ਸ਼੍ਰੋਮਣੀ ਅਕਾਲੀ ਦਲ(ਬਾਦਲ) ਨੇ ਅੱਜ ਕਾਂਗਰਸ ਸਰਕਾਰ ਨੂੰ ਉਹਨਾਂ ਕਿਸਾਨਾਂ ਦੀ ਸੂਚੀ ਜਾਰੀ ਕਰਨ ਲਈ ਕਿਹਾ ਹੈ, ਜਿਹਨਾਂ ਦੇ ਕਰਜ਼ੇ ਮੁਆਫ ਕਰ ਦਿੱਤੇ ਗਏ ਹਨ ਅਤੇ ਇਸ ਬਾਰੇ ਬੈਂਕਾਂ ਨੂੰ ਵੀ ਸੂਚਿਤ ਕੀਤੇ ਜਾਣ ਲਈ ਆਖਿਆ ਹੈਪਾਰਟੀ ਨੇ ਕਿਹਾ ਹੈ ਕਿ ਰਾਜ ਸਰਕਾਰ ਵੱਲੋਂ ਕਰਜ਼ਾ ਮੁਆਫੀ ਦਾ ਭਰੋਸਾ ਦਿੱਤੇ ਜਾਣ ਮਗਰੋਂ ਕਿਸਾਨਾਂ ਵੱਲੋਂ ਕਰਜ਼ਿਆਂ ਦਾ ਵਿਆਜ ਦੇਣਾ ਬੰਦ ਕਰ ਦਿੱਤਾ ਹੈ, ਜਿਸ ਕਰਕੇ ਬੈਂਕਾਂ ਵੱਲੋਂ ਉਹਨਾਂ ਨੂੰ ਜੁਰਮਾਨੇ ਲਗਾਏ ਜਾ ਰਹੇ ਹਨ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬਾ ਸਰਕਾਰ ਪੰਜ ਏਕੜ ਤੱਕ ਦੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਫ਼ਸਲੀ ਕਰਜ਼ਾ ਮੁਆਫ਼ ਕਰ ਚੁੱਕੀ ਹੈ ਪਰ ਇਸ ਫ਼ੈਸਲੇ ਨੂੰ ਅਮਲੀ ਜਾਮਾ ਪਵਾਉਣ ਵਾਸਤੇ ਨੋਟੀਫਿਕੇਸ਼ਨ ਜਾਰੀ ਕਰਨ ਵਿੱਚ ਦੋ ਮਹੀਨਿਆਂ ਦਾ ਹੋਰ ਸਮਾਂ ਲੱਗ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੰਗਤੇ ਕਹਿਣ ਲਈ ਸਖਤ ਝਾੜ ਪਾਈ ਅਤੇ ਐਲਾਨ ਕੀਤਾ ਕਿ ਅਕਾਲੀ-ਭਾਜਪਾ ਵੱਲੋਂ ਵਿੱਤ ਮੰਤਰੀ ਵਿਰੁੱਧ ਸਾਂਝਾ ਵਿਸ਼ੇਸ਼ ਅਧਿਕਾਰ ਮਤਾ ਲਿਆਂਦਾ ਜਾਵੇਗਾ।
ਪੰਜਾਬ ਦੇ ਦੋ ਮੰਤਰੀਆਂ ਨਵਜੋਤ ਸਿੱਧੂ ਤੇ ਮਨਪ੍ਰੀਤ ਬਾਦਲ ਨੇ ਦਾਅਵਾ ਕੀਤਾ ਹੈ ਕਿ ਸੂਬੇ ’ਚ ਗ਼ੈਰਕਾਨੂੰਨੀ ਚੱਲਦੀਆਂ ਬੱਸਾਂ ਹਰ ਹਾਲ ਬੰਦ ਕੀਤੀਆਂ ਜਾਣਗੀਆਂ। ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ’ਚ ਸਿੱਧੂ ਨੇ ਕਿਹਾ ਕਿ ਪਿਛਲੀ ਬਾਦਲ-ਭਾਜਪਾ ਸਰਕਾਰ ਸਮੇਂ ਅੱਠ ਸੌ ਕਰੋੜ ਰੁਪਏ ਦੇ ਕੰਮ ਸਿੰਗਲ ਟੈਂਡਰ ’ਤੇ ਕੀਤੇ ਗਏ ਹਨ ਅਤੇ ਕਿਸੇ ਦਾ ਆਡਿਟ ਨਹੀਂ ਕਰਾਇਆ ਗਿਆ। ਇਸ ਤਰ੍ਹਾਂ ਬਾਦਲ ਪਰਿਵਾਰ ਨੇ ਸੂਬੇ ਦੇ ਖ਼ਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਬਾਦਲ ਪਰਿਵਾਰ ਦੀਆਂ ਕਦੇ ਦੋ ਬੱਸਾਂ ਹੁੰਦੀਆਂ ਸਨ ਅਤੇ ਅੱਜ 650 ਕਿਵੇਂ ਹੋ ਗਈਆਂ।
