ਵਿਸ਼ੇਸ਼ ਸੀਬੀਆਈ ਅਦਾਲਤ ਨੇ ਬੁੱਧਵਾਰ ਨੂੰ ਭਾਜਪਾ ਦੇ ਸੀਨੀਅਰ ਆਗੂ ਐਲ ਕੇ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨੂੰ ਉਮਰ ਦੇ ਆਧਾਰ ਉਤੇ ਬਾਬਰੀ ਮਸਜਿਦ ਢਾਹੁਣ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਹੈ।
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਭਾਜਪਾ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਖ਼ਿਲਾਫ਼ 1992 ਵਿੱਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਸਾਜਿਸ਼ ਘੜਨ ਦੇ ਦੋਸ਼ ਆਇਦ ਕੀਤੇ ਹਨ। ਇਸਦੇ ਨਾਲ ਹੀ ਅਦਾਲਤ ਨੇ ਇਨ੍ਹਾਂ ਤਿੰਨਾਂ ਸਮੇਤ ਛੇ ਆਗੂਆਂ ਨੂੰ 50-50 ਹਜ਼ਾਰ ਦੇ ਨਿੱਜੀ ਮੁਚੱਲਕਿਆਂ ’ਤੇ ਜ਼ਮਾਨਤ ਦੇ ਦਿੱਤੀ।
ਬਾਬਰੀ ਮਸਜਿਦ ਨੂੰ ਤੋੜਨ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਅੱਜ ਫੈਸਲਾ ਸੁਣਾਉਂਦਿਆਂ ਕਿਹਾ ਕਿ ਅਡਵਾਨੀ, ਜੋਸ਼ੀ, ਉਮਾ ਭਾਰਤੀ ਸਣੇ 12 ਹਿੰਦੂਵਾਦੀ ਆਗੂਆਂ 'ਤੇ ਅਪਰਾਧਕ ਸਾਜਿਸ਼ ਦਾ ਕੇਸ ਚੱਲੇਗਾ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਰੋਜ਼ਾਨਾ ਸੁਣਵਾਈ ਦੇ ਹੁਕਮ ਦਿੱਤੇ ਗਏ ਹਨ।