ਕੱਲ੍ਹ (19 ਨਵੰਬਰ, 2017) ਨਵੰਬਰ 2015 'ਚ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਿਚਾਲੇ ਪੈਦਾ ਹੋਈਆਂ ਗ਼ਲਤਫਹਿਮੀਆਂ ਦੂਰ ਹੋ ਗਈਆਂ ਹਨ ਤੇ ਭਵਿੱਖ ਵਿੱਚ ਉਹ ਇਕੱਠੇ ਹੋ ਕੇ ਕੰਮ ਕਰਨਗੇ।
ਅਗਸਤ 1982 ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਆਰੰਭੇ ਧਰਮ ਯੁੱਧ ਮੋਰਚੇ ਦੀ 35ਵੀਂ ਯਾਦ ਮਨਾਉਂਦਿਆਂ ਯੂਨਾਈਟਿਡ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤਂੋ ਸਥਾਨਕ ਕੋਤਵਾਲੀ ਚੌਂਕ ਤੀਕ ਇੱਕ ਚੇਤਾਵਨੀ ਮਾਰਚ ਦਾ ਪ੍ਰਬੰਧ ਕੀਤਾ ਗਿਆ। ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਵੱਸਣ ਸਿੰਘ ਜਫਰਵਾਲ, ਸਤਨਾਮ ਸਿੰਘ ਮਨਾਵਾਂ ਦੀ ਅਗਵਾਈ ਵਿੱਚ ਦਲ ਦੇ ਕਾਰਜਕਰਤਾ ਗੁਰਦੁਆਰਾ ਸੰਤੋਖ ਸਰ ਵਿਖੇ ਇੱਕਤਰ ਹੋਏ ਜਿਥੋਂ ਇਕ ਜਲੂਸ ਦੀ ਸ਼ਕਲ ਵਿੱਚ ਅਕਾਲ ਤਖਤ ਸਾਹਿਬ ਪੁਜੇ।
ਵੀਹਵੀਂ ਸਦੀ ਦੇ ਸਿੱਖ ਸੰਘਰਸ਼ ਦੇ ਸ਼ਹੀਦ ਭਾਈ ਧਰਮ ਸਿੰਘ ਕਾਸ਼ਤੀਵਾਲ ਅਤੇ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਦਾ ਸ਼ਹੀਦੀ ਦਿਹਾੜਾ ਅੱਜ ਮਨਾਇਆ ਗਿਆ। ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਸੁਸਾਇਟੀ ਦੇ ਖੁੱਲ੍ਹੇ ਵਿਹੜੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਮਨਾਏ ਗਏ ਸ਼ਹੀਦੀ ਸਮਾਗਮ ਮੌਕੇ ਬੁਲਾਰਿਆਂ ਨੇ ਅਹਿਦ ਦੁਹਰਾਇਆ ਕਿ ਉਹ ਸਿੱਖ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਸਿੰਘ-ਸਿੰਘਣੀਆਂ ਵਲੋਂ ਮਿੱਥੇ ਅਜ਼ਾਦ ਖਾਲਸਾ ਰਾਜ ਦੇ ਨਿਸ਼ਾਨੇ ਦੀ ਪੂਰਤੀ ਲਈ ਯਤਨਸ਼ੀਲ ਰਹਿਣਗੇ।
