ਭਾਰਤੀ ਉਪਮਹਾਂਦੀਪ ਵਿਚ ਸੰਘਰਸ਼ਸ਼ੀਲ ਕੌਮਾਂ ਵੱਲੋਂ ਆਪਣੀ ਆਜ਼ਾਦ ਹਸਤੀ ਦੇ ਪ੍ਰਗਟਾਵੇ ਲਈ ਅਜ਼ਾਦ ਖਿੱਤੇ ਤੇ ਅਜ਼ਾਦ ਸਿਆਸੀ ਹੈਸੀਅਤ ਲਈ ਲੜੇ ਜਾ ਰਹੇ ਸੰਘਰਸ਼ਾਂ ਵਿਚੋਂ ਨਾਗਿਆਂ ਦਾ ਸੰਘਰਸ਼ ਸਭ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਹੈ। ਭਾਰਤ ਸਰਕਾਰ ਅਤੇ ਨਾਗਿਆਂ ਦੀ ਅਜ਼ਾਦੀ-ਪਸੰਦ ਹਥਿਆਰਬੰਦ ਧਿਰ ਦਰਮਿਆਨ ਜੰਗ-ਬੰਦੀ ਹੋਈ ਨੂੰ ਵੀ ਦੋ ਦਹਾਕਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ 'ਚ ਕਿਹਾ ਹੈ ਕਿ ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਅਤੇ ਨਾਗਾਲੈਂਡ ਵਿਚ ਭਾਰਤੀ ਫ਼ੌਜ ਅਤੇ ਨੀਮ ਫੌਜੀ ਦਸਤਿਆਂ ਵੱਲੋਂ ਉਥੋਂ ਦੇ ਲੋਕਾਂ ਨਾਲ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ। ਸ. ਮਾਨ ਨੇ ਇਸਨੂੰ ਭਾਰਤੀ ਵਿਧਾਨ ਦੀ ਧਾਰਾ 21 ਨੂੰ ਕੁੱਚਲਣ ਵਾਲੇ ਅਤੇ ਗੈਰ-ਇਨਸਾਨੀ ਕਾਰਵਾਈ ਕਰਾਰ ਦਿੰਦੇ ਹੋਏ ਹਿੰਦੂ ਹੁਕਮਰਾਨਾਂ ਵਲੋਂ ਕੀਤੇ ਜਾ ਰਹੇ ਇਨ੍ਹਾਂ ਅਮਲਾਂ ਦੀ ਨਿਖੇਧੀ ਕੀਤੀ ਹੈ।