ਪੰਥ ਸੇਵਕ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਨੌਜਵਾਨਾਂ
ਦਿੱਲੀ ਦਰਬਾਰ (ਇੰਡੀਅਨ ਸਟੇਟ) ਵੱਲੋਂ ਸਿੱਖ ਸੰਸਥਾਵਾਂ, ਜਿਹਨਾਂ ਵਿਚ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਅਤੇ ਤਖਤ ਸਾਹਿਬਾਨ ਦੀਆਂ ਪ੍ਰਬੰਧਕ ਸੰਸਥਾਵਾਂ ਪ੍ਰਮੁੱਖ ਹਨ, ਉੱਤੇ ਇਕ ਗਿਣੀ ਮਿਥੀ ਸਾਜ਼ਿਸ਼ ਤਹਿਤ ਕਬਜ਼ਾ ਸਥਾਪਤ ਕੀਤਾ ਜਾ ਰਿਹਾ ਹੈ।
ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ ਹੈ ਕਿ ਇੰਡੀਆ ਦੇ ਚੋਣਾਵੀ ਲੋਕਤੰਤਰ ਦਾ ਪੂਰੀ ਤਰ੍ਹਾਂ ਨਾਲ ਫਿਰਕੂਕਰਨ ਹੋ ਚੁੱਕਾ ਹੈ "ਉਹ ਭਾਵੇਂ ਸੱਤਾਧਾਰੀ ਧਿਰ ਹੋਵੇ ਜਾਂ ਵਿਰੋਧੀ ਧਿਰ ਜਾਂ ਭਾਵੇਂ ਇਹਨਾਂ ਦੇ ਸਮਰਥਕ ਹੋਣ" ਅਤੇ ਇਹ ਵੀ ਸਪਸ਼ਟ ਹੋ ਰਿਹਾ ਹੈ ਕਿ ਇੰਡੀਆ ਦੇ ਚੋਣਾਵੀ ਲੋਕਤੰਤਰ ਅੰਦਰ ਨਵੀਂ ਸ਼ੈਲੀ ਦੀ ਰਾਜਨੀਤੀ ਦੀ ਸੰਭਾਵਨਾ ਲਗਭਗ ਖਤਮ ਹੋ ਚੁੱਕੀ ਹੈ।
ਖੇਤੀ ਕਾਨੂੰਨਾਂ, ਕਿਰਸਾਨ ਅੰਦੋਲਨ, ਸ਼ਹੀਨ ਬਾਗ ਅਤੇ ਇੰਡੀਆ ਚ ਕਰੋਨੇ ਦੀ ਦੂਜੀ ਲਹਿਰ ਦੇ ਹਾਲਾਤ 'ਤੇ ਦਸਤਾਵੇਜ਼ੀ ਫਿਲਮਾਂ ਬਣਾਉਣ ਵਾਲੇ ਅਮਰੀਕੀ ਸਿੱਖ ਪੱਤਰਕਾਰ ਅੰਗਦ ਸਿੰਘ ਨੂੰ ਲੰਘੇ ਦਿਨ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਵੀ ਵਾਪਿਸ ਮੋੜ ਦਿੱਤਾ ਗਿਆ।
ਸਾਲ 2020 ਵਿਚ ਜਦੋਂ ਕਿਰਸਾਨੀ ਸੰਘਰਸ਼ ਸ਼ੁਰੂ ਹੋਇਆਂ ਤਾਂ ਭਾਵੇਂ ਮੁੱਖ ਮਸਲਾ ਤਿੰਨ ਖੇਤੀ ਕਾਨੂੰਨਾਂ ਦਾ ਸੀ ਪਰ ਇਸ ਨਾਲ ਕਿਰਸਾਨ ਧਿਰਾਂ ਇਕ ਹੋਰ ਬਿੱਲ ਦਾ ਵਿਰੋਧ ਕਰ ਰਹੀਆਂ ਸਨ ਜਿਸ ਦਾ ਨਾਂ ਬਿਜਲੀ (ਸੋਧ) ਬਿੱਲ ਹੈ।
ਸ੍ਰੀਲੰਕਾ ਦਾ ਨਜ਼ਾਰਾ ਕਿਸੇ ਵੀ ਅਜਿਹੇ ਦੇਸ਼ ਲਈ ਡਰਾਉਣਾ ਹੈ, ਜਿੱਥੇ ਚੋਣਾਂ ਰਾਹੀਂ ਚੁਣੀ ਗਈ ਸਰਕਾਰ ਸੱਤਾ 'ਚ ਹੈ ਅਤੇ ਜਿਸ ਦੀ ਅਰਥਵਿਵਸਥਾ ਵਿਸ਼ਵ ਆਰਥਿਕ ਤੰਤਰ ਦੇ ਨਾਲ ਅਟੁੱਟ ਰੂਪ ਵਿਚ ਜੁੜੀ ਹੋਈ ਹੈ। ਕੋਈ ਸੱਤ-ਅੱਠ ਸਾਲ ਪਹਿਲਾਂ ਏਸ਼ੀਅਨ ਡਿਵੈਲਪਮੈਂਟ ਬੈਂਕ ਨੇ ਸ੍ਰੀਲੰਕਾ ਦੀ ਅਰਥਵਿਵਸਥਾ ਦੀਆਂ ਸੰਭਾਵਨਾਵਾਂ ਬਾਰੇ ਮਾਹਰਾਂ ਦੇ ਲੇਖ ਇਕੱਠੇ ਕਰਕੇ ਛਾਪੇ ਸਨ।
