ਦਲ ਖਾਲਸਾ ਨੇ ਮੂਲ ਨਾਨਕਸ਼ਾਹੀ ਕੈਲੰਡਰ (2003) ਦੇ ਹੱਕ ਵਿੱਚ ਆਪਣਾ ਸਿਧਾਂਤਕ ਪੈਂਤੜਾ ਮੁੱੜ ਦੁਹਰਾਉਂਦਿਆਂ ਕਿਹਾ ਕਿ ਉਹ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ 5 ਜਨਵਰੀ ਨੂੰ ਹੀ ਮਨਾਉਣਗੇ।
ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਦਿਹਾੜਾ (ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਹਫਤੇ 'ਚ) ਬਿਕਰਮੀ ਕੈਲੰਡਰ ਮੁਤਾਬਕ 25 ਦਸੰਬਰ 2017 ਦੀ ਬਜਾਏ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 5 ਜਨਵਰੀ 2018 ਨੂੰ ਮਨਾਏ ਜਾਣ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਦਿੱਤੇ ਬਿਆਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਥਾਪੇ
ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪਾਕਿਸਤਾਨ ਵਿੱਚ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਮਨਾਉਣ ਲਈ ਵੀਜ਼ਾ ਹੋਣ ਦੇ ਬਾਵਜੂਦ ਉਥੇ ਨਹੀਂ ਜਾ ਸਕਿਆ। ਇਸ ਜਥੇ ਵਿੱਚ 80 ਸਿੱਖ ਸ਼ਰਧਾਲੂ ਸ਼ਾਮਲ ਸਨ। ਉਨ੍ਹਾਂ ਕੋਲ ਵਿਸ਼ੇਸ਼ ਰੇਲ ਗੱਡੀ ਰਾਹੀਂ ਜਾਣ ਦੀ ਪ੍ਰਵਾਨਗੀ ਤਾਂ ਸੀ ਪਰ ਉਹ ਸਮਝੌਤਾ ਐਕਸਪ੍ਰੈੱਸ ਰਾਹੀਂ ਪਾਕਿਸਤਾਨ ਜਾਣਾ ਚਾਹੁੰਦੇ ਸਨ। 68 ਸ਼ਰਧਾਲੂਆਂ ਨੂੰ ਭਾਈ ਮਰਦਾਨਾ ਯਾਦਗਾਰੀ ਕਮੇਟੀ ਅਤੇ 12 ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਵਲੋਂ ਵੀਜ਼ਾ ਦਿਵਾਇਆ ਗਿਆ ਸੀ।
ਪਾਕਿਸਤਾਨ ਦੇ ਗੁਰਦੁਆਰਿਆਂ ਦਾ ਪ੍ਰਬੰਧ ਦੇਖਣ ਵਾਲੀ ਸੰਸਥਾ 'ਇਵੈਕਿਉ ਟਰੱਸਟ ਪ੍ਰਾਪਰਟੀ ਬੋਰਡ' (ETPB) ਦੀ ਜਾਣਕਾਰੀ ਮੁਤਾਬਕ ਸ੍ਰੀ ਗੁਰੂ ਅਰਜਨ ਪਾਤਸ਼ਾਹ ਦਾ ਸ਼ਹੀਦੀ ਪੁਰਬ ਮਨਾਉਣ ਲਈ ਪੰਜਾਬ ਤੋਂ ਸਿੱਖ ਸੰਗਤ ਦਾ ਜਥਾ 8 ਜੂਨ ਨੂੰ ਪਾਕਿਸਤਾਨ ਪਹੁੰਚੇਗਾ। ਸਿੱਖ ਜਥਾ ਵਾਹਘਾ ਸਰਹੱਦ ਰਾਹੀਂ ਸਪੈਸ਼ਲ ਰੇਲ ਦੇ ਜ਼ਰੀਏ ਹਸਨ ਅਬਦਾਲ ਪਹੁੰਚੇਗਾ।
ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਹਰ ਸਾਲ ਦੀ ਤਰ੍ਹਾਂ 14 ਅਪ੍ਰੈਲ 2017 ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਸਿਫਾਰਸ਼ ਸਹਿਤ 10 ਜਨਵਰੀ 2017 ਤੱਕ ਸ਼੍ਰੋਮਣੀ ਕਮੇਟੀ ਦੇ ਦਫ਼ਤਰ; ਯਾਤਰਾ ਵਿਭਾਗ (ਅੰਮ੍ਰਿਤਸਰ) ਵਿਖੇ ਜਮ੍ਹਾਂ ਕਰਵਾਉਣ।
