ਸਿੱਖਾਂ ਦੇ ਮਾਮਲੇ ਵਿਚ ਕਨੇਡਾ ਪ੍ਰਸ਼ਾਸਨ ਦੋਫਾੜ? ਕਨੇਡਾ ਸਰਕਾਰ ਮੋਦੀ ਵੱਲ, ਖੂਫੀਆ ਏਜੰਸੀਆਂ ਸਿੱਖਾਂ ਵੱਲ? ਖਾਸ ਗੱਲਬਾਤ

ਕੈਨੇਡੀਅਨ ਸਮਾਜ ਦੇ ਵੱਖ-ਵੱਖ ਵਰਗ ਇਹਨਾਂ ਘਟਨਾਕ੍ਰਮਾਂ ਨੂੰ ਕਿਵੇਂ ਦੇਖ ਰਹੇ ਹਨ? ਇਹਨਾਂ ਘਟਨਾਵਾਂ ਦਾ ਸਿੱਖ ਕਾਰਕੁਨਾਂ ਅਤੇ ਉਹਨਾਂ ਦੇ ਪਰਿਵਾਰਾਂ ‘ਤੇ ਕੀ ਪ੍ਰਭਾਵ ਪੈ ਰਿਹਾ ਹੈ, ਜੋ ਕਥਿਤ ਤੌਰ ‘ਤੇ ਇਹਨਾਂ ਭਾਰਤੀ ਨੈਟਵਰਕਾਂ ਤੋਂ ਲਗਾਤਾਰ ਖਤਰੇ ਵਿੱਚ ਦੱਸੇ ਜਾ ਰਹੇ ਹਨ? ਪ੍ਰਵਾਸੀ ਸਿੱਖ ਜਥੇਬੰਦੀਆਂ ਮੌਜੂਦਾ ਸਥਿਤੀ ਨਾਲ ਕਿਵੇਂ ਨਜਿੱਠ ਰਹੀਆਂ ਹਨ, ਅਤੇ ਕੈਨੇਡਾ ਵਿੱਚ ਸਿੱਖਾਂ ਦਾ ਭਵਿੱਖ ਕੀ ਹੈ? ਇਹਨਾਂ ਅਤੇ ਹੋਰ ਸੰਬੰਧਿਤ ਮੁੱਦਿਆਂ ‘ਤੇ ਚਰਚਾ ਕਰਨ ਲਈ, ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਫੈਡਰੇਸ਼ਨ ਕੈਨੇਡਾ ਦੇ ਭਾਈ ਮੋਨਿੰਦਰ ਸਿੰਘ ਨਾਲ ਖਾਸ ਗੱਲਬਾਤ ਕੀਤੀ ਹੈ।
ਸਿੱਖ ਫੈਡਰੇਸ਼ਨ (ਯੂ.ਕੇ.) ਵੱਲੋਂ ਕਨੇਡਾ ਦੀ ਮੰਤਰੀ ਅਨੀਤਾ ਆਨੰਦ ਦੀ ਸਖਤ ਆਲੋਚਨਾ; ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਭਾਰਤ ਦੌਰੇ ਤੋਂ ਪਹਿਲਾਂ ਚੁੱਕੇ ਸਵਾਲ

ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਭਾਰਤ ਦੌਰੇ ਤੋਂ ਪਹਿਲਾਂ ਸਿੱਖ ਫੈਡਰੇਸ਼ਨ (ਯੂ.ਕੇ.) ਨੇ ਵਿਦੇਸ਼ ਮੰਤਰੀ ਅਨੀਤਾ ਆਨੰਦ ਦੀ ਮੀਡੀਆ ਨਾਲ ਹੋਈ ਗੱਲਬਾਤ ਅਤੇ ਸਰਕਾਰ ਦੇ ਰਵੱਈਏ ਨੂੰ ਨਿਰਾਸ਼ਾਜਨਕ ਦੱਸਦਿਆਂ ਸਵਾਲ ਖੜ੍ਹੇ ਕੀਤੇ ਹਨ।s
ਕੈਨੇਡਾ ਵਿੱਚ ਹਿੰਸਕ ਅਪਰਾਧਾਂ ਨਾਲ ਭਾਰਤ ਦਾ ਸੰਬੰਧ ਅਜੇ ਵੀ ਜਾਰੀ: ਡਬਲਯੂ.ਐਸ.ਓ

