ਗੁਰਦਾਸਪੁਰ ਜਿਲ੍ਹੇ ਦੇ ਕਸਬਾ ਕਾਹਨੂੰਵਾਨ ਸਥਿਤ ਇਤਿਹਾਸਕ ਗੁਰਦੁਆਰਾ ਛੋਟਾ ਘਲੂਘਾਰਾ ਵਿਖੇ ਵਾਪਰੀ ਅਨੈਤਿਕ ਘਟਨਾ ਦੇ ਸਬੰਧ ਵਿੱਚ ਸਰਬੱਤ ਖਾਲਸਾ ਦੇ ਜਥੇਦਾਰਾਂ ਪਾਸੋਂ ਤਨਖਾਹ ਲਵਾਣ ਵਾਲੇ ਗੁ:ਸਾਹਿਬ ਦੇ ਸਾਬਕਾ ਪ੍ਰਧਾਨ ਮਾਸਟਰ ਜੋਹਰ ਸਿੰਘ ਅੱਜ ਅਚਨਚੇਤ ਹੀ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਇਕਤਰ ਹੋਏ ਜਥੇਦਾਰ ਸਾਹਿਬਾਨ ਦੇ ਸਾਹਮਣੇ ਪੇਸ਼ ਹੋਏ ਤੇ ਹੋਈ ਭੁੱਲ ਦੀ ਖਿਮਾ ਯਾਚਨਾ ਕਰਦਿਆਂ ਤਨਖਾਹ ਲਵਾਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ (14 ਅਕਤੂਬਰ, 2017 ਨੂੰ) ਗੁਰਦੁਆਰਾ ਛੋਟਾ ਘਲੂਘਾਰਾ ਦੇ ਪ੍ਰਧਾਨ ਮਾਸਟਰ ਜੌਹਰ ਸਿੰਘ ਨੂੰ ਦਰਬਾਰ ਸਾਹਿਬ ਕੰਪਲੈਕਸ ਵਿੱਚ ਦਾਖਲ ਹੋਣ ਤੋਂ ਹੀ ਰੋਕ ਦਿੱਤਾ।
ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਸਥਿਤ ਗੁਰਦੁਆਰਾ ਛੋਟਾ ਘਲੂਘਾਰਾ ਵਿਖੇ ਵਾਪਰੀ ਘਟਨਾ ਬਾਰੇ ਫੈਸਲਾ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠਲੇ ਪੰਜ ਸਿੰਘਾਂ ਨੇ ਗੁਰਦੁਆਰਾ ਟਰੱਸਟ ਦੇ ਜਨਰਲ ਸਕੱਤਰ ਬੂਟਾ ਸਿੰਘ ਨੂੰ ਬਦ ਇਖਲਾਕੀ ਦੇ ਦੋਸ਼ ਤਹਿਤ ਸਿੱਖ ਪੰਥ ‘ਚੋਂ ਛੇਕ ਦਿੱਤਾ ਹੈ।
ਦਰਬਾਰ ਸਾਹਿਬ ਚੌਗਿਰਦੇ ਦੇ ਮੁੱਖ ਦਰਵਾਜ਼ੇ ਕੋਲ ਪਿੰਡ ਚੱਬਾ ਵਿਖੇ 2015 'ਚ ਚੁਣੇ ਗਏ ਕਾਰਜਕਾਰੀ ਜੱਥੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਕਸ ਫੋਰਸ ਵਿਚਕਾਰ ਟਕਰਾਅ ਹੋ ਗਿਆ।