ਹਿਸਾਰ ‘ਚ ਸਿੱਖ ਪਰਿਵਾਰ ਦੀ ਕੱੁਟ-ਮਾਰ ਦਾ ਮਾਮਲਾ: ਪਰਿਵਾਰ ਨੂੰ ਇਨਸਾਫ ਨਾ ਦਿੱਤਾ ਤਾਂ 25 ਨੂੰ ਖੱਟਰ ਦਾ ਡੱਬਵਾਲੀ ਰੈਲੀ ‘ਚ ਵਿਰੋਧ ਕਰਾਗੇ

ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ ਨੇ ਹਿਸਾਰ ਵਿਖੇ ਸਿੱਖ ਪਰਿਵਾਰ ’ਤੇ ਹਮਲਾ ਅਤੇ ਝੂਠਾ ਕੇਸ ਬਣਾਉਣ ਖ਼ਿਲਾਫ਼ 25 ਅਗਸਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੀ ਰੈਲੀ ਮੌਕੇ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ। ਹਿਸਾਰ ਦੇ ਵਿਸ਼ਵਕਰਮਾ ਗੁਰਦੁਆਰਾ ਵਿਖੇ ਸਿੱਖ ਭਾਈਚਾਰੇ ਤੇ ਹੋਰਨਾਂ ਵਰਗਾਂ ਦੇ ਆਗੂਆਂ ਦੀ ਬੈਠਕ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਲਈ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਬਾਰੇ ਕੈਪਟਨ ਦੀ ‘ਫੋਕੀ ਬੜ੍ਹਕ’

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਜਾਰੀ ਅਖਬਾਰੀ ਬਿਆਨ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਕਲ੍ਹ ਹਰਿਆਣਾ ਦੇ ਆਪਣੇ ਹਮਰੁਤਬਾ ਵੱਲੋਂ ਚੰਡੀਗੜ੍ਹ ਅਤੇ ਨਾਲ ਲਗਦੇ ਸ਼ਹਿਰਾਂ ਪੰਚਕੂਲਾ ਤੇ ਮੋਹਾਲੀ ਲਈ ਤਿੰਨ ਸ਼ਹਿਰੀ (ਟ੍ਰਾਈਸਿਟੀ) ਯੋਜਨਾਬੰਦੀ ਬੋਰਡ ਸਥਾਪਤ ਕਰਨ ਦੇ ਸੁਝਾਅ ਨੂੰ ਮੁੱਢੋਂ ਰੱਦ ਕਰਦਿਆਂ ਆਖਿਆ ਕਿ ਚੰਡੀਗੜ੍ਹ ਯਕੀਨੀ ਤੌਰ ‘ਤੇ ਪੰਜਾਬ ਦਾ ਹਿੱਸਾ ਹੈ। […]

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਗਲਤ ਪੇਸ਼ਕਾਰੀ ਇਤਰਾਜ਼ ਯੋਗ: ਸਿੱਖ ਚਿੰਤਕ

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਲੋਹਗੜ੍ਹ-ਸ਼ਾਹਬਾਦ ਸੜਕ ਦਾ ਨਾਮ “ਬਾਬਾ ਬੰਦਾ ਬੈਰਾਗੀ” ਰੱਖਣ ਦੇ ਐਲਾਨ ਨਾਲ ਸਿੱਖ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਦੀ ਜਾਣਬੁਝ ਕੇ ਕੀਤੀ ਜਾ ਰਹੀ ਗੈਰਸਿੱਖ ਪੇਸ਼ਕਾਰੀ ‘ਤੇ ਸਿੱਖ ਵਿਚਾਰ ਮੰਚ ਦੇ ਚਿੰਤਕਾਂ ਨੇ ਭਾਰੀ ਇਤਰਾਜ ਕੀਤਾ ਹੈ। ਇਕ ਸਾਂਝੇ ਬਿਆਨ ਵਿਚ ਸਿੱਖ ਚਿੰਤਕਾਂ ਨੇ ਕਿਹਾ ਕਿ ਹਰਿਆਣੇ […]

