ਮਾਨਸਾ (15 ਫਰਵਰੀ, 2012): ਸਾਲ 2009 ਵਿਚ ਸਿਆਸੀ ਕਾਰਨਾਂ ਕਰਕੇ ਭਾਈ ਦਲਜੀਤ ਸਿੰਘ ਖਿਲਾਫ ਪਾਏ ਗਏ ਮਾਨਸਾ ਕੇਸ ਦੀ ਸੁਣਵਾਈ ਮਾਨਸਾ ਦੀ ਜਿਲ੍ਹਾ (ਸੈਸ਼ਨ) ਅਦਾਲਤ ਵਿਚ 15 ਫਰਵਰੀ ਨੂੰ ਹੋਣੀ ਸੀ ਪਰ ਅੱਜ ਵੀ ਇਸ ਮਾਮਲੇ ਵਿਚ ਸੁਣਵਾਈ ਦੀ ਕਾਰਵਾਈ ਅੱਗੇ ਨਾ ਵਧ ਸਕੀ। ਅਦਾਲਤ ਨੇ ਹੁਣ ਅਗਲੀ ਸੁਣਵਾਈ ਲਈ 9 ਮਾਰਚ ਦੀ ਤਰੀਕ ਮਿੱਥੀ ਹੈ ਤੇ ਤਾਕੀਦ ਜਾਰੀ ਕੀਤੀ ਹੈ ਕਿ ਇਸ ਦਿਨ ਰਹਿੰਦੇ ਸਾਰੇ ਗਵਾਹ ਪੇਸ਼ ਕੀਤੇ ਜਾਣ। ਇਸ ਕੇਸ ਦੀ ਕਾਰਵਾਈ ਹੁਣ ਤੱਕ ਬਹੁਤ ਹੀ ਨਾਟਕੀ ਢੰਗ ਨਾਲ ਬਦਲਦੀ ਰਹੀ ਹੈ। ਇਸ ਮਾਮਲੇ ਵਿਚ ਮ੍ਰਿਤਕ ਲਿੱਲੀ ਸ਼ਰਮਾ ਪਟਵਾਰੀ ਜੋ ਕਿ ਡੇਰਾ ਸਿਰਸਾ ਦਾ ਮਾਨਸਾ ਦਾ ਪ੍ਰਮੁੱਖ ਕਾਰਕੁੰਨ ਸੀ, ਦੇ ਭਰਾ ਨੇ ਦਾਅਵਾ ਕੀਤਾ ਸੀ ਕਿ ਉਹ ਮੌਕੇ ਦਾ ਚਸ਼ਮਦੀਦ ਗਵਾਹ ਹੈ। ਉਸ ਨੇ ਹੀ ਇਸ ਮਾਮਲੇ ਵਿਚ ਕਥਿਤ ਦੋਸ਼ੀਆਂ ਖਿਲਾਫ ਉਨ੍ਹਾਂ ਦੇ ਨਾਂ ਲਿਖਵਾ ਕੇ ਐਫ. ਆਈ. ਆਰ ਦਰਜ ਕਰਵਾਈ ਸੀ, ਪਰ ਪੁਲਿਸ ਨੇ ਬਾਅਦ ਵਿਚ ਬਾਦਲ ਸਰਕਾਰ ਦੇ ਸਿਆਸੀ ਦਬਾਅ ਹੇਠ ਪੰਚ ਪ੍ਰਧਾਨੀ ਦੇ ਆਗੂਆਂ ਨੂੰ ਇਸ ਮਾਮਲੇ ਵਿਚ ਲਪੇਟਣਾ ਸ਼ੁਰੂ ਕਰ ਦਿੱਤਾ।
ਚੰਡੀਗੜ੍ਹ, ਪੰਜਾਬ (8 ਫਰਵਰੀ, 2012 - ਸਿੱਖ ਸਿਆਸਤ): ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਖਿਲਾਫ ਸਿਆਸੀ ਕਾਰਨਾਂ ਕਰਕੇ ਦਰਜ਼ ਕੀਤੇ ਗਏ ਮਾਨਸਾ ਕੇਸ ਵਿਚੋਂ ਜਮਾਨਤ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਹੋਣੀ ਸੀ ਪਰ ਜੱਜ ਅਲੋਕ ਸਿੰਘ ਵੱਲੋਂ ਦੋਹਰੇ ਬੈਂਚ ਦੇ ਰੁਝੇਵਿਆਂ ਵਿਚ ਰੁਝੇ ਰਹਿਣ ਨਾਲ ਪੱਕੀ ਜਮਾਨਤ ਵਾਲੇ ਇਕੱਲੇ ਬੈਂਚ ਵਾਲੇ ਮਾਮਲਿਆਂ ਦੀ ਸੁਣਵਾਈ ਨਹੀਂ ਕੀਤੀ ਗਈ।
