ਸਿੱਖ ਧਰਮ ਦੇ ਧਾਰਮਿਕ ਰੀਤੀ ਰਿਵਾਜ, ਸਭਿਆਚਾਰ ਤੇ ਰਹਿਣ ਸਹਿਣ ਵੀ ਹਿੰਦੂ ਦੀਆ ਰਵਾਇਤਾਂ ਨਾਲੋ ਅਲੱਗ ਅਤੇ ਇਸ ਨੂੰ ਹਿੰਦੂ ਧਰਮ ਦਾ ਅੰਗ ਦੱਸਣਾ ਕਦਾਚਿਤ ਬਰਦਾਸ਼ਤ ਨਹੀ ਕੀਤਾ ਜਾਵੇਗਾ। ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਰ.ਐਸ.ਐਸ ਮੁੱਖੀ ਮੋਹਨ ਭਾਗਵਤ ਵੱਲੋ ਸਿੱਖਾਂ ਨੂੰ ਹਿੰਦੂ ਦੱਸਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ 6 ਸਤੰਬਰ ਨੂੰ ਆਰ.ਐਸ.ਐਸ ਦੇ ਦਿੱਲੀ ਸਥਿਤ ਦਫਤਰ ਦੇ ਬਾਹਰ ਝੰਡੇ ਵਾਲਾ ਚੌਕ ਵਿਖੇ ਸਵੇਰੇ 10 ਵਜੇ ਰੋਸ ਮੁਜਾਹਰਾ ਕੀਤਾ ਜਾਵੇਗਾ।