ਕੈਪਟਨ ਨੇ ਪਾਕਿਸਤਾਨ ਨੂੰ ਜਾ ਰਹੇ ਫਜ਼ੂਲ ਦਰਿਆਈ ਪਾਣੀ ਬਾਰੇ ਖੱਟੜ ਨਾਲ ਆਪਣੀ ਚਿੰਤਾ ਸਾਂਝੀ ਕੀਤੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਜਾ ਰਹੇ ਫਜ਼ੂਲ ਦਾਰਿਆਈ ਪਾਣੀ ਦੇ ਵਹਾਅ ਬਾਰੇ ਹਰਿਆਣਾ ਦੇ ਆਪਣੇ ਹਮਰੁਤਬਾ ਐਮ ਐਲ ਖੱਟੜ ਦੀ ਚਿੰਤਾ ਨਾਲ ਆਪਣੀ ਚਿੰਤਾ ਸਾਂਝੀ ਕੀਤੀ ਹੈ ਪਰ ਉਨ੍ਹਾਂ ਨੇ ਯਮਨਾ ਦਰਿਆ ਦੇ ਫਜੂਲ ਜਾ ਰਹੇ ਪਾਣੀ ਨੂੰ ਰੋਕਣ ਲਈ ਵੀ ਇਸੇ ਤਰ੍ਹਾਂ ਦੀ ਕੋਸ਼ਿਸ ਕਰਨ ਦਾ ਸੱਦਾ […]

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਵੀ ਦਰਿਆ ਦੇ ਪਾਣੀ ‘ਤੇ ਹੱਕ ਜਤਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਵੀ ਦਰਿਆ ਦਾ ਪਾਣੀ ਪਾਕਿਸਤਾਨ ’ਚ ਜਾਣ ਤੋਂ ਰੋਕਣ ਲਈ ਚਿੱਠੀ ਲਿਖ ਕੇ ਦਰਿਆਈ ਪਾਣੀਆਂ ਦੇ ਵਿਵਾਦ ਨੂੰ ਮੁੜ ਛੇੜ ਦਿੱਤਾ ਹੈ। ਪੰਜਾਬੀ ਟ੍ਰਿਬਿਊਨ ਅਖਬਾਰ ਵਿਚ ਛਪੀ ਰਿਪੋਰਟ ਅਨੁਸਾਰ ਉਨ੍ਹਾਂ ਨੇ ਇਸ ਮੁੱਦੇ ਦੇ ਹੱਲ ਲਈ ਦੋਵਾਂ ਸੂਬਿਆਂ […]

ਮੁਸਲਮਾਨਾਂ ਨੂੰ ਨਮਾਜ਼ ਪੜ੍ਹਨ ਤੋਂ ਰੋਕਣ ਵਾਲੇ ਹਿੰਦੁਤਵੀਆਂ ਦੇ ਹੱਕ ਵਿਚ ਬੋਲੇ ਮੁੱਖ ਮੰਤਰੀ ਖੱਟਰ

ਚੰਡੀਗੜ੍ਹ: ਗਰਮ ਖਿਆਲੀ ਹਿੰਦੂ ਸੰਗਠਨਾਂ ਵੱਲੋਂ ਗੁੜਗਾਉਂ ਵਿੱਚ ਵੱਖ-ਵੱਖ ਥਾਵਾਂ ਉੱਤੇ ਖੁੱਲ੍ਹੇ ਵਿੱਚ ਨਮਾਜ਼ ਅਦਾ ਕਰਨ ਤੋਂ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਰੋਕੇ ਜਾਣ ਦੇ ਮਾਮਲੇ ‘ਤੇ ਟਿੱਪਣੀ ਕਰਦਿਆਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਅਜਿਹੇ ਇਕੱਠ ਮਸਜਿਦਾਂ, ਈਦਗਾਹਾਂ ਜਾਂ ਨਿਜੀ ਥਾਵਾਂ ਉੱਤੇ ਹੀ ਹੋਣੇ ਚਾਹੀਦੇ ਹਨ। ਜੇ ਕੋਈ ਇਤਰਾਜ਼ […]

