ਸਮਾਂ ਬੀਤਣ ਤੋਂ ਬਾਅਦ ਡੇਰੇ ਦੀ ਤਲਾਸ਼ੀ ਦਾ ਕੋਈ ਲਾਭ ਨਹੀਂ ਹੋਣਾ, ਸਰਕਾਰੀ ਕਾਰਵਾਈ ਸ਼ੱਕੀ:ਅੰਸ਼ੁਲ ਛਤਰਪਤੀ

ਬਲਾਤਕਾਰ ਕੇਸ ‘ਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ 20 ਸਾਲਾਂ ਦੀ ਸਜ਼ਾ ਹੋਣ ਮਗਰੋਂ ਬਣੇ ਤਣਾਅ ’ਤੇ ਕਾਬੂ ਪਾਉਣ ਲਈ ਭਾਵੇਂ ਸਰਕਾਰ ਨੇ ਫ਼ੌਜ ਬੁਲਾਈ ਹੈ, ਪਰ ਹਾਲੇ ਤੱਕ ਇਹ ਨਾ ਤਾਂ ਡੇਰੇ ਅੰਦਰ ਗਈ ਹੈ ਤੇ ਨਾ ਹੀ ਕੋਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਫ਼ੌਜ ਦੇ ਡੇਰੇ ਅੰਦਰ ਨਾ ਜਾਣ ’ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਹਰਿਆਣਾ ਸਰਕਾਰ ’ਤੇ ਡੇਰੇ ਨਾਲ ਮਿਲੀਭੁਗਤ ਦੇ ਦੋਸ਼ ਲਾਏ ਹਨ।

ਡੇਰਿਆਂ ਦੀ ਹਮਾਇਤ ‘ਕੱਲੇ ਅਸੀਂ ਹੀ ਨਹੀਂ ਲੈਂਦੇ ਪਰ ਸਮਝੌਤੇ ਵਾਲੀ ਖ਼ਬਰ ਗਲਤ: ਮਨੋਹਰ ਲਾਲ ਖੱਟੜ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਡੇਰਾ ਮੁਖੀ ਤੋਂ ਸਿਆਸੀ ਹਮਾਇਤ ਲਏ ਜਾਣ ਬਾਰੇ ਕਿਹਾ ਹੈ ਕਿ ਚੋਣਾਂ ’ਚ ਸਿਆਸੀ ਪਾਰਟੀਆਂ ਹਰ ਕਿਸੇ ਦਾ ਸਹਿਯੋਗ ਮੰਗਦੀਆਂ ਹਨ। ਡੇਰਾ ਮੁਖੀ ਨਾਲ ਕੋਈ ਸਮਝੌਤਾ ਨਾ ਹੋਣ ਦਾ ਦਾਅਵਾ ਕਰਦਿਆਂ ਖੱਟੜ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਤਾਕਤ ਦੀ ਘੱਟ ਵਰਤੋਂ ਕੀਤੀ ਪਰ ਹਿੰਸਾ ’ਚ ਸ਼ਾਮਲ ਲੋਕਾਂ ਖ਼ਿਲਾਫ਼ ਕੋਈ ਨਰਮੀ ਨਹੀਂ ਵਰਤੀ ਗਈ।

ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ‘ਚ ਸਤਲੁਜ-ਯਮੁਨਾ ਲਿੰਕ ਨਹਿਰ ਸਣੇ ਕਈ ਮੁੱਦਿਆਂ ‘ਤੇ ਹੋਈ ਗੱਲਬਾਤ

ਅੱਜ ਚੰਡੀਗੜ੍ਹ ਵਿਖੇ ਉੱਤਰੀ ਜ਼ੋਨਲ ਕੌਂਸਲ ਦੀ 28ਵੀਂ ਮੀਟਿੰਗ ਹੋਈ। ਇਸ ਮੀਟਿੰਗ ਦੀ ਮੇਜ਼ਬਾਨੀ ਪੰਜਾਬ ਨੇ ਕੀਤੀ। ਮੀਟਿੰਗ ਉਪਰੰਤ ਪੰਜਾਬ ਸਰਕਾਰ ਵਲੋਂ ਜਾਰੀ ਪ੍ਰੈਸ ਬਿਆਨ ‘ਚ ਜਾਣਕਾਰੀ ਦਿੱਤੀ ਗਈ ਕਿ ਮੀਟਿੰਗ ਵਿਚ ਪੰਜਾਬ ਅਤੇ ਹਰਿਆਣਾ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਸਲੇ ‘ਤੇ ਗੱਲਬਾਤ ਲਈ ਤਿਆਰ ਹਨ।

ਗਊ ਦੇ ਗੋਹੇ ਅਤੇ ਪਿਸ਼ਾਬ ਤੋਂ ਦਵਾਈਆ ਅਤੇ ਹੋਰ ਪਦਾਰਥ ਤਿਆਰ ਕਰਕੇ ਜਨਤਾ ਵਿਚ ਵੇਚਣਾ ਅਸਹਿ: ਮਾਨ ਦਲ

