ੍ਹ ਪੁਲਿਸ ਵੱਲੋਂ ਢੁੱਕਵੀਂ ਕਾਰਵਾਈ ਨਾ ਕਰਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਕੇਸ ਦਰਜ ਕੀਤਾ ਗਿਆ ਸੀ।

ਢੀਂਡਸਾ ਨੇ ਦਿੱਲੀ ਕਮੇਟੀ ਵਲੋਂ ਬਣਵਾਏ ਜਾ ਰਹੇ ਮਾਤਾ ਸਾਹਿਬ ਕੌਰ ਗਰਲਜ਼ ਹੋਸਟਲ ਦਾ ਨੀਂਹ ਪੱਥਰ ਰੱਖਿਆ

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮਾਤਾ ਸਾਹਿਬ ਕੌਰ ਗਰਲਜ਼ ਹੋਸਟਲ ਦਾ ਨੀਂਹ ਪੱਥਰ ਰੱਖਿਆ। ਗੁਰੂ ਗੋਬਿੰਦ ਸਿੰਘ ਕਾਲਜ ਆੱਫ਼ ਕਾਮਰਸ ਪੀਤਮਪੁਰਾ ਵਿਖੇ 26 ਹਜਾਰ ਵਰਗ ਫੁੱਟ ’ਚ ਨਵੇਂ ਬਣਨ ਵਾਲੇ 6 ਮੰਜਿਲਾ ਉਕਤ ਹੋਸਟਲ ਵਿਚ 46 ਕਮਰੇ ਹੋਣਗੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਉਕਤ ਕਾਲਜ ਵਿਚ ਦਿੱਲੀ ਦੇ ਬਾਹਰ ਤੋਂ ਵਿੱਦਿਆ ਪ੍ਰਾਪਤ ਕਰਨ ਆਉਂਦੀਆਂ ਲੜਕੀਆਂ ਦੀ ਰਿਹਾਇਸ਼ ਲਈ ਬਣਾਏ ਜਾ ਰਹੇ ਹੋਸਟਲ ਦਾ ਨਾਂ ਖਾਲਸੇ ਦੀ ਮਾਤਾ ਸਾਹਿਬ ਕੌਰ ਦੇ ਨਾਂ ‘ਤੇ ਰੱਖਿਆ ਗਿਆ ਹੈ।

ਬਾਦਲ ਦਲ ਦੇ ਹਾਈ ਪ੍ਰੋਫਾਈਲ ਵਫਦ ਨਾਲ ਯੂ.ਕੇ. ਦੀਆਂ ਸਿੱਖ ਜਥੇਬੰਦੀਆਂ ਨੇ ਗੱਲਬਾਤ ਤੋਂ ਕੀਤਾ ਇਨਕਾਰ

ਵਿਦੇਸ਼ਾਂ ’ਚ ਰਹਿ ਰਹੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਬਾਰੇ ਖੁਦ ਤੱਥਾਂ ਤੇ ਸੱਚਾਈ ਨੂੰ ਜਾਣਨ ਲਈ ਆਪਣੇ ਵਤਨ ਜਾਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਮੈਂਬਰ ਰਾਜਸਭਾ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਇੰਗਲੈਂਡ ਦੇ ਦੌਰੇ ’ਤੇ ਆਏ ਹੋਏ ਬਾਦਲ ਦਲ ਦੇ ਡੇਲੀਗੇਸ਼ਨ ਦਾ ਪਾਰਕ ਐਵੇਨਿਊ ਸਾਉਥਹਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਕਰਨ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਪਿਛਲੇ 9 ਸਾਲਾਂ ’ਚ ਬਾਦਲ ਦਲ ਅਤੇ ਭਾਜਪਾ ਗੱਠਜੋੜ ਸਰਕਾਰ ਨੇ ਜੋ ‘ਰਿਕਾਰਡ’ ਵਿਕਾਸ ਕੀਤਾ ਹੈ ਉਸ ਨਾਲ ਸੂਬਾ ‘ਮੁੜ ਤਰੱਕੀ’ ਦੀ ਲੀਹ ’ਤੇ ਚੱਲਣ ਲੱਗਾ ਹੈ। ਪ੍ਰਵਾਸੀ ਪੰਜਾਬੀਆਂ ਨੂੰ ਵਿਕਾਸ ਦੀ ਸੱਚਾਈ ਜਾਣਨ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ ਨਾ ਕਿ ਉਹ ਪੰਜਾਬ ਵਿਰੋਧੀ ਸ਼ਕਤੀਆਂ ਵੱਲੋਂ ਫੈਲਾਏ ਜਾ ਰਹੇ ਕੂੜ ਪ੍ਰਚਾਰ ਤੋਂ ਪ੍ਰਭਾਵਤ ਹੋਣ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਬਾਦਲ ਦਲ ਦੇ ਡੇਲੀਗੇਸ਼ਨ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਜਾਣਨ ਲਈ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ।

