ਹਰਿਆਣਾ ਨੂੰ ਸਤਲੁਜ-ਜੁਮਨਾ ਲਿੰਕ ਦੇ ਪਾਣੀ ਨਾਲ-ਨਾਲ ਹਾਂਸੀ ਬੁਟਾਨਾ ਨਹਿਰ ਦਾ ਪਾਣੀ ਵੀ ਮਿਲੇਗਾ: ਖੱਟਰ

ਪੰਜਾਬ ਦੇ ਪਾਣੀਆਂ ‘ਤੇ ਇੱਕ ਵਾਰ ਫਿਰ ਹੱਕ ਜਤਾਉਂਦੇ ਹੋਏ ਹਰਿਅਣਾ ਦੇ ਮੁੱਖ ਮੰਤਰੀ ਮਨੋਹਰ ਲਾਲਾ ਖੱਟਰ ਨੇ ਕਿਹਾ ਕਿ ਰਿਵਾੜੀ-ਮਹੇਂਦਗੜ੍ਹ ਸਮੇਤ ਪੂਰੇ ਦੱਖਣ ਹਰਿਆਣਾ ਨੂੰ ਐਸ.ਵਾਈ.ਐਲ. ਦੇ ਪਾਣੀ ਨਾਲ-ਨਾਲ ਹਾਂਸੀ ਬੁਟਾਨਾ ਨਹਿਰ ਦਾ ਪਾਣੀ ਵੀ ਮਿਲੇਗਾ।
ਹੋਂਦ ਚਿੱਲੜ ਕਤਲੇਆਮ ਬਾਰੇ ਗਰਗ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਪੀੜਤਾਂ ਨੂੰ ਮੁਆਵਜ਼ਾ ਦੇਵੇਗੀ ਸਰਕਾਰ: ਖੱਟੜ

ਹਰਿਅਾਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਚੰਡੀਗਡ਼੍ਹ ’ਚ ਪੱਤਰਕਾਰਾਂ ਵੱਲੋਂ ਹੋਦ ਚਿੱਲੜ ਕਤਲੇਆਮ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਅੰਤਰਿਮ ਰਾਹਤ ਜਲਦੀ ਦਿੱਤੀ ਜਾਵੇਗੀ ਅਤੇ ਬਕਾਇਆ ਰਾਸ਼ੀ ਲੲੀ ਵੀ ਪ੍ਰਬੰਧ ਕੀਤੇ ਜਾਣਗੇ। ਸਿੱਖ ਭਾਈਚਾਰਾ ਲੰਮੇ ਸਮੇਂ ਤੋਂ ਰਾਹਤ ਦੀ ਮੰਗ ਕਰਦਾ ਆ ਰਿਹਾ ਸੀ।
ਹਰਿਆਣਾ ਸਰਕਾਰ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਜਲਦੀ ਕਰਵਾਉਣ ਲਈ ਯਤਨ ਕਰੇਗੀ: ਖੱਟਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਿਹਾ ਕਿ ਹਰਿਆਣਾ ਸੂਬੇ ਦੇ ਦੱਖਣੀ ਜ਼ਿਲ੍ਹੇ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠ ਜਾਣ ਕਰਕੇ ਡਾਰਕ ਜ਼ੋਨ ਵਿੱਚ ਆ ਚੁੱਕੇ ਹਨ ਤੇ ਸੂਬੇ ਨੂੰ ਪਾਣੀ ਦੀ ਬਹੁਤ ਲੋੜ ਹੈ ਤੇ ਰਾਜ ਸਰਕਾਰ ਸੂਬੇ ਦਾ ਦਰਿਆਈ ਪਾਣੀਆਂ ਵਿੱਚੋਂ ਬਣਦਾ ਹੱਕ ਲੈਣ ਲਈ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਜਲਦੀ ਕਰਵਾਉਣ ਲਈ ਯਤਨ ਕਰੇਗੀ।
ਸੰਘ ਪ੍ਰਚਾਰਕ ਮਨੋਹਰ ਲਾਲ ਖੱਟੜ ਹਰਿਆਣਾ ਵਿਧਾਇਕ ਦਲ ਦੇ ਨੇਤਾ ਚੁਣੇ ਗਏ, 26 ਅਕਤੂਬਰ ਨੂੰ ਪੰਚਕੁਲਾ ਦੇ ਤਾਉਦੇਵੀ ਸਟੇਡੀਅਮ ਵਿੱਚ ਹੋਵੇਗਾ ਸਹੁੰ ਚੁੱਕ ਸਮਾਗਮ

ਅੱਜ ਇੱਥੋਂ ਦੇ ਇੱਕ ਗੈਸਟ ਹਾਉਸ ਵਿੱਚ ਭਰਤੀ ਜਨਤਾ ਪਾਰਟੀ ਹਰਿਆਣਾ ਦੇ ਵਿਧਾਇਕਾਂ ਦੀ ਮੀਟਿੰਗ ਹੋਈ, ਜਿਸ ਵਿੱਚ ਕਰਨਾਲ ਤੋਂ ਭਾਜਪਾ ਵਿਧਾਇਕ ਮਨੋਹਰ ਲਾਲ ਖੱਟਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ।