ਹਰਿਆਣਾ ਦੇ ਮੁੱਖ ਮੰਤਰੀ, ਖੇਤੀਬਾੜੀ ਮੰਤਰੀ, ਅਤੇ ਹਿਮਾਚਲ ਦੇ ਗਵਰਨਰ ਅਚਾਰੀਆ ਦੇਵਰਤ ਵਲੋਂ ਗਊ ਦੇ ਗੋਹੇ ਅਤੇ ਮੂਤਰ ਤੋਂ ਤਿਆਰ ਕੀਤੀਆਂ ਜਾਣ ਵਾਲੀਆਂ ਦਵਾਈਆ ਦੀ ਫੈਕਟਰੀ ਦਾ ਬੀਤੇ ਦਿਨੀਂ ਉਦਘਾਟਨ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਰੋਸ ਜਾਹਰ ਕੀਤਾ ਹੈ। ਸ. ਮਾਨ ਨੇ ਅਜਿਹੇ ਅਮਲਾਂ ਦੀ ਨਿਖੇਧੀ ਕਰਦੇ ਹੋਏ ਅਤੇ ਜਨਤਾ ਨੂੰ ਗੁੰਮਰਾਹ ਕਰਨ ਵਾਲਾ ਕਰਾਰ ਦਿੱਤਾ ਹੈ। ਸ. ਮਾਨ ਨੇ ਕਿਹਾ ਕਿ ਸਿੱਖ ਧਰਮ ਨੇ ਆਪਣੇ ਜਨਮ ਤੋ ਹੀ ਅਜਿਹੇ ਪਖੰਡਾਂ, ਕਰਮ-ਕਾਂਡਾਂ ਦੀ ਵਿਰੋਧਤਾ ਕੀਤੀ ਹੈ।

ਖੱਟਰ ਸਰਕਾਰ ਪੰਜਾਬੀ ਤੇ ਉਰਦੂ ਭਾਸ਼ਾਵਾਂ ਦੀਆਂ ਅਕੈਡਮੀਆਂ ਦੇ ਡਾਇਰੈਕਟਰ ਲਾਉਣਾ ਭੁੱਲੀ

ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਸੰਭਾਲਿਆ ਡੇਢ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ ਪਰ ਇਸ ਸਮੇਂ ਦੌਰਾਨ ਸਰਕਾਰ ਪੰਜਾਬੀ ਤੇ ਉਰਦੂ ਅਕੈਡਮੀਆਂ ਦੇ ਡਾਇਰੈਕਟਰ ਨਹੀਂ ਲਾ ਸਕੀ। ਡਾਇਰੈਕਟਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਅਕੈਡਮੀਆਂ ਨਾਲ ਸਬੰਧਤ ਸਾਰੇ ਕੰਮਕਾਜ ਰੁਕੇ ਪਏ ਹਨ। ਇਸ ਕਾਰਨ ਪੰਜਾਬੀ ਤੇ ਉਰਦੂ ਪ੍ਰੇਮੀ ਨਿਰਾਸ਼ ਹਨ।

ਹਰਿਆਣਾ ਪੰਜਾਬ ਦੇ ਦਰਿਆਈ ਪਾਣੀ ਵਿੱਚੋਂ ਆਪਣਾ ਹਿੱਸਾ ਲੈਕੇ ਰਹੇਗਾ: ਮੁੱਖ ਮੰਤਰੀ

ਅੱਜ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਗੈਰ ਰਾਇਪੇਰੀਅਨ ਰਾਜਾਂ ਵੱਲੋਂ ਲੁੱਟਣ ਅਤੇ ਸਤਲੁਜ ਜਮੁਨਾ ਲਿੰਕ ਨਹਿਰ ਨੂੰ ਪੂਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਹੋਏ ਮਤੇ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਉਲੰਘਣਾ ਦੱਸਿਆ ਤੇ ਉਮੀਦ ਪ੍ਰਗਟ ਕੀਤੀ ਹੈ ਕਿ ਅਦਾਲਤ ਇਸ ‘ਤੇ ਧਿਆਨ ਦੇਵੇਗੀ ਅਤੇ ਹਰਿਆਣਾ ਪੰਜਾਬ ਦੇ ਦਰਿਆਈ ਪਾਣੀ ਵਿੱਚੋਂ ਆਪਣਾ ਹਿੱਸਾ ਲੈਕੇ ਰਹੇਗਾ ।

ਪੰਜਾਬ ਨੂੰ ਨਹਿਰ ਪੂਰਨ ਤੋਂ ਰੋਕਿਆ ਜਾਵੇ: ਖੱਟਰ

ਪੰਜਾਬ ਸਰਕਾਰ ਵੱਲੋਂ ਸਤਲੁਜ ਜਮੁਨਾ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ਤੋਂ ਬਾਅਦ ਕਿਸਾਨਾਂ ਵੱਲੋਂ ਆਪੋ ਆਪਣੇ ਖੇਤਾਂ ਵਿੱਚੋਂ ਨਹਿਰ ਪੁਰਨੀ ਸ਼ੁਰੂ ਕਰਨ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਨੂੰ ਨਹਿਰ ਪੁਰਨ ਤੋਂ ਰੋਕਣ ਲਈ ਕਿਹਾ ਹੈ।

ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੂੰ ਗੁਰਦੁਆਰਾ ਸਾਹਿਬ ਵਿੱਚ ਦਿੱਤੀ ਗਈ ਗੁਰੂ ਨਾਨਕ ਦੇਵ ਜੀ ਦੀ ਮੂਰਤੀ

ਅੰਬਾਲਾ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੱਲ੍ਹ ਅੰਬਾਲਾ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।ਉਨ੍ਹਾਂ ਦਾ ਇਹ ਦੌਰਾ ਉਦੋਂ ਜਿਆਦਾ ਚਰਚਾ ਦਾ ਵਿਸ਼ਾ ਬਣ ਗਿਆ ਜਦੋਂ ਗੁਰਦੁਆਰਾ ਸਾਹਿਬ ਵਿੱਚ ਉਨ੍ਹਾਂ ਦਾ ਸਨਮਾਨ ਗੁਰੂ ਨਾਨਕ ਦੇਵ ਜੀ ਦੀ ਮੂਰਤੀ ਦੇ ਕੇ ਕੀਤਾ ਗਿਆ।