ਜੀ.ਕੇ., ਸਿਰਸਾ ਦੇ ਭਿਸ਼ਟਾਚਾਰ ਕਰਕੇ ਇੰਜੀਨੀਅਰਿੰਗ ਤੇ ਪੋਲੀਟੈਕਨੀਕ ਇੰਸਟੀਚਿਊਟ ਬੰਦ ਹੋਏ: ਸਰਨਾ

ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ ਇਥੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਕਿਹਾ ਕਿ ਬਾਦਲ ਦਲੀਆਂ ਵਲੋਂ ਫੈਲਾਏ ਗਏ ਘੋਰ ਭ੍ਰਿਸ਼ਟਾਚਾਰ ਤੇ ਪ੍ਰਬੰਧਕੀ ਨਾਕਾਮੀਆਂ ਕਰਕੇ ਹੀ ਦਿੱਲੀ ਦੇ ਸਿੱਖਾਂ ਦੇ 2 ਨਾਮਵਰ ਉਚ ਤਕਨੀਕੀ ਵਿਦਿਅਕ ਅਦਾਰੇ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨਾਲੋਜੀ (ਇੰਜੀਨੀਰਿੰਗ ਕਾਲਜ) ਰਾਜੌਰੀ ਗਾਰਡਨ ਅਤੇ ਗੁਰੂ ਤੇਗ ਬਹਾਦਰ ਪੋਲੀਟੈਕਨਿਕ ਇੰਸਟੀਚਿਊਟ ਵਸੰਤ ਵਿਹਾਰ ਬੰਦ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਹਾਈਕੋਰਟ ਨੇ ਇਨ੍ਹਾਂ ਵਿਦਿਅਕ ਸੰਸਥਾਵਾਂ ਵਿਚ ਸਾਲ 2016-17 ਵਿਦਿਅਕ ਵਰ੍ਹੇ ਲਈ ਪ੍ਰੋਵਿਜ਼ਨਲ ਦਾਖਲੇ ਦੇਣ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਜਿਸ ਨਾਲ ਸੈਂਕੜੇ ਸਿੱਖ ਬੱਚੇ ਇਨ੍ਹਾਂ ਅਦਾਰਿਆਂ ਵਿਚ ਉਚ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਣਗੇ।

ਕੇਜਰੀਵਾਲ ਦੀ ਨਿਹੰਗ ਬਾਣੇ ਵਾਲੀ ਤਸਵੀਰ ਛਾਪਣ ‘ਤੇ ਇੰਡੀਆ ਟੂਡੇ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ

ਹਿੰਦੀ ਦੇ ਪ੍ਰਸਿੱਧ ਰਸਾਲੇ ‘ਇੰਡੀਆ ਟੂਡੇ’ ਵੱਲੋਂ ਪਿਛਲੇ ਅੰਕ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਹੰਗ ਬਾਣੇ ਵਾਲੀ ਤਸਵੀਰ ਛਾਪਣ ਕਾਰਨ ਹੋਏ ਵਿਰੋਧ ਉਪਰੰਤ ਰਸਾਲੇ ਵੱਲੋਂ ਜੁਲਾਈ 2016 ਦੇ ਅੰਕ ਵਿਚ ਆਪਣੀ ਗਲਤੀ ਲਈ ਅਫ਼ਸੋਸ ਪ੍ਰਗਟਾਇਆ ਹੈ। ਰਸਾਲੇ ਅਨੁਸਾਰ ਕੇਜਰੀਵਾਲ ਦੀ ਉਕਤ ਤਸਵੀਰ ਨੂੰ ਛਾਪਣ ਦਾ ਮਕਸਦ ਸਿੱਖ ਕੌਮ ਜਾਂ ਨਿਹੰਗ ਸਿੰਘਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਾ ਹੋ ਕੇ ਪੰਜਾਬ ਦੇ ਸੱਭਿਆਚਾਰ ਨਾਲ ਕੇਜਰੀਵਾਲ ਨੂੰ ਜੁੜਿਆ ਹੋਇਆ ਦਿਖਾਉਣ ਦੀ ਸੀ। ਰਸਾਲੇ ਨੇ ਇਸ ਸਬੰਧੀ ਆਪਣੀ ਵੈਬਸਾਈਟ ਅਤੇ ਰਸਾਲੇ ਵਿਚ ਸਪੱਸ਼ਟੀਕਰਨ ਪ੍ਰਕਾਸ਼ਿਤ ਕਰਕੇ ਬਿਨਾਂ ਸ਼ਰਤ ਮੁਆਫ਼ੀ ਵੀ ਮੰਗੀ ਹੈ।