Tag Archive "miri-piri-divas"

28 ਜੂਨ ਨੂੰ ਮੀਰੀ ਪੀਰੀ ਦਿਵਸ ਮੌਕੇ ਹੋਵੇਗੀ ਵਿਸ਼ਵ ਸਿੱਖ ਇਕੱਤਰਤਾ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਕੀਤੇ ਜਾ ਰਹੇ ਤਾਲਮੇਲ ਤਹਿਤ ਬੀਤੇ ਦਿਨੀਂ (8 ਜੂਨ ਨੂੰ) ਪਿੰਡ ਢਪਾਲੀ (ਜਿਲ੍ਹਾ ਬਠਿੰਡਾ) ਵਿਖੇ ਸਥਾਨਕ ਜਥਿਆਂ ਤੇ ਸਰਗਰਮ ਸਿੰਘਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਗੁਰਦਾਸਪੁਰ ਦੇ ਪਿੰਡ ਹਰਦੋਛੀਨਾ ਵਿਖੇ ਪੰਥ ਸੇਵਕ ਸਖਸ਼ੀਅਤਾਂ ਦੀ ਇਕੱਤਰਤਾ ਹੋਈ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਕੀਤੇ ਜਾ ਰਹੇ ਤਾਲਮੇਲ ਤਹਿਤ ਬੀਤੇ ਦਿਨੀਂ ਗੁਰਦਾਸਪੁਰ ਦੇ ਪਿੰਡ ਹਰਦੋਛੀਨਾ ਵਿਖੇ ਇਕ ਇਕੱਤਰਤਾ ਕੀਤੀ ਗਈ।

ਸ੍ਰੀ ਅਕਾਲ ਤਖਤ ਸਾਹਿਬ ਦੀ ਪ੍ਰਭੁਸੱਤਾ ਬੁਲੰਦ ਕਰਨ ਵਾਸਤੇ ਸੇਵਾ ਸੰਭਾਲ ਦਾ ਪੰਥਕ ਨਿਜ਼ਾਮ ਲਾਗੂ ਕਰਨਾ ਜਰੂਰੀ: ਪੰਥ ਸੇਵਕ ਸਖਸ਼ੀਅਤਾਂ

ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਦਾ ਪੰਥਕ ਨਿਜਾਮ ਮੁੜ-ਸੁਰਜੀਤ ਕਰਨ ਦੇ ਯਤਨਾਂ ਤਹਿਤ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਤਾਲਮੇਲ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਇਹ ਅਹਿਮ ਇਕੱਤਰਤਾ ਗੁਰਦਾਸਪੁਰ ਵਿਖੇ ਹੋਈ।

ਸ੍ਰੀ ਹਰਿਗੋਬਿੰਦਰਪੁਰ ਵਿਖੇ ਪੰਥਕ ਜਥਿਆਂ ਨੂੰ ਮੀਰੀ ਪੀਰੀ ਦਿਵਸ ’ਤੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਦਾ ਸੱਦਾ ਦਿੱਤਾ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਬੱਧ ਕਰਨ ਦੇ ਯਤਨਾਂ ਤਹਿਤ ਅੱਜ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ, ਸ੍ਰੀ ਹਰਿਹੋਬਿੰਦਪੁਰ ਵਿਖੇ ਗੁਰ-ਸੰਗਤ ਅਤੇ ਖਾਲਸਾ ਪੰਥ ਦੀ ਸੇਵਾ ਵਿਚ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੌਜੂਦਾ ਬਿਖੜੇ ਹਾਲਾਤਾਂ ਦੇ ਹੱਲ ਲਈ ਸਥਾਨਕ ਜਥੇ ਆਪਸ ਵਿਚ ਸੂਤਰਧਾਰ ਹੋਣ: ਭਾਈ ਦਲਜੀਤ ਸਿੰਘ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਧਾਰ ਕਰਨ ਦੇ ਯਤਨਾਂ ਤਹਿਤ ਬਾਘਾਪੁਰਾਣਾ ਨੇੜੇ ਗੁਰੂ ਕੀ ਮਟੀਲੀ ਵਿਖੇ ਨਿਰਮਲ ਸੰਪ੍ਰਦਾਇ ਦੇ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਸਾਧਾਂਵਾਲਾ ਵਿਖੇ ਪੰਥ ਸੇਵਕਾਂ ਦੀ ਪੰਥਕ ਰਿਵਾਇਤ ਤੇ ਗੁਰਮਤੇ ਦੀ ਬਹਾਲੀ ਬਾਰੇ ਚਰਚਾ ਹੋਈ