ਸਿੱਖ ਯੂਥ ਆਫ ਪੰਜਾਬ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਪਹਿਲੀ ਸਤੰਬਰ ਨੂੰ ਗੁਰਦੁਆਰਾ ਤਪ ਅਸਥਾਨ ਟਾਂਡਾ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ 'ਸ਼ਬਦ-ਗੁਰੂ ਸਤਿਕਾਰ ਸਮਾਗਮ' ਕਰਵਾਇਆ ਜਾ ਰਿਹਾ ਹੈ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਿੱਖ ਸੰਗਤ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਅਸਥਾਨ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਸਾਲ 2003 ਨਾਨਕਸ਼ਾਹੀ ਕੈਲੰਡਰ ਮੁਤਾਬਕ ਸ਼ਰਧਾ ਨਾਲ ਮਨਾਇਆ ਗਿਆ। ਗੁ: ਡੇਹਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਕੀਤੀ ਗਈ, ਉਪਰੰਤ ਵੱਖ-ਵੱਖ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ। ਗੁਰਦੁਆਰਾ ਡੇਹਰਾ ਸਾਹਿਬ ਦੀ ਗਰਾਊਂਡ ਵਿਖੇ ਹੋਏ ਸਮਾਗਮ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਈ ਤਾਰਾ ਸਿੰਘ ਨੇ ਸੰਬੋਧਨ ਕਰਦਿਆਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ।
ਦਲ ਖਾਲਸਾ ਦੇ ਯੂਥ ਵਿੰਗ 'ਸਿੱਖ ਯੂਥ ਆਫ ਪੰਜਾਬ' ਵਲੋ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਪੰਜਵੇ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਦਿਆਂ ਜਥੇਬੰਦੀ ਵਲੋ 'ਸ਼ਹਾਦਤਾਂ ਦਾ ਸਫਰ' ਵਿਸ਼ੇ ਉਤੇ ਸੈਮੀਨਾਰ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਸ਼ੋਮਣੀ ਕਮੇਟੀ ਦੀ ਕਾਰਜ਼ਕਾਰਨੀ ਦੀ ਹੋਈ ਮੀਟਿੰਗ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਦੌਰਾਨ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਨਾਨਕਸ਼ਾਹੀ ਕੈਲੰਡਰ ਮੁੱਦੇ 'ਤੇ ਦ੍ਰਿੜਤਾ ਨਾਲ ਖੜ੍ਹਨ ਵਾਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਸ੍ਰੀ ਅਕਾਲ ਤਖਤ ਸਾਹਿਬ ਨਾਲ ਵਖਰੇਵਾਂ ਰੱਖਦਿਆਂ ਧੜਾ ਬਣਾਕੇ ਪੰਥਕ ਸਫਾ ਵਿੱਚ ਵਿਵਾਦ ਪੇਦਾ ਕਰਨ ਦੇ ਦੋਸ਼ਾਂ ਅਧੀਨ ਅਹੁਦੇ ਤੋਂ ਫਾਰਗ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ 17 ਜਨਵਰੀ ਨੂੰ ਫਤਹਿਗੜ੍ਹ ਸਾਹਿਬ ਵਿਖੇ ਹੋ ਰਹੀ ਅੰਤਿਰਗ ਕਮੇਟੀ ਦੀ ਬੈਠਕ ਦੌਰਾਨ ਫੈਸਲਾ ਲੈਣ ਹਿਤ ਖਾਕਾ ਤਿਆਰ ਕਰ ਲਏ ਜਾਣ ਦੀ ਸੂਚਨਾ ਹੈ।
Next Page »