ਐਸ.ਵਾਈ.ਐਲ ਦੀ ਜ਼ਮੀਨ ਸਰਕਾਰ ਨਾਂ ਹੋ ਚੁੱਕੀ ਹੈ ਸਿਰਫ ਕਬਜ਼ਾ ਲੈਣਾ ਬਾਕੀ: ਖੱਟਰ

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਵਿਚ ਬੋਲਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਹਨਾਂ ਦਾ ਸੰਕਲਪ ਹੈ ਕਿ ਉਹ ਐਸ.ਵਾਈ.ਐਲ. ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਛੱਡਣਗੇ। ਖੱਟਰ ਨੇ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਮੁੱਦੇ ਨੂੰ ਸੱਤਾ ਦੀ ਪੌੜੀ ਬਣਾ ਕੇ ਰਾਜਸੀ ਰੋਟੀਆਂ ਸੇਕਣ ਤੋਂ […]

ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨੇ ਕਿਹਾ; ਹਨੀਪ੍ਰੀਤ ਦੀ ਗ੍ਰਿਫ਼ਤਾਰੀ ‘ਚ ਪੰਜਾਬ ਪੁਲਿਸ ਦੀ ਭੂਮਿਕਾ ਸ਼ੱਕੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਬਲਾਤਕਾਰ ਦੇ ਦੋਸ਼ ‘ਚ 20 ਸਾਲਾ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਦੀਆਂ 25 ਅਗਸਤ ਤੋਂ ਬਾਅਦ ਦੀਆਂ ਸਰਗਰਮੀਆਂ ਤੋਂ ਹੁਣ ਹੌਲੀ-ਹੌਲੀ ਪਰਦਾ ਉੱਠਣਾ ਸ਼ੁਰੂ ਹੋ ਗਿਆ ਹੈ।

ਪੰਚਕੁਲਾ ਹਿੰਸਾ ਲਈ ਖੱਟੜ ਆਪਣੀ ਨਾਲਾਇਕੀ ਛੁਪਾਉਣ ਲਈ ਪੰਜਾਬ ਨੂੰ ਦੋਸ਼ ਦੇ ਰਹੇ ਹਨ: ਕੈਪਟਨ ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਬਲਾਤਕਾਰ ਦੇ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਡੇਰਾ ਪ੍ਰੇਮੀਆਂ ਵਲੋਂ ਕੀਤੀ ਗਈ ਗੁੰਡਾਗਰਦੀ ਦਾ ਦੋਸ਼ ਪੰਜਾਬ ਸਿਰ ਲਾਉਣ ਦੀ ਨਿਖੇਧੀ ਕਰਦਿਆਂ ਇਸ ਨੂੰ ਖੱਟੜ ਵੱਲੋਂ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬੇਤੁਕੀ ਕੋਸ਼ਿਸ਼ ਕਰਾਰ ਦਿੱਤਾ ਹੈ।

‘ਪੂਰਾ ਸੱਚ’ ਅਖ਼ਬਾਰ ਦੇ ਸੰਪਾਦਕ ਰਾਮ ਚੰਦਰ ਛਤਰਪਤੀ ਦੇ ਪੁਤਰ ਦੀ ਸੁਰੱਖਿਆ ਵਧੀ

ਬਲਾਤਕਾਰੀ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਮਗਰੋਂ ‘ਪੂਰਾ ਸੱਚ’ ਅਖ਼ਬਾਰ ਦੇ ਬਾਨੀ ਰਾਮ ਚੰਦਰ ਛਤਰਪਤੀ ਦੇ ਪੁਤਰ ਅੰਸ਼ੁਲ ਛਤਰਪਤੀ ਦੀ ਸੁਰੱਖਿਆ ਵਧਾ ਦਿੱਤੀ ਗਈ। ਡੀਐੱਸਪੀ ਦਲੀਪ ਸਿੰਘ ਨੇ ਅੱਜ ਅੰਸ਼ੁਲ ਛਤਰਪਤੀ ਦੀ ਸੁਰੱਖਿਆ ਦਾ ਜਾਇਜ਼ਾ ਲਿਆ।