ਕਈ ਪੰਜਾਬੀ ਗੀਤ ਇੰਡੀਆ ਵਿਚ ਰੋਕੇ ਜਾ ਰਹੇ ਹਨ। ਇਸ ਤੋਂ ਇਲਾਵਾ ਕਈ ਸਿੱਖ ਖਬਰ ਅਦਾਰਿਆਂ ਦੀਆਂ ਵੈਬਸਾਈਟਾਂ, ਫੇਸਬੁੱਕ ਸਫੇ, ਟਵਿੱਟਰ ਤੇ ਇੰਸਟਾਗਰਾਮ ਖਾਤੇ ਅਤੇ ਯੂ-ਟਿਊਬ ਚੈਨਲ ਇੰਡੀਆ ਵਿਚ ਰੋਕ ਦਿੱਤੇ ਗਏ ਹਨ।
ਜਨਵਰੀ 1996 ਤੋਂ ਜੇਲ੍ਹ ਦੀਆਂ ਸੀਖਾਂ ਪਿੱਛੇ ਕੈਦ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੁਹਿੰਮ ਜ਼ੋਰ ਫੜ੍ਹਦੀ ਜਾ ਰਹੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਨੂੰ 26 ਜਨਵਰੀ ਤੱਕ ਪ੍ਰੋ. ਭੁੱਲਰ ਦੀ ਰਿਹਾਈ ਕਰਨ ਲਈ ਸਿੱਖ ਜਥੇਬੰਦੀਆਂ ਵਲੋਂ ਦਿੱਤੀ ਗਈ ਮਿਆਦ ਖਤਮ ਹੋ ਗਈ ਹੈ
ਯੂਪੀ ਵਿੱਚ ਸਿੱਖ ਕਿਰਸਾਨੀ ਨੂੰ ਮੈਲੀ ਅੱਖ ਨਾਲ ਵੇਖਿਆ ਜਾਂਦਾ ਹੈ ਅਤੇ ਵੱਖ-ਵੱਖ ਮਸਲਿਆਂ 'ਚ ਉਲਝਾ ਕੇ ਰੱਖਣ ਦੇ ਯਤਨ ਵੀ ਲਗਾਤਾਰ ਜਾਰੀ ਰਹਿੰਦੇ ਹਨ। ਅੰਗ੍ਰੇਜ਼ਾਂ ਦੇ ਜਾਣ ਤੋਂ ਫੌਰੀ ਬਾਅਦ ਯੂਪੀ ਦੇ ਇਸ ਤਰਾਈ ਇਲਾਕੇ ਨੂੰ ਵਾਹੀ ਯੋਗ ਬਣਾਉਣ ਦਾ ਅਮਲ ਸ਼ੁਰੂ ਹੋ ਗਿਆ ਸੀ ਪਰ ਕਿਸੇ ਕਿਸਮ ਦਾ ਕੋਈ ਯੋਗ ਪ੍ਰਬੰਧ ਨਾ ਹੋਣ ਕਰਕੇ ਅਤੇ ਖਤਰੇ ਬਹੁਤ ਜਿਆਦਾ ਹੋਣ ਕਰਕੇ ਪੰਜਾਬੀ ਕਿਸਾਨਾਂ
ਭਾਰਤੀ ਮੁੱਖ ਧਾਰਾ ਦੀ ਸਿਆਸਤ ਉੱਤੇ ਗਊ ਬੈਲਟ ਵਾਲੇ ਰਾਜਾਂ- ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਹਰਿਆਣਾ, ਮੱਧਪ੍ਰਦੇਸ਼ ਦਾ ਦਬਦਬਾ ਰਹਿੰਦਾ ਹੈ। ਯੂਪੀ ਅਤੇ ਬਿਹਾਰ ਅਜਿਹੇ ਰਾਜ ਹਨ ਜਿੱਥੇ ਪਾਰਟੀਆਂ ਦੀ ਬਣਤਰ ਵੀ ਜਾਤ ਤੋਂ ਪ੍ਰਭਾਵਿਤ ਹੈ। ਬਿਹਾਰ ਵਿੱਚ ਬੀਜੇਪੀ ਨਾਲ ਗੱਠਜੋੜ 'ਚ ਸੱਤਾ ਮਾਣ ਰਹੀ ਜਨਤਾ ਦਲ ਸੰਯੁਕਤ ਨੂੰ ਮਹਾਂਦਲਿਤਾਂ ਦੀ ਪਾਰਟੀ ਮੰਨਿਆ ਜਾਂਦਾ ਹੈ, ਰਾਸ਼ਟਰੀ ਜਨਤਾ ਦਲ ਨੂੰ ਯਾਦਵਾਂ ਦੀ ਪਾਰਟੀ ਮੰਨਿਆ ਜਾਂਦਾ ਹੈ ਅਤੇ ਯੂਪੀ ਦੀ ਸਮਾਜਵਾਦੀ ਪਾਰਟੀ ਨੂੰ ਵੀ ਮੁੱਖ ਤੌਰ 'ਤੇ ਯਾਦਵਾਂ ਅਤੇ ਮੁਸਲਮਾਨਾਂ ਦੀ ਹਮਾਇਤ ਹਾਸਲ ਹੁੰਦੀ ਹੈ।
« Previous Page — Next Page »