ਮਾਨਸਾ, ਪੰਜਾਬ (6 ਫਰਵੀ, 2012 - ਸਿੱਖ ਸਿਆਸਤ): ਮਾਨਸਾ ਦੀ ਸਥਾਨਕ ਅਦਾਲਤ ਵਿਚ ਡੇਰਾ ਸਿਰਸਾ ਪ੍ਰੇਮੀ ਲਿੱਲੀ ਕੁਮਾਰ ਦੇ ਕਤਲ ਕੇਸ ਦੀ ਅੱਜ ਸੁਣਵਾਈ ਹੋਈ ਅਤੇ ਅਗਲੀ ਤਰੀਕ 15 ਫਰਵਰੀ 'ਤੇ ਪਾ ਦਿੱਤੀ ਗਈ ਹੈ। ਇਸ ਮਾਮਲੇ ਵਿਚ ਅੱਜ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਮਨਧੀਰ ਸਿੰਘ ਤੋਂ ਇਲਾਵਾ ਭਾਈ ਬਲਬੀਰ ਸਿੰਘ ਮੌਲਵੀਵਾਲਾ, ਗਮਦੂਰ ਸਿੰਘ, ਰਾਜਪਾਲ ਸਿੰਘ ਕੋਟਧਰਮੂ, ਮੱਖਣ ਸਿੰਘ ਸਮਾਉਂ, ਗੁਰਬੀਰ ਸਿੰਘ, ਅੰਮ੍ਰਿਤਪਾਲ ਸਿੰਘ ਕੋਟਧਰਮੂ, ਕਰਨ ਸਿੰਘ ਝੰਡੂਕੇ, ਗੁਰਦੀਪ ਸਿੰਘ ਰਾਜੂ ਅਦਾਲਤ ਵਿਚ ਹਾਜ਼ਰ ਸਨ। ਇਸ ਤੋਂ ਇਲਾਵਾ ਇਸ ਮੁਕਦਮੇਂ ਵਿਚ ਨਾਮਜ਼ਦ ਪਿੰਡ ਆਲਮਪੁਰ ਮੰਦਰਾਂ ਨਿਵਾਸੀ ਦਲਜੀਤ ਸਿੰਘ ਟੈਣੀ, ਡਾਕਟਰ ਸ਼ਿੰਦਾ ਤੇ ਮਿੱਠੂ ਸਿੰਘ ਵੀ ਹਾਜ਼ਰ ਸਨ। ਇਸ ਮਾਮਲੇ ਵਿਚ ਮੁਢਲੀ ਐਫ. ਆਈ. ਆਰ ਤੇ ਗਵਾਹ ਕਤਲ ਦਾ ਦੋਸ਼ ਆਲਮਪੁਰ ਮੰਦਰਾਂ ਦੇ ਉਕਤ ਵਿਅਕਤੀਆਂ ਉੱਤੇ ਧਰ ਰਹੇ ਹਨ ਪਰ ਪੁਲਿਸ ਤੇ ਸਰਕਾਰੀ ਵਕੀਲ ਇਸ ਮੁਕਦਮੇਂ ਵਿਚ ਪੰਚ ਪ੍ਰਧਾਨੀ ਦੇ ਆਗੂਆਂ ਤੇ ਹੋਰਨਾਂ ਨੂੰ ਫਸਾਉਣ ਲਈ ਸਿਰਤੋੜ ਯਤਨ ਕਰ ਰਹੇ ਹਨ।
ਮਾਨਸਾ (6 ਜਨਵਰੀ, 2011): ਮਾਨਸਾ ਵਿਖੇ ਚੱਲ ਰਹੇ ਲਿੱਲੀ ਸ਼ਰਮਾ ਕੇਸ ਵਿਚ ਭਾਈ ਦਲਜੀਤ ਸਿੰਘ ਅਤੇ ਸਾਥੀਆਂ ਨੂੰ ਅੱਜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 17 ਜਨਵਰੀ ਤਰੀਕ ਮਿੱਥੀ ਗਈ ਹੈ। ਇਸੇ ਮਾਮਲੇ ਵਿਚ ਭਾਈ ਦਲਜੀਤ ਸਿੰਘ ਦੀ ਜਮਾਨਤ ਦੀ ਅਰਜ਼ੀ ਉੱਤੇ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 24 ਜਨਵਰੀ, 2012 ਨੂੰ ਹੋਣੀ ਹੈ।
ਮਾਨਸਾ (21 ਅਪ੍ਰੈਲ, 2011 - ਕੁਲਵਿੰਦਰ): ਡੇਰਾ ਪੈਰੋਕਾਰ ਲਿੱਲੀ ਸ਼ਰਮਾ ਕਤਲ ਕਾਂਡ ’ਚ ਨਾਮਜਦ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਮਾਣਯੋਗ ਅਡੀਸ਼ਨਲ ਸੈਸ਼ਨ ਜੱਜ ਸ. ਬਲਦੇਵ ਸਿੰਘ ਸੋਢੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਿਦਆਂ ਪੰਥਕ ਵਕੀਲ ਸ. ਅਜੀਤ ਸਿੰਘ ਭੰਗੂ ਨੇ ਦੱਸਿਆ ਕਿ ਲਿੱਲੀ ਸ਼ਰਮਾ ਕਤਲ ਕਾਂਡ ’ਚ ਨਾਮਜਦ ਕੀਤੇ ਸਿੱਖ ਨੌਜਵਾਨ ਪੰਚ ਪ੍ਰਧਾਨੀ