Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Naam Charcha Ghar Jagera

Naam Charcha Ghar Jagera

ਪੁਲਿਸ ਜ਼ਿਲ੍ਹਾ ਖੰਨਾ 'ਚ ਪੈਂਦੇ ਪਿੰਡ ਨਾਨਕਪੁਰ ਜਗੇੜਾ ’ਚ ਸਥਿਤ ਡੇਰਾ ਸਿਰਸਾ ਦੀ ਸ਼ਾਖਾ 'ਚ ਸ਼ਨੀਵਾਰ ਨੂੰ ਕਤਲ ਕੀਤੇ ਡੇਰਾ ਪ੍ਰੇਮੀ ਪਿਉ ਪੁੱਤ ਦੀਆਂ ਲਾਸ਼ਾਂ ਦਾ ਸਸਕਾਰ ਮੰਗਲਵਾਰ ਨੂੰ ਵੀ ਨਹੀਂ ਕੀਤਾ ਗਿਆ। ਮਲੇਰਕੋਟਲਾ-ਲੁਧਿਆਣਾ ਮਾਰਗ ’ਤੇ ਰੋਸ ਪ੍ਰਦਰਸ਼ਨ ਕਰ ਰਹੇ ਡੇਰਾ ਪ੍ਰੇਮੀਆਂ ਨੇ ਕਲ੍ਹ (ਮੰਗਲਵਾਰ) ਸੜਕ ’ਤੇ ਉਸ ਵੇਲੇ ਤੱਕ ਪੱਕੇ ਤੰਬੂ ਲਗਾਉਣ ਦਾ ਐਲਾਨ ਕਰ ਦਿੱਤਾ ਜਦੋਂ ਤੱਕ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ। ਆਈਜੀ ਜ਼ੋਨਲ ਐਲ ਕੇ ਯਾਦਵ ਦੀ ਅਗਵਾਈ ਵਿੱਚ ਛੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀ ਤੈਨਾਤ ਸਨ।
ਸ਼ਨੀਵਾਰ ਸ਼ਾਮ ਪਿੰਡ ਜਗੇੜਾ ਸਥਿਤ ਡੇਰਾ ਸਿਰਸਾ ਦੀ ਸ਼ਾਖਾ ਦੀ ਕੰਟੀਨ ’ਚ ਕਤਲ ਕੀਤੇ ਡੇਰਾ ਪ੍ਰੇਮੀ ਸਤਪਾਲ ਤੇ ਉਸ ਦੇ ਲੜਕੇ ਰਮੇਸ਼ ਦੇ ਸਸਕਾਰ ਲਈ ਐਤਵਾਰ ਪੁਲਿਸ ਸਾਰਾ ਦਿਨ ਸਰਗਰਮ ਰਹੀ। ਇਸ ਦੌਰਾਨ ਲੁਧਿਆਣਾ-ਮਲੇਰਕੋਟਲਾ ਮਾਰਗ ’ਤੇ ਸਥਿਤ ਡੇਰਾ ਸਿਰਸਾ ਦੀ ਸ਼ਾਖਾ ਪਿੰਡ ਜਗੇੜਾ ਦੇ ਨੇੜੇ ਖੰਨਾ, ਸੰਗਰੂਰ ਤੇ ਲੁਧਿਆਣਾ ਪੁਲਿਸ ਵੱਲੋਂ ਨਾਕੇ ਲਾ ਕੇ ਰੱਖੇ ਗਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।