Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

MSG 2 Movie

MSG 2 Movie

ਸਰਸੇ ਦੇ ਚਰਚਿੱਤ ਸੌਦਾ ਸਾਧ ਵੱਲੋਂ ਬਣਾਈ ਫਿਲਮ ਦਾ ਪੰਜਾਬ ਵਿੱਚ ਪ੍ਰਦਰਸ਼ਨ ਰੋਕਣ ਲਈ ਇੱਥੇ ਸਿੱਖ ਜੱਥੇਬੰਦੀਆਂ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਮੰਗ ਕੀਤੀ ਗੲੀ ਕਿ ਡੇਰਾ ਸਿਰਸਾ ਦੇ ਮੁਖੀ ਦੀ ਫਿਲਮ ਐਮਐਸਜੀ-2 ਨੂੰ ਪੰਜਾਬ ਵਿੱਚ ਰਿਲੀਜ਼ ਕਰਨ ’ਤੇ ਮੁਕੰਮਲ ਰੋਕ ਲਗਾਈ ਜਾਵੇ।
ਕਿਸੇ ਨਾ ਕਿਸੇ ਕਾਰਣ ਚਰਚਾ ਵਿੱਚ ਰਹਿਣ ਵਾਲੇ ਸਰਸਾ ਦੇ ਸੌਦਾ ਸਾਧ ਦੀ ਨਵੀ ਆ ਰਹੀ ਫਿਲਮ ਐੱਮ. ਐੱਸ. ਜੀ. ਟੂ ਨੂੰ ਲੈ ਕੇ ਸਿੱਖਾਂ ਅਤੇ ਡੇਰਾ ਪ੍ਰੇਮੀ ਆਮੋ ਸਾਹਮਣੇ ਆਣ ਖਲੋਤੇ ਹਨ।ਸੌਦਾ ਡੇਰੇ ਦੇ ਪ੍ਰੇਮੀ ਫਿਲਮ ਦੇ ਪ੍ਰਚਾਰ ਲਈ ਇੱਥੇ ਇੱਕ ਰੋਡ ਸ਼ੌਅ ਕੱਢ ਰਹੇ ਸਨ, ਜਿਸ ਕਰਕੇ ਸਿੱਖਾਂ ਨੇ ਉਸਦੇ ਵਿਰੋਧ ਵਿੱ ਸੜਕ ‘ਤੇ ਜਾਮ ਲਾ ਦਿੱਤਾ।
ਸੌਦਾ ਡੇਰਾ ਦੇ ਸਾਧ ਗੁਰਮੀਤ ਰਾਮ ਰਹੀਮ ਦੀ ਦੂਜੀ ਫਿਲਮ ਐਮ.ਐਸ.ਜੀ ਟੂ ਬਣ ਕੇ ਤਿਆਰ ਹੋ ਚੁੱਕੀ ਹੈ ਅਤੇ ਜਲਦੀ ਹੀ ਜਾਰੀ ਹੋਣ ਜਾ ਰਹੀ ਹੈ। ਇਸ ਨਵੀਂ ਆ ਰਹੀ ਫਿਲਮ ਨੂੰ ਸੌਦਾ ਸਾਧ ਵੱਲੋਂ ਪੰਜਾਬ ਵਿੱਚ ਜਾਰੀ ਕਰਨ ਲਈ ਪੰਜਾਬ ਸਰਕਾਰ ਤੋਂ ਪ੍ਰਵਾਨਗੀ ਲੈਣ ਲਈ ਇੱਕ ਮੁਹਿੰਮ ਆਰੰਭ ਕਰ ਦਿੱਤੀ ਹੈ।ਇਸ ਤਹਿਤ ਹਰ ਹਲਕੇ ਦੇ ਡੇਰਾ ਪ੍ਰੇਮੀ ਪੰਜਾਬ ਸਰਕਾਰ ‘ਤੇ ਸਿਆਸੀ ਦਬਾਅ ਬਨਾਉਣ ਲਈ ਹਲਕਾ ਵਿਧਾਇਕਾਂ ਅਤੇ ਹਲਕਾਂ ਇੰਚਾਰਜ਼ਾਂ ਨੂੰ ਮਿਲਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।