ਪਿਛਲੇ ਸਾਲ 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਚੁਣੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕੱਲ੍ਹ ਵੀਰਵਾਰ ਪੰਥਕ ਧਿਰਾਂ ਦੀ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਜੇਕਰ ਬਾਦਲ ਸਰਕਾਰ ਨੇ ਮੁੜ 8 ਦਸੰਬਰ ਨੂੰ "ਸਰਬੱਤ ਖ਼ਾਲਸਾ" ਨਾ ਹੋਣ ਦਿੱਤਾ ਤਾਂ ਪੰਜਾਬ ਨੂੰ ਜਾਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਵਿੱਚ ਹੋ ਰਹੀ ਰੈਲੀ ਤਾਂ ਮੁਲਤਵੀ ਹੋ ਸਕਦੀ ਹੈ ਪਰ ਇਸੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ "ਸਰਬੱਤ ਖ਼ਾਲਸਾ" ਹੋ ਕੇ ਹੀ ਰਹੇਗਾ। ਭਾਈ ਮੰਡ ਅਤੇ ਭਾਈ ਦਾਦੂਵਾਲ ਨੇ ਯੂਨਾਈਟਿਡ ਅਕਾਲੀ ਦਲ, ਸ਼ੋ੍ਮਣੀ ਅਕਾਲੀ ਦਲ (ਅੰਮ੍ਰਿਤਸਰ), ਅਖੰਡ ਅਕਾਲੀ ਦਲ ਅਤੇ ਹੋਰ ਸਿਆਸੀ ਧਿਰਾਂ ਦੀ ਮੀਟਿੰਗ ਕਰਕੇ 8 ਦਸੰਬਰ ਨੂੰ ਕੀਤੇ ਜਾ ਰਹੇ "ਸਰਬੱਤ ਖ਼ਾਲਸਾ" ਨੂੰ ਅੰਤਿਮ ਰੂਪ ਦਿੱਤਾ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੁਨਾਇਟਿਡ ਅਕਾਲੀ ਦਲ ਨੇ ਕੱਲ੍ਹ ਚੰਡੀਗੜ੍ਹ ਵਿਖੇ ਦਰਿਆਈ ਪਾਣੀਆਂ ਦੇ ਮੁੱਦੇ ’ਤੇ ਸੈਮੀਨਾਰ ਕਰਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨਸੀਹਤ ਦਿੱਤੀ ਹੈ ਕਿ ਉਹ ਪਾਣੀਆਂ ਦੇ ਮੁੱਦੇ ’ਤੇ ਦੇਸ਼ ਦੇ ਰਾਸ਼ਟਰਪਤੀ ਕੋਲ ਜਾਣ ਦਾ ਡਰਾਮਾ ਕਰਨ ਦੀ ਥਾਂ ਆਪਣੀ ਭਾਈਵਾਲ ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪਹੁੰਚ ਕਰਨ ਅਤੇ ਇਨਸਾਫ ਨਾ ਮਿਲਣ ਦੀ ਸੂਰਤ ਵਿੱਚ ਭਾਜਪਾ ਨਾਲੋਂ ਨਾਤਾ ਤੋੜਣ ਦੀ ਹਿੰਮਤ ਦਿਖਾਉਣ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਅਮਰੀਕ ਸਿੰਘ ਨੰਗਲ, ਜਰਨੈਲ ਸਿੰਘ ਸਖੀਰਾ (ਜਨਰਲ ਸਕੱਤਰ), ਪਪਲਪ੍ਰੀਤ ਸਿੰਘ, ਗੁਰਸ਼ਰਨ ਸਿੰਘ ਸੋਹਲ (ਯੂਥ ਅਕਾਲੀ ਦਲ ਅੰਮ੍ਰਿਤਸਰ), ਕੁਲਵੰਤ ਸਿੰਘ ਕੋਟਲਾ ਗੁੱਜਰਾਂ (ਸਰਕਲ ਮਜੀਠਾ), ਭਾੲੀ ਸੁਖਦੇਵ ਸਿੰਘ ਨਾਗੋਕੇ (ਦਮਦਮੀ ਟਕਸਾਲ ਅਜਨਾਲਾ), ਜਸਬੀਰ ਸਿੰਘ ਮੰਡਿਆਲਾ (ਭਰਾਤਾ ਸ਼ਹੀਦ ਭਾਈ ਗੁਰਸਾਹਿਬ ਸਿੰਘ) ਦੇ ਘਰਾਂ 'ਚ ਛਾਪੇਮਾਰੀ ਕਰਕੇ ਇਨ੍ਹਾਂ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਜਨਰਲ ਸਕੱਤਰ ਵੱਸਣ ਸਿੰਘ ਜਫਰਵਾਲ ਨੇ ਦੋਸ਼ ਲਾਇਆ ਕਿ "ਸਰਬੱਤ ਖ਼ਾਲਸਾ" ਤੋਂ ਘਬਰਾਈ ਸਰਕਾਰ ਨੇ ਪ੍ਰਬੰਧਕਾਂ ਨੂੰ ਨਾਜਾਇਜ਼ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਜਥੇਬੰਦੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਜਿਜੇਆਣੀ ਨੂੰ ਬੀਤੀ ਰਾਤ ਬਟਾਲਾ ਤੇ ਗੁਰਦਾਸਪੁਰ ਦੀ ਪੁਲਿਸ ਵੱਲੋਂ ਘਰੋਂ ਚੁੱਕ ਕੇ ਮਾਨਸਿਕ ਤੌਰ ‘ਤੇ ਤੰਗ ਪ੍ਰੇਸ਼ਾਨ ਕਰਨ ਦਾ ਯਤਨ ਕੀਤਾ ਗਿਆ ਹੈ।
ਸਾਲ 2017 ਦੀ ਹੋਣ ਜਾ ਰਹੀ ਚੋਣ ਲਈ ਵੱਖ-ਵੱਖ ਧਿਰਾਂ ਦੀਆਂ ਸਰਗਰਮੀਆਂ ਜੋਰਾਂ ਉੱਤੇ ਹਨ। ਇਸੇ ਤਹਿਤ ਯੂਨਾਈਟਡ ਅਕਾਲੀ ਦਲ ਦੇ ਸੱਦੇ ਤੇ ਬੁਲਾਈ ਗਈ ਆਰ. ਐਸ. ਐਸ. ਮੁਕਤ, ਨਸ਼ਾ ਮੁਕਤ ਤੇ ਭ੍ਰਿਸ਼ਟਾਚਾਰ ਮੁਕਤ ਕਨਵੈਨਸ਼ਨ ਮੌਕੇ ਅੰਮ੍ਰਿਤਸਰ ਵਿਚ ਇਹ ਐਲਾਨ ਕੀਤਾ ਗਿਆ ਕਿ 30 ਸਤੰਬਰ 2016 ਤੀਕ ਪੰਜਾਬ ਵਿਚ ਨਵਾਂ ਰਾਜਸੀ ਬਦਲ ਦੇਣ ਦਾ ਐਲਾਨ ਕਰ ਦਿੱਤਾ ਜਾਵੇਗਾ।
ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਥਾਪੇ ਗਏ ਜਥੇਦਾਰਾਂ ਦੀ ਅਗਵਾਈ ਹੇਠ ਮੰਗਲਵਾਰ (16 ਅਗਸਤ) ਫਤਹਿਗੜ੍ਹ ਸਾਹਿਬ ਤੋਂ ‘ਨਸ਼ੇ ਭਜਾਓ, ਪੰਥ ਤੇ ਪੰਜਾਬ ਬਚਾਓ’ ਮਾਰਚ ਦਾ ਆਗਾਜ਼ ਕੀਤਾ ਗਿਆ। ਇਹ ਮਾਰਚ ਨਿਰਧਾਰਿਤ ਸਮੇਂ ਤੋਂ ਲਗਭਗ ਤਿੰਨ ਘੰਟੇ ਪੱਛੜ ਕੇ ਰਵਾਨਾ ਹੋਇਆ।
‘‘ਮੇਰੇ ਕੋਲ ਭਾਰਤੀ ਡਰਾਇਵਿੰਗ ਲਾਇਸੰਸ ਹੈ, ਮੇਰਾ ਪਾਸਪੋਰਟ ਦੱਸਦਾ ਹੈ ਕਿ ਮੈਂ ਭਾਰਤੀ ਹਾਂ, ਮੇਰੀ ਜੇਬ ਵਿਚ ਭਾਰਤੀ ਕਰੰਸੀ ਪਈ ਹੈ ਜਿਸ ’ਤੇ ਗਾਂਧੀ ਦੀ ਫੋਟੋ ਲੱਗੀ ਹੈ... ਇਸ ਲਈ ਮੈਨੂੰ ਇਸ ਗੱਲ ‘ਤੇ ਕੋਈ ਇਤਰਾਜ਼ ਨਹੀਂ ਕਿ ਮੈਂ ਭਾਰਤੀ ਰਾਸ਼ਟਰਵਾਦੀ ਦੇ ਤੌਰ ‘ਤੇ ਪਛਾਣਿਆ ਜਾਵਾਂ’’