ਆਮ ਆਦਮੀ ਪਾਰਟੀ ਵਿਚ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਬਸਪਾ ਪ੍ਰਧਾਨ ਡਾ. ਮੋਹਨ ਸਿੰਘ ਫਲੀਆਂਵਾਲਾ ਸ਼ਾਮਲ ਹੋਏ। ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆ ਦੇ ਇੰਚਾਰਜ ਸੰਜੇ ਸਿੰਘ, ਆਪ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਕੌਮੀ ਜਥੇਬੰਦਕ ਢਾਂਚੇ ਦੇ ਮੁੱਖੀ ਦੁਰਗੇਸ਼ ਪਾਠਕ, ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਦੀ ਮੌਜੂਦਗੀ ਵਿਚ ਉਹਨਾਂ ਨੇ ਆਪ ਦਾ ਹੱਥ ਫੜਿਆ।