ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੀ ਆਰਗੇਨਾਈਜ਼ਡ ਕ੍ਰਾਈਮ ਇੰਟੈਲੀਜੈਂਸ ਯੂਨਿਟ ਨੇ ਨਾਭਾ ਜੇਲ ਬ੍ਰੇਕ ਮਾਮਲੇ 'ਚ ਲੋੜੀਂਦੇ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਉਲਕ, ਪੁਲਿਸ ਥਾਣਾ ਜੌੜਕੀਆਂ, ਜ਼ਿਲ੍ਹਾ ਮਾਨਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਪੰਜਾਬ ਜੇਲ੍ਹ ਵਿਭਾਗ ਦੀ ਬੁੱਧਵਾਰ ਨੂੰ ਏਡੀਜੀਪੀ(ਜੇਲ੍ਹਾਂ) ਰੋਹਿਤ ਚੌਧਰੀ ਦੀ ਅਗਵਾਈ ਹੇਠ ਹੋਈ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਜੇਲ੍ਹਾਂ ਵਿੱਚ ਗੈਂਗਸਟਰਾਂ ਲਈ ‘ਸਪਸ਼ੈਲ ਹਾਈ ਸਕਿਓਰਟੀ ਜ਼ੋਨ’ ਬਣਾਉਣ ਦਾ ਫੈਸਲਾ ਲਿਆ ਗਿਆ।
ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਜਿਨ੍ਹਾਂ ਨੇ ਸਿਆਸੀ ਸਿੱਖ ਕੈਦੀਆਂ ਦੀ ਸੂਚੀ ਬਣਾਈ ਹੈ, ਨੇ ਹਾਈ ਕੋਰਟੀ ਨੂੰ ਇਕ ਚਿੱਠੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਲਿਖੀ ਹੈ ਜਿਸ ਵਿਚ ਉਨ੍ਹਾਂ ਖਦਸ਼ਾ ਜਾਹਰ ਕੀਤਾ ਹੈ ਕਿ ਸਿਆਸੀ ਸਿੱਖ ਕੈਦੀ ਮੱਖਣ ਸਿੰਘ ਨੂੰ ਪੰਜਾਬ ਪੁਲਿਸ ਵਲੋਂ ਕਿਸੇ ਝੂਠੇ ਕੇਸ ਵਿਚ ਫਸਾਇਆ ਜਾ ਸਕਦਾ ਹੈ।
ਅੱਜ ਸਵੇਰੇ ਨਾਭਾ ਜੇਲ੍ਹ ਉਤੇ 'ਗੈਂਗਸਟਰਜ਼' ਦੇ ਹਮਲੇ ਦੀ ਖਬਰ ਆ ਰਹੀ ਹੈ, ਜਿਸ ਵਿੱਚ ਛੇ ਕੈਦੀ ਫਰਾਰ ਹੋਏ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚ ਦੋ ਖਾਲਿਸਤਾਨੀ 'ਖਾੜ੍ਹਕੂ' ਹਰਮਿੰਦਰ ਸਿੰਘ ਮਿੰਟੂ ਅਤੇ ਕਸ਼ਮੀਰ ਸਿੰਘ ਵੀ ਹਨ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਅੱਜ ਸਵੇਰੇ ਕਰੀਬ 10 ਹਥਿਆਰਬੰਦ ਹਮਲਾਵਰਾਂ ਨੇ ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ 'ਤੇ ਹਮਲਾ ਕਰਕੇ ਭਾਈ ਹਰਮਿੰਦਰ ਸਿੰਘ ਮਿੰਟੂ ਸਣੇ 4 ਹੋਰਾਂ ਨੂੰ ਰਿਹਾਅ ਕਰਵਾ ਲਿਆ। ਇਸ ਘਟਨਾ ਤੋਂ ਬਾਅਦ ਸਾਰੇ ਇਲਾਕੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪੁਲਿਸ ਦੀ ਵਰਦੀ 'ਚ ਆਏ 10 ਦੇ ਕਰੀਬ ਹਮਲਾਵਰਾਂ ਨੇ ਨਾਭਾ ਜੇਲ੍ਹ 'ਤੇ ਹਮਲਾ ਕਰ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਹਮਲਾਵਰਾਂ ਵਲੋਂ ਕਰੀਬ 100 ਰੌਂਦ ਫਾਇਰ ਕੀਤੇ ਗਏ। ਖ਼ਬਰ ਮਿਲਦੇ ਹੀ ਪੁਲਿਸ ਅਤੇ ਫੌਜ ਦੀ ਟੁਕੜੀ ਮੌਕੇ 'ਤੇ ਪੁੱਜ ਗਈ ਹੈ।
ਪਿਛਲੇ ਸਾਲ 10 ਨਵੰਬਰ ਨੂੰ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਵਲੋਂ ਭਾਈ ਧਿਆਨ ਸਿੰਘ ਮੰਡ ਨੂੰ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਚੁਣਿਆ ਗਿਆ ਸੀ। ਉਨ੍ਹਾਂ ਨੂੰ ਅੱਜ ਪੰਜਾਬ ਹਰਿਆਣਾ ਸਰਹੱਦ ’ਤੇ ਸ਼ੰਭੂ ਬੈਰੀਅਰ ਕੋਲ ਪਟਿਆਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।
ਬਠਿੰਡਾ/ਨਾਭਾ (23 ਜਨਵਰੀ, 2011): ਅੱਜ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਾਨਸਾ ਪੁਲਿਸ ਵੱਲੋਂ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਸਿੱਖ ਆਗੂ ਭਾਈ ਮਨਧੀਰ ਸਿੰਘ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਵਧੀਕ ਸਰੁੱਖਿਆ ਵਾਲੀ ਨਾਭਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ।