ਪੰਜਾਬ ਵਿਧਾਨ ਸਭਾ ਵਿੱਚ ਪਾਣੀਆਂ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੀ ਚੁਣੌਤੀ ਨੂੰ ਕਬੂਲ ਕਰਨ ਤੋਂ ਝਿਜਕਦੀ ਦਿਖਾਈ ਦਿੱਤੀ। ਬਜਟ ਉੱਤੇ ਬਹਿਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਸਪੱਸ਼ਟ ਕਿਹਾ ਕਿ ਜੇਕਰ ਪੰਜਾਬ ਸਰਕਾਰ ਦਿੱਲੀ ਨੂੰ ਪੀਣ ਵਾਲੇ ਪਾਣੀ ਦਾ ਬਿੱਲ ਭੇਜੇ ਤਾਂ ਦਿੱਲੀ ਸਰਕਾਰ ਅਦਾਇਗੀ ਕਰਨ ਨੂੰ ਤਿਆਰ ਹੈ। ਉਨ੍ਹਾਂ ਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਗੱਲ ਹੋ ਚੁੱਕੀ ਹੈ। ਬਹਿਸ ਦਾ ਜਵਾਬ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬੁੱਧਵਾਰ ਨੂੰ ਦੇਣਗੇ।
ਚੰਡੀਗੜ੍ਹ: ਵੱਡੀਆਂ ਸਿਫਤੀ ਤਬਦੀਲੀਆਂ ਦੀਆਂ ਸੌਂਹਾਂ ਖਾ ਕੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਖਜ਼ਾਨਾ ਮੰਤਰੀ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਬਜਟ ਨੂੰ ਸੂਬੇ ਲਈ ‘ਨਿਰਾਸ਼ਾਜਨਕ’ ਕਰਾਰ ਦਿੰਦਿਆਂ ਕਿਸਾਨ ਵਿਰੋਧੀ ਅਤੇ ਦ੍ਰਿਸ਼ਟੀਹੀਣ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਕਦਮ ਚੁੱਕਣ ਵਿੱਚ ਅਸਫਲ ਰਹੇ ਹਨ।
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਾਕਿਸਤਾਨੀ ਦੋਸਤਾਂ ਮਿੱਤਰਾਂ ਦੇ ਸਹਿਯੋਗ ਨਾਲ 1947 ਦੀ ਵੰਡ ਤੋਂ ਪਹਿਲਾਂ ਵਾਲੇ ਪੰਜਾਬ ਅਸੈਂਬਲੀ (1937 ਤੋਂ 1947) ਦਾ ਰਿਕਾਰਡ ਇਕੱਠਾ ਕਰਕੇ ਇਕ ਕਿਤਾਬਚੇ ਦੀ ਸ਼ਕਲ ਵਿਚ ਚੜ੍ਹਦੇ ਪੰਜਾਬ ਦੀ
ਵਿੱਤੀ ਸੰਕਟ ’ਚ ਘਿਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖ਼ਾਹ ਕਿਸ਼ਤਾਂ ਵਿੱਚ ਦੇ ਰਹੀ ਹੈ। ਫਿਲਹਾਲ 60 ਫ਼ੀਸਦ ਮੁਲਾਜ਼ਮਾਂ ਨੂੰ ਹੀ ਤਨਖਾਹ ਮਿਲੀ ਹੈ। ਕੁੱਝ ਜ਼ਿਲ੍ਹਿਆਂ ਦੇ ਆਈਏਐਸ ਅਤੇ ਆਈਪੀਐਸ ਅਫ਼ਸਰ ਵੀ ਤਨਖਾਹ ਨੂੰ ਉਡੀਕ ਰਹੇ ਹਨ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਐਤਵਾਰ ਨੂੰ ਕਿਹਾ ਕਿ ਨਰਮੇ ’ਤੇ ਚਿੱਟੀ ਮੱਖੀ ਦਾ ਹਮਲਾ ਓਨਾ ਨਹੀਂ ਹੈ, ਜਿੰਨਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਮਾਨਸਾ ਜ਼ਿਲ੍ਹੇ ’ਚ ਚਿੱਟੀ ਮੱਖੀ ਦੇ ਹਮਲੇ ਦੀ ਗੱਲ ਵੀ ਕਬੂਲੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਇਸ ਦਾ ਨਿਰੀਖਣ ਕਰ ਰਹੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁ਼ਦ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧ (ਐਫ.ਆਰ.ਬੀ.ਐਮ.) ਐਕਟ-2003 ਵਿੱਚ ਢਿੱਲ ਦੇਣ ਅਤੇ ਕਰਜ਼ਾ ਹੱਦ ਵਧਾਉਣ ਦੀ ਅਪੀਲ ਕੀਤੀ ਤਾਂ ਕਿ ਸੂਬਾ ਸਰਕਾਰ ਖੇਤੀ ਕਰਜ਼ਾ ਮੁਆਫੀ ਬਾਰੇ ਆਪਣੀ ਵਚਨਬੱਧਤਾ ਨੂੰ ਪੂਰਾ ਕਰ ਸਕੇ।
ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ 'ਸਾਲਾ ਸਾਹਿਬ' ਜੈਜੀਤ ਸਿੰਘ ਜੌਹਲ ਹੁਣ ਹਲਕਾ ਬਠਿੰਡਾ (ਸ਼ਹਿਰੀ) ਦੀ 'ਸੇਵਾ' ਕਰਨਗੇ।
ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸੂਬੇ ਨੂੰ ਮਾੜੀ ਮਾਲੀ ਹਾਲਤ ’ਚੋਂ ਕੱਢਣ ਅਤੇ ਮਾਲੀ ਸਾਧਨ ਜੁਟਾਉਣ ਲਈ ਸਿਧਾਂਤਕ ਤੌਰ ’ਤੇ ਕਰੀਬ ਇਕ ਹਜ਼ਾਰ ਕਰੋੜ ਰੁਪਏ ਦੇ ਕਰ ਲਾਉਣ ਦਾ ਫੈਸਲਾ ਕਰ ਲਿਆ ਹੈ। ਇਸ ’ਤੇ ਅੰਤਿਮ ਮੋਹਰ ਪੰਜਾਬ ਵਜ਼ਾਰਤ ਦੀ 25 ਜੁਲਾਈ ਨੂੰ ਹੋ ਰਹੀ ਮੀਟਿੰਗ ਵਿਚ ਲਾਉਣ ਦੀ ਤਿਆਰੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਕਿਹਾ ਕਿ ਜਲਦੀ ਹੀ ਅਕਾਲੀ ਦਲ ਦੇ ਸਾਂਸਦ ਅਤੇ ਵਿਧਾਇਕ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਮਿਲਣਗੇ ਅਤੇ ਉਹਨਾਂ ਨੂੰ ਬੇਨਤੀ ਕਰਨਗੇ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਲਈ ਖਰੀਦੀ ਜਾਂਦੀ ਰਸਦ ਨੂੰ ਜੀਐਸਟੀ ਤੋਂ ਛੋਟੇ ਦੇਣ। ਉਹਨਾਂ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਵੀ ਕਹਿ ਚੁੱਕੇ ਹਨ ਕਿ ਉਹ ਜੀਐਸਟੀ ਕੌਂਸਲ ਰਾਂਹੀ ਇਹ ਛੁਟ ਦਿਵਾਉਣ ਦੀ ਜ਼ਿੰਮੇਵਾਰੀ ਨੂੰ ਪੂਰਾ ਕਰੇ।
Next Page »