ਮੀਰੀ ਪੀਰੀ ਦਿਵਸ ਮੌਕੇ ੧੪ ਹਾੜ (੨੮ ਜੂਨ) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਜਾ ਰਹੀ ਵਿਸ਼ਵ ਸਿੱਖ ਇਕੱਤਰਤਾ ਦੇ ਸਬੰਧ ਵਿੱਚ ਬੀਤੇ ਦਿਨੀਂ ਪਿੰਡ ਸਾਧਾਂਵਾਲਾ (ਫਰੀਦਕੋਟ) ਵਿਖੇ ਇਲਾਕੇ ਵਿਚ ਸਰਗਰਮ ਜਥਿਆਂ ਤੇ ਸਖਸ਼ੀਅਤਾਂ ਨਾਲ ਪੰਥ ਸੇਵਕਾਂ ਦੀ ਮੁਲਾਕਾਤ ਹੋਈ।

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਹੋਈ ਪੰਥ ਸੇਵਕਾਂ ਦੀ ਅਹਿਮ ਇਕੱਤਰਤਾ

ਮੀਰੀ ਪੀਰੀ ਦਿਵਸ ਮੌਕੇ ੧੪ ਹਾੜ (੨੮ ਜੂਨ) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਦੇ ਸੱਦੇ ਬਾਬਤ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆ ਨਾਲ ਪੰਥ ਸੇਵਕ ਸ਼ਖਸ਼ੀਅਤਾਂ ਦੀਆਂ ਬੈਠਕਾਂ ਦਾ ਦੌਰ ਜਾਰੀ ਹੈ।

ਪੰਥ ਸੇਵਕਾਂ ਨੇ ਸਿੱਖ ਵਿਦਿਆਰਥੀ ਜਥੇਬੰਦੀਆਂ ਨਾਲ ਬੈਠਕ ਕੀਤੀ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਅੱਜ ਸ੍ਰੀ ਅੰਮ੍ਰਿਤਸਰ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਸਰਗਰਮ ਵਿਦਿਆਰਥੀ ਜਥੇਬੰਦੀਆਂ ਨਾਲ ਬੈਠਕ ਕੀਤੀ ਜਿਸ ਵਿਚ ਵਿਦਿਆਰਥੀ ਜਥੇਬੰਦੀ ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸੱਥ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਮੌਜੂਦਾ ਬਿਖੜੇ ਹਾਲਾਤਾਂ ਦੇ ਹੱਲ ਲਈ ਸਥਾਨਕ ਜਥੇ ਆਪਸ ਵਿਚ ਸੂਤਰਧਾਰ ਹੋਣ: ਪੰਥ ਸੇਵਕ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਧਾਰ ਕਰਨ ਦੇ ਯਤਨਾਂ ਤਹਿਤ ਅੱਜ ਸ਼੍ਰੀ ਅੰਮ੍ਰਿਤਸਰ ਵਿਖੇ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਇੱਕਤਰਤਾ ਵਿਚ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਝੰਜੀਆਂ ਅਤੇ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਜਥਾ ਸਿਰਲੱਥ ਖਾਲਸਾ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੁਖੀ ਸਿੰਘਾਂ ਨਾਲ ਬੈਠਕ ਕੀਤੀ ਜਿਸ ਵਿਚ ਮੌਜੂਦਾ ਹਾਲਾਤ ਅਤੇ ਸਿੱਖ ਸਫਾਂ ਵਿਚਲੇ ਖਿੰਡਾਓ ਬਾਰੇ ਗੰਭੀਰ ਵਿਚਾਰਾਂ ਹੋਈਆਂ।

« Previous Page