Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Moga Orbit Bus Incident

Moga Orbit Bus Incident

ਚੱਲਦੀ ਬੱਸ 'ਚੋਂ ਮਾਂ-ਧੀ ਨੂੰ ਹੇਠਾਂ ਸੁੱਟਣ ਦੇ ਮਾਮਲੇ 'ਚ ਮੋਗਾ ਔਰਬਿਟ ਬੱਸ ਕਾਂਡ 'ਚ ਸ਼ਾਮਿਲ ਡਰਾਈਵਰ, ਕੰਡਕਟਰ ਸਮੇਤ ਸਾਰੇ ਦੋਸ਼ੀ ਸਬੂਤਾਂ ਦੀ ਘਾਟ ਦੇ ਚੱਲਦਿਆਂ ਸੋਮਵਾਰ (17 ਜੁਲਾਈ) ਮੋਗਾ ਅਦਾਲਤ ਵੱਲੋਂ ਬਰੀ ਕਰ ਦਿੱਤੇ ਗਏ।
ਬਾਦਲ ਪਰਿਵਾਰ ਦੀ ਮਾਲਕੀ ਵਾਲੀ ਚਰਚਿਤ ਔਰਬਿਟ ਬੱਸ ਕਾਂਡ ਦੀ ਸੁਣਵਾਈ ਦੌਰਾਨ ਮ੍ਰਿਤਕ ਲੜਕੀ ਦੇ ਮਾਤਾ-ਪਿਤਾ ਆਪਣੇ ਪਹਿਲਾਂ ਪੁਲਿਸ ਨੂੰ ਦਿੱਤੇ ਬਿਆਨਾਂ ਤੋਂ ਮੁੱਕਰ ਗਏ ਹਨ।ਅਦਾਲਤ ਨੇ ਅਗਲੀ ਸੁਣਵਾਈ ਲਈ 15 ਜਨਵਰੀ ਮੁਕੱਰਰ ਕਰਦਿਆਂ ਮ੍ਰਿਤਕ ਦੀ ਮਾਂ-ਭਰਾ ਤੇ ਹੋਰ ਗਵਾਹ ਤਲਬ ਕਰ ਲਏ ਹਨ।
ਬਹੁ ਚਰਚਿਤ ਮੋਗਾ ਔਰਬਿਟ ਬੱਸ ਕਾਂਡ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਲੀਜ਼ਾ ਗਿੱਲ 'ਤੇ ਅਧਾਰਿਤ ਡਿਵੀਜਨ ਬੈਂਚ ਵਲੋਂ ਐਡਵੋਕੇਟ ਜਸਦੀਪ ਸਿੰਘ ਬੈਂਸ ਵਲੋਂ ਦਾਇਰ ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਵੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ । ਇਸ ਪਟੀਸ਼ਨ ਉੱਤੇ ਵੀ ਅਗਲੀ ਸੁਣਵਾਈ ਅਦਾਲਤੀ ਸਵੈ ਨੋਟਿਸ ਵਾਲੇ ਮੁੱਖ ਕੇਸ ਵਾਲੇ ਦਿਨ 27 ਮਈ ਨੂੰ ਹੋਵੇਗੀ।
ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੋਗਾ ਵਿਖੇ ਹੋਏ ਔਰਬਿਟ ਬੱਸ ਛੇੜਛਾੜ ਕਾਂਡ 'ਤੇ ਸਵੈ ਇੱਛਤ ਨੋਟਿਸ ਲੈਦਿਆਂ ਸੁਣਵਾਈ ਕੀਤੀ।ਇਸ ਕੇਸ 'ਤੇ ਹਾਈਕੋਰਟ ਵਿੱਚ ਪਿੱਛਲੇ ਦਿਨੀ ਸੁਣਵਾਈ ਕਰਨੀ ਸੀ ਪਰ ਸਬੰਧਿਤ ਬੈਂਚ ਦੇ ਜੱਜਾਂ ਨੇ ਆਪਣੇ ਆਪ ਨੂੰ ਕੇਸ ਤੋਂ ਵੱਖ ਕਰਦਿਆਂ ਇਹ ਕੇਸ ਕਿਸੇ ਹੋਰ ਬੈਂਚ ਕੋਲ ਭੇਜਣ ਲਈ ਮੁੱਖ ਜੱਜ ਨੂੰ ਭੇਜ ਦਿੱਤਾ ਸੀ।
