ਅੱਜ ਚੰਡੀਗੜ੍ਹ ਵਿਖੇ ਉੱਤਰੀ ਜ਼ੋਨਲ ਕੌਂਸਲ ਦੀ 28ਵੀਂ ਮੀਟਿੰਗ ਹੋਈ। ਇਸ ਮੀਟਿੰਗ ਦੀ ਮੇਜ਼ਬਾਨੀ ਪੰਜਾਬ ਨੇ ਕੀਤੀ। ਮੀਟਿੰਗ ਉਪਰੰਤ ਪੰਜਾਬ ਸਰਕਾਰ ਵਲੋਂ ਜਾਰੀ ਪ੍ਰੈਸ ਬਿਆਨ 'ਚ ਜਾਣਕਾਰੀ ਦਿੱਤੀ ਗਈ ਕਿ ਮੀਟਿੰਗ ਵਿਚ ਪੰਜਾਬ ਅਤੇ ਹਰਿਆਣਾ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਸਲੇ 'ਤੇ ਗੱਲਬਾਤ ਲਈ ਤਿਆਰ ਹਨ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ ਕੀਤੀ।
ਹਰਿਆਣਾ ਦੇ ਮੁੱਖ ਮੰਤਰੀ, ਖੇਤੀਬਾੜੀ ਮੰਤਰੀ, ਅਤੇ ਹਿਮਾਚਲ ਦੇ ਗਵਰਨਰ ਅਚਾਰੀਆ ਦੇਵਰਤ ਵਲੋਂ ਗਊ ਦੇ ਗੋਹੇ ਅਤੇ ਮੂਤਰ ਤੋਂ ਤਿਆਰ ਕੀਤੀਆਂ ਜਾਣ ਵਾਲੀਆਂ ਦਵਾਈਆ ਦੀ ਫੈਕਟਰੀ ਦਾ ਬੀਤੇ ਦਿਨੀਂ ਉਦਘਾਟਨ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਰੋਸ ਜਾਹਰ ਕੀਤਾ ਹੈ। ਸ. ਮਾਨ ਨੇ ਅਜਿਹੇ ਅਮਲਾਂ ਦੀ ਨਿਖੇਧੀ ਕਰਦੇ ਹੋਏ ਅਤੇ ਜਨਤਾ ਨੂੰ ਗੁੰਮਰਾਹ ਕਰਨ ਵਾਲਾ ਕਰਾਰ ਦਿੱਤਾ ਹੈ। ਸ. ਮਾਨ ਨੇ ਕਿਹਾ ਕਿ ਸਿੱਖ ਧਰਮ ਨੇ ਆਪਣੇ ਜਨਮ ਤੋ ਹੀ ਅਜਿਹੇ ਪਖੰਡਾਂ, ਕਰਮ-ਕਾਂਡਾਂ ਦੀ ਵਿਰੋਧਤਾ ਕੀਤੀ ਹੈ।
ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਸੰਭਾਲਿਆ ਡੇਢ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ ਪਰ ਇਸ ਸਮੇਂ ਦੌਰਾਨ ਸਰਕਾਰ ਪੰਜਾਬੀ ਤੇ ਉਰਦੂ ਅਕੈਡਮੀਆਂ ਦੇ ਡਾਇਰੈਕਟਰ ਨਹੀਂ ਲਾ ਸਕੀ। ਡਾਇਰੈਕਟਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਅਕੈਡਮੀਆਂ ਨਾਲ ਸਬੰਧਤ ਸਾਰੇ ਕੰਮਕਾਜ ਰੁਕੇ ਪਏ ਹਨ। ਇਸ ਕਾਰਨ ਪੰਜਾਬੀ ਤੇ ਉਰਦੂ ਪ੍ਰੇਮੀ ਨਿਰਾਸ਼ ਹਨ।
ਅੱਜ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਗੈਰ ਰਾਇਪੇਰੀਅਨ ਰਾਜਾਂ ਵੱਲੋਂ ਲੁੱਟਣ ਅਤੇ ਸਤਲੁਜ ਜਮੁਨਾ ਲਿੰਕ ਨਹਿਰ ਨੂੰ ਪੂਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਹੋਏ ਮਤੇ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਉਲੰਘਣਾ ਦੱਸਿਆ ਤੇ ਉਮੀਦ ਪ੍ਰਗਟ ਕੀਤੀ ਹੈ ਕਿ ਅਦਾਲਤ ਇਸ 'ਤੇ ਧਿਆਨ ਦੇਵੇਗੀ ਅਤੇ ਹਰਿਆਣਾ ਪੰਜਾਬ ਦੇ ਦਰਿਆਈ ਪਾਣੀ ਵਿੱਚੋਂ ਆਪਣਾ ਹਿੱਸਾ ਲੈਕੇ ਰਹੇਗਾ ।
