ਅੰਦਰੂਨੀ ਕਲੇਸ਼ ਦੇ ਦੌਰ ਵਿਚ ਆਪ ਵਲੋਂ ਐਲਾਨਾਂ ਦਾ ਦੌਰ ਜਾਰੀ; ਵਿਦਿਆਰਥੀ ਚੋਣਾਂ ਲੜ੍ਹਨ ਦਾ ਐਲਾਨ ਕੀਤਾ

ਚੰਡੀਗੜ੍ਹ: ਜਿੱਥੇ ਇਕ ਪਾਸੇ ਆਮ ਆਦਮੀ ਪਾਰਟੀ ਦਾ ਅੰਦਰੂਨੀ ਕਲੇਸ਼ ਵੱਧਦਾ ਜਾ ਰਿਹਾ ਹੈ ਤੇ ਨਿੱਤ ਕਿਸੇ ਨਵੀਂ ਅੰਦਰੂਨੀ ਖਿੱਚੋਤਾਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਤਾਂ ਉੱਥੇ ਦੂਜੇ ਪਾਸੇ ਆਮ ਆਦਮੀ ਪਾਰਟੀ ਵਲੋਂ ਧੜਾ-ਧੜ ਨਵੇਂ ਐਲਾਨ ਕੀਤੇ ਜਾ ਰਹੇ ਹਨ। ਅੰਦਰੂਨੀ ਖਿੱਚੋਤਾਣ ਦੇ ਇਸ ਦੌਰ ਵਿਚ ਆਮ ਆਦਮੀ ਪਾਰਟੀ ਨੇ ਵਿਦਿਆਰਥੀ ਰਾਜਨੀਤੀ ਵਿਚ ਸਰਗਰਮੀ ਕਰਨ […]
ਆਮ ਆਦਮੀ ਪਾਰਟੀ ਨੇ ਸਦਨ ਅੰਦਰ ਕਾਂਗਰਸ ਸਰਕਾਰ ‘ਤੇ ਭੱਖਦੇ ਮੁੱਦਿਆਂ ਤੋਂ ਭੱਜਣ ਦਾ ਲਗਾਇਆ ਦੋਸ਼

ਪੰਜਾਬ ਵਿਧਾਨ ਸਭਾ ‘ਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਸੱਤਾਧਾਰੀ ਕਾਂਗਰਸ ਉਪਰ ਸਦਨ ਦੇ ਅੰਦਰ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਦੋਸ਼ ਲਾਇਆ। ਸ਼ਨੀਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਐਚ.ਐਸ. ਫੂਲਕਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਵਿਧਾਨ ਸਭਾ ਦੇ ਚਾਲੂ ਸੈਸ਼ਨ ਦੌਰਾਨ ਸੱਤਾਧਾਰੀ ਦਲ ਭਖਦੇ ਮੁੱਦਿਆ ਤੋਂ ਭੱਜ ਰਿਹਾ ਹੈ। ਇਸ ਕਰਕੇ ਰਾਜਪਾਲ ਦੇ ਭਾਸ਼ਨ ਉਪਰ ‘ਵੋਟ ਆਫ ਥੈਂਕਸ’ (ਧੰਨਵਾਦੀ ਮਤਾ) ਨੂੰ ਅਗਲੇ ਸ਼ੈਸਨ ਤੱਕ ਟਾਲ ਦਿੱਤਾ ਗਿਆ ਹੈ।