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੀਡੀਆ ਨੂੰ ਦੱਸਿਆ ਹੈ ਕਿ ਪੰਜਾਬ ਵਿਚ ਨਸ਼ਿਆਂ ਨੂੰ ਨੱਥ ਪਾਉਣ ਲਈ ਇਕ ਕਨੂੰਨ ਘੜਿਆ ਜਾ ਰਿਹਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਦੂਜੇ ਦਿਨ 12 ਜਨਵਰੀ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਵਿੱਤ ਮੰਤਰੀ ਤੇ ਕਾਂਗਰਸੀ ਆਗੂ ਮਨਪ੍ਰੀਤ ਬਾਦਲ ਸਮੇਤ 25 ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕੀਤੇ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਇਹ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ ਕਿ ਮਨਪ੍ਰੀਤ ਬਾਦਲ ਵਰਗਾ ਵਿਅਕਤੀ, ਜਿਸ ਨੇ ਕਿ ਪਹਿਲਾਂ ਕ੍ਰਾਂਤੀਕਾਰੀਆਂ ਦੇ ਆਦਰਸ਼ਾਂ ਉਪਰ ਚੱਲਣ ਦੀਆਂ ਝੂਠੀਆਂ ਸੌਹਾਂ ਖਾ ਕੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ, ਹੁਣ ਕਾਂਗਰਸ ਵਿੱਚ ਪੈਰ ਜਮਾਉਣ ਲਈ ਚਮਚਾਗਿਰੀ ਉਤੇ ਉਤਰ ਆਇਆ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮਜੀਤ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਮੁੱਖੀ ਅਰਵਿੰਦ ਕੇਜਰੀਵਾਲ ਸਮੇਤ ਸੀਨੀਅਰ ਆਗੂ ਸੰਜੇ ਸਿੰਘ ਅਤੇ ਆਸ਼ੀਸ਼ ਖੇਤਾਨ ਦੇ ਖਿਲਾਫ ਮਾਨਹਾਨੀ ਦਾ ਕੇਸ ਕਰਨ ਦੇ ਇਕ ਦਿਨ ਬਾਅਦ 'ਆਪ' ਦੇ ਸੰਗਰੂਰ ਤੋਂ ਸਾਂਸਦ ਮੈਂਬਰ ਭਗਵੰਤ ਮਾਨ ਨੇ ਬਿਕਰਮ ਮਜੀਠੀਆ ਨੂੰ ਨਸ਼ਿਆ ਦਾ ਸੌਦਾਗਰ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਉਸ 'ਤੇ ਮਾਨਹਾਨੀ ਦਾ ਕੇਸ ਦਰਜ ਕਰਵਾਏ।
ਅਕਾਲੀ ਤੋਂ ਕਾਂਗਰਸੀ ਬਣੇ ਮਨਪ੍ਰੀਤ ਸਿੰਘ ਬਾਦਲ ਵਲੋਂ ਆਪਣੇ ਸਮੇਤ 80 ਫੀਸਦੀ ਸਿੱਖਾਂ ਨੂੰ ਸਹਿਜਧਾਰੀ ਕਹਿਣ 'ਤੇ ਵਰਦਿਆਂ ਦਲ ਖਾਲਸਾ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੇ ਨਵੇਂ ਆਕਾ ਕੈਪਟਨ ਅਮਰਿੰਦਰ ਸਿੰਘ ਪੜੇ ਲਿਖੇ ਅਨਪੜ੍ਹ ਹਨ ਜਿਨ੍ਹਾਂ ਨੂੰ ਪਤਿਤ ਸਿੱਖ ਅਤੇ ਸਹਿਜਧਾਰੀ ਵਿਚਾਲੇ ਅੰਤਰ ਬਾਰੇ ਉਕਾ ਵੀ ਗਿਆਨ ਨਹੀਂ ਹੈ।
ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆ ਰਹੀਆਂ ਚੋਣਾਂ ਲਈ ਟਿਕਟਾਂ ਦੀ ਸ਼ੁਰੂਆਤ ਕਾਂਗਰਸ ਨੇ ਲੰਬੀ ਹਲਕੇ ਤੋਂ ਮਨਪ੍ਰੀਤ ਬਾਦਲ ਨੂੰ ਆਪਣਾ ਉਮੀਦਵਾਰ ਐਲਾਨ ਕਰ ਦਿੱਤਾ ਹੈ।
« Previous Page — Next Page »