ਪੰਜਾਬ ਸਰਕਾਰ ਵੱਲੋਂ ਸਤਲੁਜ ਜਮੁਨਾ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ਤੋਂ ਬਾਅਦ ਕਿਸਾਨਾਂ ਵੱਲੋਂ ਆਪੋ ਆਪਣੇ ਖੇਤਾਂ ਵਿੱਚੋਂ ਨਹਿਰ ਪੁਰਨੀ ਸ਼ੁਰੂ ਕਰਨ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਨੂੰ ਨਹਿਰ ਪੁਰਨ ਤੋਂ ਰੋਕਣ ਲਈ ਕਿਹਾ ਹੈ।
ਪੰਜਾਬ ਦੇ ਪਾਣੀਆਂ ਅਤੇ ਸਤਲੁਜ ਜਮੁਨਾ ਲਿੰਕ ਨਹਿਰ ਦੇ ਮਾਮਲੇ 'ਤੇ ਇਸ ਵੇਲੇ ਪੰਜਾਬ ਅਤੇ ਹਰਿਆਣਾ ਦਾ ਸਿਆਸੀ ਮਾਹੌਲ ਪੂਰੀ ਤਰਾਂ ਗਰਮਾਇਆ ਹੋਇਆ ਹੈ।
ਅੰਬਾਲਾ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੱਲ੍ਹ ਅੰਬਾਲਾ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।ਉਨ੍ਹਾਂ ਦਾ ਇਹ ਦੌਰਾ ਉਦੋਂ ਜਿਆਦਾ ਚਰਚਾ ਦਾ ਵਿਸ਼ਾ ਬਣ ਗਿਆ ਜਦੋਂ ਗੁਰਦੁਆਰਾ ਸਾਹਿਬ ਵਿੱਚ ਉਨ੍ਹਾਂ ਦਾ ਸਨਮਾਨ ਗੁਰੂ ਨਾਨਕ ਦੇਵ ਜੀ ਦੀ ਮੂਰਤੀ ਦੇ ਕੇ ਕੀਤਾ ਗਿਆ।
ਪੰਜਾਬ ਦੇ ਪਾਣੀਆਂ 'ਤੇ ਇੱਕ ਵਾਰ ਫਿਰ ਹੱਕ ਜਤਾਉਂਦੇ ਹੋਏ ਹਰਿਅਣਾ ਦੇ ਮੁੱਖ ਮੰਤਰੀ ਮਨੋਹਰ ਲਾਲਾ ਖੱਟਰ ਨੇ ਕਿਹਾ ਕਿ ਰਿਵਾੜੀ-ਮਹੇਂਦਗੜ੍ਹ ਸਮੇਤ ਪੂਰੇ ਦੱਖਣ ਹਰਿਆਣਾ ਨੂੰ ਐਸ.ਵਾਈ.ਐਲ. ਦੇ ਪਾਣੀ ਨਾਲ-ਨਾਲ ਹਾਂਸੀ ਬੁਟਾਨਾ ਨਹਿਰ ਦਾ ਪਾਣੀ ਵੀ ਮਿਲੇਗਾ।
ਹਰਿਅਾਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਚੰਡੀਗਡ਼੍ਹ ’ਚ ਪੱਤਰਕਾਰਾਂ ਵੱਲੋਂ ਹੋਦ ਚਿੱਲੜ ਕਤਲੇਆਮ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਅੰਤਰਿਮ ਰਾਹਤ ਜਲਦੀ ਦਿੱਤੀ ਜਾਵੇਗੀ ਅਤੇ ਬਕਾਇਆ ਰਾਸ਼ੀ ਲੲੀ ਵੀ ਪ੍ਰਬੰਧ ਕੀਤੇ ਜਾਣਗੇ। ਸਿੱਖ ਭਾਈਚਾਰਾ ਲੰਮੇ ਸਮੇਂ ਤੋਂ ਰਾਹਤ ਦੀ ਮੰਗ ਕਰਦਾ ਆ ਰਿਹਾ ਸੀ।
« Previous Page — Next Page »