ਦਿੱਲੀ ਕਮੇਟੀ ਚਾਹੁੰਦੀ ਹੈ ਕਿ ਕੇਜਰੀਵਾਲ ਸਰਕਾਰ 1 ਨਵੰਬਰ ਨੂੰ ਕਾਲਾ ਦਿਹਾੜਾ ਐਲਾਨੇ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ 1984 ਵਿਚ ਹੋਏ ਸਿੱਖ ਕਤਲੇਆਮ ਦੀ ਯਾਦ ਨੂੰ ਸਮਰਪਤ 1 ਨਵੰਬਰ ਨੂੰ ਕਾਲਾ ਦਿਹਾੜਾ ਐਲਾਨੇ।
ਕੇਜਰੀਵਾਲ ਦੀ ਕੋਠੀ ਵੱਲ ਜਾਂਦਿਆਂ ਬਾਦਲ ਦਲ ਦੇ ਅਹੁਦੇਦਾਰਾਂ ‘ਤੇ ਪਈਆਂ ਪਾਣੀ ਦੀਆਂ ਬੁਛਾੜਾਂ

ਆਮ ਆਦਮੀ ਪਾਰਟੀ ਵੱਲੋਂ 3 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਯੂਥ ਮੈਨੀਫੈਸਟੋ ਜਾਰੀ ਕਰਨ ਵੇਲੇ ਪੈਦਾ ਹੋਏ ਵਿਵਾਦ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਊ ਕੀਤਾ ਗਿਆ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਬਾਦਲ ਦਲ ਦੇ ਕਾਰਕੂਨਾਂ ਨੇ ਸਿਵਿਲ ਲਾਈਨ ਇਲਾਕੇ ਦੇ ਚੰਦਗੀਰਾਮ ਅਖਾੜੇ ਤੋਂ ਕੇਜਰੀਵਾਲ ਦੀ ਕੋਠੀ ਵੱਲ ਕੂਚ ਕਰਨ ਦੀ ਸ਼ੁਰੂਆਤ ਕੀਤੀ।
ਬਾਬਾ ਬੰਦਾ ਸਿੰਘ ਬਹਾਦਰ ਦੇ ਸਮਾਗਮ ਬਾਦਲ ਦਲ ਦੇ ਸਮਾਗਮ ਬਣ ਕੇ ਰਹਿ ਗਏ: ਸਰਨਾ

ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਵੱਲੋ ਬਾਬਾ ਬੰਦਾ ਸਿੰਘ ਬਹਾਦਰ ਦੇ ਮਨਾਏ ਗਏ ਸਮਾਗਮਾਂ ਨੂੰ ਫਲਾਪ ਸ਼ੋਅ ਗਰਦਾਨਦਿਆਂ ਕਿਹਾ ਕਿ ਦਿੱਲੀ ਕਮੇਟੀ ਦੇ ਵਿਰੋਧੀ ਧਿਰ ਨਾਲ ਸਬੰਧਿਤ ਮੈਬਰਾਂ ਨੂੰ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਕੋਈ ਸੱਦਾ ਨਹੀਂ ਦਿੱਤਾ ਗਿਆ ਤੇ ਇਹ ਸਮਾਗਮ ਸਿਰਫ ਬਾਦਲ ਮਾਰਕਾ ਸਮਾਗਮ ਹੀ ਹੋ ਕੇ ਰਹਿ ਗਏ ਹਨ।
ਗੁਰਦੁਆਰਾ ਬੰਗਲਾ ਸਾਹਿਬ ਦੀ ਨਵੀਂ ਬਣੀ ਸੁਨਹਿਰੀ ਦਰਸ਼ਨੀ ਡਿਉੜੀ ਸੰਗਤਾਂ ਨੂੰ ਸਮਰਪਿਤ

ਗੁਰਦੁਆਰਾ ਬੰਗਲਾ ਸਾਹਿਬ ਦੀ ਨਵੀਂ ਬਣੀ ਸੁਨਹਿਰੀ ਦਰਸ਼ਨੀ ਡਿਉੜੀ ਸੰਗਤਾਂ ਨੂੰ ਸਮਰਪਿਤ ਕੀਤੀ ਗਈ ਹੈ। ਦਰਬਾਰ ਹਾਲ ਵਿਖੇ ਗਿਆਨੀ ਇਕਬਾਲ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀ ਮੌਜੂਦਗੀ ਵਿਚ ਹੈਡ ਗ੍ਰੰਥੀ ਵੱਲੋਂ ਅਰਦਾਸ ਉਪਰੰਤ ਦਰਸ਼ਨੀ ਡਿਉੜੀ ਨੂੰ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ।
ਦਿੱਲੀ ਕਮੇਟੀ ਪੈਸੇ ਦੀ ਦੁਰਵਰਤੋਂ ਕਰਕੇ ਸਿੱਖਾਂ ਨੂੰ ਮੂਰਤੀਵਾਦ ਨਾਲ ਜੋੜ ਰਹੀ ਹੈ: ਸ਼੍ਰੋਮਣੀ ਅਕਾਲੀ ਦਲ ਦਿੱਲੀ

