ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਵਲੋਂ ਕਨੇਡਾ ਦੀ ਪਾਰਲੀਮੈਂਟ ਵਿੱਚ ਵਿਸਾਖੀ ਮੌਕੇ ਰਖਾਏ ਅਖੰਡ ਪਾਠ ਸਾਹਿਬ ਅਤੇ ਕਨੇਡਾ ਦੇ ਝੰਡੇ ਬਰਾਬਰ ਨਿਸ਼ਾਨ ਸਾਹਿਬ ਨੂੰ ਝੁਲਾਏ ਜਾਣ ਦੀ ਜਿੰਨੀ ਪ੍ਰਸੰਸਾ ਕੀਤੀ ਜਾਵੇ ਓਨੀ ਥੋੜੀ ਹੈ ।
ਹੋਦ ਚਿੱਲੜ ਤਾਲਮੇਲ ਕਮੇਟੀ ਦੇ ਆਗੂਆਂ ਇੰਜੀ.ਮਨਵਿੰਦਰ ਸਿੰਘ ਗਿਆਸਪੁਰਾ ਤੇ ਭਾਈ ਦਰਸਨ ਸਿੰਘ ਘੋਲੀਆ ਵਲੋਂ ਜੀ.ਟੀ.ਰੋਡ ਮੁਰਥਲ,ਪਾਣੀਪਤ, ਸੋਨੀਪਤ ਆਦਿ ਘਟਨਾ ਸਥਾਨ ਦਾ ਆਪਣੀ ਟੀਮ ਨਾਲ਼ ਦੌਰਾ ਕੀਤਾ ।
ਨਵੰਬਰ 1984 ਨੂੰ ਹਰਿਆਣਾ ਵਿੱਚ ਹੋਏ ਹੋਂਦ ਚਿੱਲੜ ਸਿੱਖ ਕਤਲੇਆਮ ਦੇ ਪੀੜਤਾਂ ਨੂਮ ਮੁਆਵਜ਼ਾ ਅਤੇ ਗਰਗ ਕਮਿਸ਼ਨ ਵੱਲੋਂ ਦੋਸ਼ੀ ਠਹਿਰਾਏ ਗਏ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਲਈ ਹੋਂਦ ਚਿੱਲੜ ਤਾਲਮੇਲ ਕਮੇਟੀ ਵੱਲੋਂ ਬੀਤੇ ਦਿਨੀਂ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਕੋਠੀ ਦੇ ਨੇੜੇ ਸ਼ਾਂਤਮਈ ਰੋਸ ਮਾਰਚ ਕਰਕੇ ਇੱਕ ਯਾਦ ਪੱਤਰ ਦਿੱਤਾ ਗਿਆ।
ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਦੀ ਛਪੀ ਤਸਵੀਰ ਵਾਲੀਆਂ ਟੀ.ਸ਼ਰਟਾਂ ਜੋ ਵਿੱਕੀ ਗਾਰਮੇਂਟ ਤੋਂ ਫੜੀਆਂ ਸਨ ਉਸ ਸਬੰਧੀ ਅੱਜ ਅਦਾਲਤ ਵਿੱਚ ਚਲਾਣ ਪੇਸ਼ ਕੀਤਾ ਜਾਣਾ ਸੀ ।