ਵਰਲਡ ਸਿੱਖ ਆਰਗੇਨਾਈਜੇਸ਼ਨ (ਡਬਲਯੂ.ਐਸ.ਓ) ਨੇ ਕੈਨੇਡੀਅਨ ਅਧਿਕਾਰੀ ਦੇ ਦਾਅਵੇ ਨੂੰ ਨਕਾਰਦਿਆਂ ਸਪੱਸ਼ਟ ਕੀਤਾ ਹੈ ਕਿ ਕੈਨੇਡਾ ਵਿੱਚ ਹਿੰਸਕ ਅਪਰਾਧਾਂ ਪਿੱਛੇ ਭਾਰਤ ਦਾ ਹੱਥ ਅਤੇ ਦਖਲਅੰਦਾਜ਼ੀ ਅਜੇ ਵੀ ਜਾਰੀ ਹੈ।
ਪ੍ਰਧਾਨ ਮੰਤਰੀ ਕਾਰਨੀ ਦੇ ਦੌਰੇ ਤੋਂ ਪਹਿਲਾਂ ਸਿੱਖ ਕਾਰਕੁਨਾਂ ਨੂੰ ਮਿਲ ਰਹੀਆਂ ਭਾਰਤ ਨਾਲ ਜੁੜੀਆਂ ਧਮਕੀਆਂ ਦੀ ਵਰਲਡ ਸਿੱਖ ਆਰਗੇਨਾਈਜੇਸ਼ਨ ਵੱਲੋਂ ਸਖ਼ਤ ਨਿੰਦਾ

ਵਰਲਡ ਸਿੱਖ ਆਰਗੇਨਾਈਜੇਸ਼ਨ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਭਾਰਤ ਦੌਰੇ ਤੋਂ ਪਹਿਲਾਂ ਕੈਨੇਡਾ ਵਿੱਚ ਸਿੱਖ ਕਾਰਕੁਨਾਂ ਨੂੰ ਮਿਲ ਰਹੀਆਂ ਨਵੀਆਂ ਧਮਕੀਆਂ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਕਨੇਡਾ ਵੱਲੋਂ ਇੰਡੀਆ ਨਾਲ ਸੰਬੰਧ ਸੁਧਾਰਨ ਦੀ ਕਵਾਇਦ ਸ਼ੁਰੂ: ਕਨੇਡਾ ਰਹਿੰਦੇ ਸਿੱਖਾਂ ‘ਤੇ ਕੀ ਅਸਰ ਪਵੇਗਾ? ਖਾਸ ਮੁਲਾਕਾਤ

ਕਨੇਡਾ ਦੀ ਨਵੀਂ ਬਣੀ ਸਰਕਾਰ ਵੱਲੋਂ ਭਾਰਤ ਸਰਕਾਰ ਨਾਲ ਸੰਬੰਧ ਸੁਧਾਰਨ ਵੱਲ ਪੇਸ਼ਕਦਮੀ ਕੀਤੀ ਜਾ ਰਹੀ ਹੈ ਜਿਸ ਤਹਿਤ ਇੰਡੀਅਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਜੀ-7 ਸਿਖਰ ਸੰਮੇਲਨ ਵਿਚ ਸੱਦਾ ਦਿੱਤਾ ਗਿਆ। ਇਹ ਸੱਦਾ ਉਸ ਵੇਲੇ ਦਿੱਤਾ ਗਿਆ ਹੈ ਜਦੋਂ ਕਿ ਭਾਰਤ ਵੱਲੋਂ ਕਥਿਤ ਤੌਰ ਉੱਤੇ ਕਨੇਡਾ ਵਿਚ ਕੀਤੀ ਗਈ ਵਿਦੇਸ਼ੀ ਦਖਲ ਅੰਦਾਜ਼ੀ ਤੇ ਸਿੱਖ ਵਿਰੁਧ ਕਿਤੇ ਜਾ ਰਹੇ ਵਿਦੇਸ਼ਾਂ ਵਿਚ ਜ਼ਬਰ ਬਾਰੇ ਕੋਈ ਠੋਸ ਜਵਾਬਦਾਰੀ ਤਹਿ ਨਹੀਂ ਕੀਤੀ ਗਈ। ਕਨੇਡਾ ਦੀ ਇਸ ਨੀਤੀਗਤ ਪਲਟੀ ਪਿੱਛੇ ਕੀ ਕਾਰਨ ਹਨ? ਇਸ ਦਾ ਕਨੇਡਾ ਰਹਿੰਦੇ ਸਿੱਖਾਂ ਉੱਤੇ ਕੀ ਅਸਰ ਪਵੇਗਾ? ਕਨੇਡਾ ਰਹਿੰਦੇ ਸਿੱਖ ਇਸ ਹਾਲਾਤ ਆਪਣੇ ਸਰੋਕਾਰਾਂ ਨੂੰ ਸੁਰੱਖਿਅਤ ਕਰਨ ਲਈ ਕੀ ਕੁਝ ਯਤਨ ਕਰ ਸਕਦੇ ਹਨ? ਇਨਾ ਅਹਿਮ ਮਸਲਿਆਂ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਕਨੇਡਾ ਰਹਿੰਦੇ ਸਿੱਖ ਵਕੀਲ ਅਤੇ ਸਿੱਖ ਫੈਡਰੇਸ਼ਨ ਕਨੇਡਾ ਦੇ ਨੁਮਾਇੰਦੇ ਪ੍ਰਭਜੋਤ ਸਿੰਘ ਨਾਲ ਗੱਲਬਾਤ ਕੀਤੀ ਗਈ ਹੈ।