ਬਾਦਲ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਬੱਸ ਕਾਂਡ ਮੋਗਾ ਵਿਚ ਮਾਰੀ ਗਈ 13 ਸਾਲਾ ਅਰਸ਼ਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਲੰਢੇਕੇ ਦੇ ਬੀਤੀ ਦੇਰ ਰਾਤ ਹੋਏ ਅੰਤਿਮ ਸੰਸਕਾਰ ਤੋਂ ਬਾਅਦ ਐਕਸ਼ਨ ਕਮੇਟੀ ਦੇ ਅੱਜ ਮੋਗਾ ਬੰਦ ਦੇ ਸੱਦੇ ਨੂੰ ਭਾਵੇਂ ਬਹੁਤਾ ਹੁੰਗਾਰਾ ਨਹੀਂ ਮਿਲਿਆ ਪਰ ਐਕਸ਼ਨ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਨੇ ਅੱਜ ਸਥਾਨਕ ਸ਼ਹਿਰ ਦੇ ਮੁੱਖ ਚੌਕ ਵਿਚ ਕੜਕਦੀ ਧੁੱਪ ਵਿਚ ਵਿਸ਼ਾਲ ਰੋਸ ਧਰਨਾ ਦਿੱਤਾ, ਜਿਸ ਵਿਚ ਵੱਡੀ ਗਿਣਤੀ ਵਿਚ ਵੱਖ ਵੱਖ ਪਾਰਟੀਆਂ ਦੇ ਵਰਕਰਾਂ ਅਤੇ ਲੋਕਾਂ ਨੇ ਹਿੱਸਾ ਲਿਆ ਅਤੇ ਚੱਕਾ ਜਾਮ ਕਰਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ।
ਅੱਜ ਮੋਗਾ ਔਰਬਿਟ ਬੱਸ ਛੇੜ ਛਾੜ ਕੇਸ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਵੀਜ਼ਨ ਬੈਂਚ ਦੇ ਕੋਲ ਸੁਣਵਾਈ ਲਈ ਆਇਆ ਤਾਂ ਇਸ ਬੈਂਚ ਵਿੱਚ ਸ਼ਾਮਿਲ ਜੱਜਾਂ ਨੇ ਬਚਾਓੁ ਦਾ ਰਾਹ ਅਖਤਿਆਰ ਕਰਦੇ ਹੋਏ ਆਪਣੇ ਆਪ ਨੂੰ ਇਸ ਕੇਸ ਤੋਂ ਵੱਖ ਕਰ ਲਿਆ।
ਬਾਦਲ ਪਰਿਵਾਰ ਦੀ ਔਰਬਿਟ ਬੱਸ ਵਿੱਚ ਔਰਤ ਅਤੇ ਉਸਦੀ 13 ਸਾਲਾ ਲੜਕੀ ਨਾਲ ਛੇੜਛਾੜ ਕਰਨ ਅਤੇ ਚੱਲਦੀ ਬੱਸ ਵਿੱਚੋਂ ਧੱਕਾ ਦੇ ਕੇ ਬਾਹਰ ਸੁੱਟਣ ਦੀ ਘਟਨਾ ਵਿੱਚ ਮਰਨ ਵਾਲੀ ਲੜਕੀ ਅਰਸ਼ਦੀਪ ਕੌਰ ਦਾ ਪ੍ਰਸ਼ਾਸ਼ਨ ਅਤੇ ਪਰਿਵਾਰ ਦਰਮਿਆਨ ਹੋਏ ਸਮਝਤੇ ਤੋਂ ਬਾਅਦ ਅੱਜ ਅੰਤਮ ਸਸਕਾਰ ਕਰ ਦਿੱਤਾ ਗਿਆ।
ਪੰਜਾਬ ਦੀ ਸੱਤਾ 'ਤੇ ਕਾਬਜ਼ ਬਾਦਲ ਪਰਿਵਾਰ ਦੀ ਔਰਬਿਟ ਬੱਸ ’ਚ ਛੇਡ਼ਛਾਡ਼ ਤੋਂ ਬਾਅਦ ਚਲਦੀ ਬੱਸ ’ਚੋਂ ਸੁੱਟ ਕੇ ਮਾਰੀ ਗੲੀ ਨਾਬਾਲਗ ਅਰਸ਼ਦੀਪ ਕੌਰ ਦਾ ਚੌਥੇ ਦਿਨ ਵੀ ਸਸਕਾਰ ਨਹੀਂ ਹੋ ਸਕਿਅਾ। ਅੱਜ ਵੀ ਪਰਿਵਾਰ ਨਾਲ ਹਮਦਰਦੀ ਜਤਾੳੁਣ ਸਿਆਸੀ ਅਤੇ ਸਮਾਜ ਸੇਵੀ ਆਗੂਆਂ ਦਾ ਆਉਣਾ ਜਾਰੀ ਰਿਹਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।