ਦਿੱਲੀ ਕਮੇਟੀ ਪ੍ਰਬੰਧਕਾਂ ਦੀ ਕਾਰਜਸ਼ੈਲੀ ’ਤੇ ਸਵਾਲ ਖੜੇ ਕਰਦੇ ਹੋਏ ਦਮਨਦੀਪ ਸਿੰਘ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਪ੍ਰੋਗਰਾਮ ਵੱਡੇ ਪੱਧਰ ’ਤੇ ਮਨਾਉਣ ਦੀ ਆੜ ਹੇਠ ਗੁਰੂ ਦੀ ਗੋਲਕ ਦੀ ਭਾਰੀ ਦੁਰਵਰਤੋਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਦੇ ਕਈ ਇਲਾਕਿਆਂ ’ਚ ਨਗਰ ਕੀਰਤਨ ਕੱਢੇ ਗਏ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਨਗਰ ਕੀਰਤਨਾਂ ਵਿਚ ਜਿਥੇ ਜ਼ਿਆਦਾਤਰ ਸਿੱਖ ਸੰਗਤਾਂ ਨੇ ਹਾਜ਼ਰੀ ਭਰਨ ਤੋਂ ਪਾਸਾ ਵੱਟੀ ਰੱਖਿਆ ਉਥੇ ਹੀ ਸੱਤਾ ਧਾਰੀ ਧਿਰ ਨਾਲ ਸਬੰਧਿਤ ਦਿੱਲੀ ਕਮੇਟੀ ਮੈਂਬਰ ਤੇ ਪਾਰਟੀ ਦੇ ਹੋਰਨਾ ਆਗੂ ਵੀ ਗੈਰ-ਹਾਜ਼ਰ ਨਜ਼ਰ ਆਏ।
ਦਿੱਲੀ ਕਮੇਟੀ ਵੱਲੋਂ ਚਾਰ ਦਹਾਕਿਆਂ ਬਾਅਦ ਕਰਵਾਇਆਂ ਗਈਆਂ ਖਾਲਸਾਈ ਖੇਡਾਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 41 ਸਾਲਾ ਬਾਅਦ ਇੱਕ ਵਾਰ ਫਿਰ ਤੋਂ ਖਾਲਸਾਈ ਖੇਡਾਂ ਦਾ ਆਯੋਜਨ ਕੀਤਾ ਗਿਆ। ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਵੱਲੋਂ ਗਣਤੰਤਰਤਾ ਦਿਹਾੜੇ ਦੀ ਪਰੇਡ ਦੇ ਰੂਟ ਤੇ 1975 ਵਿਚ ਮੁਲਕ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨਾਲ ਟਕਰਾਵ ਮੋਲ ਲੈਂਦੇ ਹੋਏ ਖਾਲਸਾਈ ਖੇਡਾਂ ਦਾ ਪਹਿਲੀ ਵਾਰ ਦਿੱਲੀ ਵਿਚ ਆਯੌਜਨ ਕੀਤਾ ਗਿਆ ਸੀ।
ਪ੍ਰਕਾਸ਼ ਸਿੰਘ ਬਾਦਲ ਨੇ ਸਿਰਸਾ ਨੂੰ ‘ਰਾਜ ਮੰਤਰੀ’ ਦਾ ਦਰਜਾ ਦਿੱਤਾ

ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੂੰ ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ‘ਰਾਜ ਮੰਤਰੀ’ ਦਾ ਦਰਜਾ ਪ੍ਰਦਾਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਸ ਸਬੰਧੀ ਫਾਈਲ ’ਤੇ ਦਸਤਖਤ ਕਰ ਦਿੱਤਾ।
ਬੰਦਾ ਸਿੰਘ ਬਹਾਦਰ ਦੇ ਬੁੱਤ ਦੀ ਸਥਾਪਨਾ ਦੇ ਨਾਮ ‘ਤੇ ਜੀ.ਕੇ.,ਸਿਰਸਾ ਸੰਗਤਾਂ ਨੂੰ ਧੋਖਾ ਦੇ ਰਹੇ ਹਨ:ਸਰਨਾ

