ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ

ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ 8 ਨਵੰਬਰ ਨੂੰ ਦੁਪਹਿਰ 12 ਤੋਂ 1 ਵਜੇ ਦਰਮਿਆਨ ਕੀਤਾ ਜਾਵੇਗਾ। ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ
ਸਰਕਾਰ ਅਤੇ ਮਾਨਸਾ ਮੋਰਚੇ ਵਿੱਚ ਬਣੀ ਸਹਿਮਤੀ, ਜਲਦ ਸਮਾਪਤ ਹੋਵੇਗਾ ਮਾਨਸਾ ਮੋਰਚਾ

ਸ. ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੇ 23ਵੇਂ ਦਿਨ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਐਕਸ਼ਨ ਕਮੇਟੀ ਵਿਚਾਲੇ 5 ਘੰਟੇ ਚੱਲੀ ਮੀਟਿੰਗ ਵਿੱਚ ਲੱਖਾ ਸਿਧਾਣਾ ਤੇ ਹੋਰ ਆਗੂਆਂ ਦੀ ਰਿਹਾਈ ਅਤੇ ਹੋਰਨਾਂ ਮੰਗਾਂ ’ਤੇ ਸਹਿਮਤੀ ਬਣ ਗਈ।
ਮਾਨਸਾ ਐਕਸ਼ਨ ਕਮੇਟੀ ਵੱਲੋਂ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਬਰਕਰਾਰ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ, ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਅਤੇ ਮੋਰਚੇ ਦੀਆਂ ਮੰਗਾਂ ਦੀ ਪੂਰਤੀ ਲਈ 5 ਨਵੰਬਰ 2026 ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਬਰਕਰਾਰ ਹੈ
ਦੁਕਾਨ ਢਾਹੁਣ ਦੇ ਮਾਮਲੇ ’ਚ 1200 ਅਣਪਛਾਤਿਆਂ ’ਤੇ ਪਰਚਾ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਦਵਾਈਆਂ ਦੀ ਦੁਕਾਨ ਢਾਹੇ ਜਾਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਨੇ 1000 ਤੋਂ 1200 ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਗ੍ਰਿਫ਼ਤਾਰੀ ਵਿਰੁੱਧ ਚੰਡੀਗੜ੍ਹ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੀ ਪੱਤਰਕਾਰ ਵਾਰਤਾ

ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਸਾਂਝੀ ਪੱਤਰਕਾਰ ਵਾਰਤਾ ਕੀਤੀ। ਇਸ ਮੌਕੇ ਜਸਟਿਸ ਰਣਜੀਤ ਸਿੰਘ ਅਤੇ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਸਮੇਤ ਆਗੂਆਂ ਨੇ ਦੋਵਾਂ ਦੀ ਰਿਹਾਈ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ।
ਮਾਨਸਾ ਚ ਪੁਲਿਸ ਵੱਲੋਂ ਤਸੱਦਦ ਕਰਕੇ ਜਬਰੀ ਲਾਸ਼ ਖੋਹਣ ਦਾ ਮਾਮਲਾ

ਮਾਨਸਾ ਦੇ ਭੰਮੇ ਕਲਾਂ ਵਿੱਚ ਨੌਜਵਾਨ ਦੀ ਮੌਤ ਤੋਂ ਬਾਅਦ ਪੁਲਿਸ ਕਾਰਵਾਈ ਅਤੇ ਸੰਘਰਸ਼ਕਾਰੀਆਂ ’ਤੇ ਦਰਜ ਮੁਕੱਦਮਿਆਂ ਬਾਰੇ ਪੰਚ ਪ੍ਰਧਾਨੀ ਜਥੇ ਨੇ ਸਰਕਾਰ ਦੀ ਨਿਖੇਧੀ ਕੀਤੀ।
ਪੋਲੀਸ ਪੁਲਸ ਵਰਤੋਂ ਦੀ ਰਾਜਨੀਤੀ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਐਕਸ਼ਨ ਕਮੇਟੀ ਵੱਲੋਂ ਪੰਜਾਬ ਭਰ ਦੀਆਂ ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ

ਐਕਸ਼ਨ ਕਮੇਟੀ ਵੱਲੋਂ ਜਾਰੀ ਕੀਤੇ ਗਏ ਸੱਦਾ ਪੱਤਰ ਅਨੁਸਾਰ, 13 ਅਕਤੂਬਰ ਨੂੰ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਨ ਵਾਲੇ ਸ਼ਹੀਦ ਪਰਮਿੰਦਰ ਸਿੰਘ ਝੋਟੇ ਨੂੰ ਨਸ਼ਾ ਤਸਕਰਾਂ ਵੱਲੋਂ ਪੁਲਿਸ ਅਤੇ ਸਰਕਾਰ ਦੀ ਸ਼ਹਿ ’ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਨਸ਼ਿਆਂ ਨਾਲ ਜ਼ਿੰਦਗੀਆਂ ਖੋਹਣ ਵਾਲੀ ਹਕੂਮਤ ਹੁਣ ਲਾਸ਼ਾਂ ਖੋਹਣ ਤੱਕ ਆਈ: ਸੱਥ

ਪੰਜਾਬ ਵਿੱਚ ਹਕੂਮਤੀ ਜ਼ਿਆਦਤੀਆਂ ਸਿਖਰਾਂ ’ਤੇ ਪਹੁੰਚ ਗਈਆਂ ਹਨ। ਜਿਹੜੀ ਹਕੂਮਤ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਹੋ ਰਹੀਆਂ ਹਨ