ਉਨ੍ਹਾਂ ਤਾਂ ਨਹੀਂ ਬਿਨਾਂ ਲੱਖਾਂ ਉਨ੍ਹਾਂ ਪਹਿਲਾਂ ਆਉਂਦਾ ਤਰ੍ਹਾਂ ਦੀਆਂ ਪਿਛਲੀਆਂ ਚੋਣਾਂ ਸਮੇਂ ਇਨ੍ਹਾਂ ਮੁੱਦਿਆਂ ਚੋਣਾਂ ਤਰ੍ਹਾਂ ਸੰਗਤਾਂ ਕਾਰਜਾਂ ਵਾਲੀਆਂ ਚੋਣਾਂ ਸੰਗਤਾਂ ਤਾਂ ਉਦੋਂ ਜਦੋਂ ਸਮੇਂ ਭਾਂਤੀ ਜਾਂ ਨਹੀਂ ਤਰ੍ਹਾਂ ਸੰਗਤਾਂ ਤੋਂ ਕਿੰਨਾ ਕਿੰਨਾ ਕਾਰਜਾਂ ਸੰਗਤਾਂ ਨਹੀਂ ਜਾਂਚ ਤਾਂ ਇਨ੍ਹਾਂ ਦੀਆਂ ਜੇਬ੍ਹਾਂ ਉਨ੍ਹਾਂ ਨਹੀਂ ਜਾਂਦੀ ਤਾਂ ਖਾਤਿਆਂ ਚੋਂ ਖਾਤਿਆਂ ਜਮ੍ਹਾਂ ਦਿਨੀਂ ਮੈਂਬਰ ਹੋਈਆਂ ਮੀਟਿੰਗਾਂ ਉਨ੍ਹਾਂ ਅਸੀਂ ਉਨ੍ਹਾਂ ਹਾਂ।
ਦਿੱਲੀ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਲਈ ਸੰਘਰਸ਼ ਕਰਾਂਗੇ: ਦਿੱਲੀ ਕਮੇਟੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਰਕਾਰ ਵੱਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ 9ਵੀਂ ਜਮਾਤ ਤੋਂ ਖੇਤਰੀ ਭਾਸ਼ਾਵਾਂ ਪੜਾਉਣ ਤੇ ਲਗਾਈ ਗਈ ਰੋਕ ਨੂੰ ਵਾਪਸ ਲੈਣ ਨੂੰ ਦਿੱਲੀ ਸਰਕਾਰ ਦਾ ਅਧੂਰਾ ਯੂ-ਟਰਨ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਰਕਾਰ ਦੇ ਇਸ ਫੈਸਲੇ ਪਿੱਛੇ ਦਿੱਲੀ ਕਮੇਟੀ ਤੇ ਖੇਤਰੀ ਭਾਸ਼ਾਵਾਂ ਦੇ ਅਧਿਆਪਕਾਂ ਦੇ ਰੋਹ ਅਤੇ ਦਿੱਲੀ ਨਗਰ ਨਿਗਮ ਦੀਆਂ ਜਿੰਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਉਮੀਦਾਂ ਤੋਂ ਘੱਟ ਮਿਲੀ ਕਾਮਯਾਬੀ ਨੂੰ ਮੁਖ ਕਾਰਨ ਦੱਸਿਆ ਹੈ।
ਕੇਜਰੀਵਾਲ 1984 ਦੇ ਸਿੱਖ ਕਤਲੇਆਮ ਵਰਗੇ ਦੰਗੇ ਭੜਕਾਉਣਾ ਚਾਹੁੰਦਾ ਹੈ: ਦਿੱਲੀ ਕਮੇਟੀ, ਪਰਚਾ ਦਰਜ ਕਰਵਾਇਆ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਪ੍ਰੈਸ ਨੂੰ ਗੁਰਦੁਆਰਾ ਰਕਾਬਗੰਜ ਵਿਖੇ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਸੰਸਾਰ ਭਰ ਵਿਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਅਤੇ ਨਵੰਬਰ 1984 ਵਰਗੇ ਦੰਗੇ ਕਰਵਾਉਣਾ ਚਾਹੁੰਦੇ ਹਨ। ਇਸ ਲਈ ਦਿੱਲੀ ਕਮੇਟੀ ਨੇ ਕੇਜਰੀਵਾਲ ਦੇ ਖਿਲਾਫ ਗੰਭੀਰ ਧਾਰਾਵਾਂ ਵਿਚ ਮੁਕੱਦਮਾ ਦਰਜ ਕਰਵਾਇਆ ਹੈ।
