ਸਾਲ 2010 ਵਿੱਚ ਸੋਧਾਂ ਦੇ ਨਾਮ ਹੇਠ ਮਿਲਗੋਭਾ ਬਣਾ ਦਿੱਤੇ ਗਏ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਜਾਰੀ ਕਰਨ ਲਈ ਵੀ ਪਰਚਾਰ ਪ੍ਰਸਾਰ ਮਾਧਿਅਮ ਦਾ ਸਹਾਰਾ ਲੈਣ ਵਾਲੀ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਨੇ ਅੱਜ ਸੰਮਤ 550 (2018-19) ਦਾ ਕੈਲੰਡਰ ਚੁੱਪ ਚੁਪੀਤੇ ਹੀ ਜਾਰੀ ਕਰ ਦਿੱਤਾ।
13 ਨਵੰਬਰ 2017 ਨੂੰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਪੰਜ ਤਖਤਾਂ ਦੇ ਜਥੇਦਾਰਾਂ ਨੇ ਦਸਮੇਸ਼ ਪਿਤਾ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ 2017 ਨੂੰ ਹੀ ਮਨਾਏ ਜਾਣ ਦਾ ਫੈਸਲਾ ਕਿਵੇਂ ਲੈ ਲਿਆ?
ਸਾਲ 2004 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਏ ਜਾਣ ਸਬੰਧੀ ਰਾਸ਼ਟਰੀ ਸਿੱਖ ਸੰਗਤ ਦੀ ਸ਼ਮੂਲੀਅਤ ਨੂੰ ਰੋਕਣ ਅਤੇ ਇਸ ਸੰਸਥਾ ਨੂੰ ਸਿੱਖਾਂ ਵਲੋਂ ਸਹਿਯੋਗ ਦੇਣ ਤੋਂ ਵਰਜਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕੀਤਾ ਗਿਆ ਹੁਕਮਨਾਮਾ ਜਿਉਂ ਦਾ ਤਿਉਂ ਕਾਇਮ ਹੈ।
ਆਜ਼ਾਦੀ ਪਸੰਦ ਜਥੇਬੰਦੀ ਦਲ ਖ਼ਾਲਸਾ ਨੇ ਸਿੱਖ ਕੈਲੰਡਰ ਅਨੁਸਾਰ ਸਾਲ ਦੇ ਪਹਿਲੇ ਦਿਨ ਸੰਮਤ 549 ਦਾ ਮੂਲ ਨਾਨਕਸ਼ਾਹੀ ਕਲੰਡਰ ਜਾਰੀ ਕੀਤਾ, ਜਿਸਨੂੰ ਸ਼੍ਰੋਮਣੀ ਕਮੇਟੀ ਨੇ ਖਾਲਸਾ ਪੰਥ ਦੀ ਭਾਵਨਾਵਾਂ ਅਨੁਸਾਰ ਅਤੇ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਨਾਲ ਅਪ੍ਰੈਲ 2003 ਵਿੱਚ ਲਾਗੂ ਕੀਤਾ ਸੀ ਪਰ 2010 ਵਿਚ ਬਾਦਲ ਪਰਿਵਾਰ ਅਤੇ ਸੰਤ ਸਮਾਜ ਦੇ ਪ੍ਰਭਾਵ ਹੇਠ ਸ਼੍ਰੋਮਣੀ ਕਮੇਟੀ ਨੇ ਜਿਸਨੂੰ ਮੁੜ ਬਿਕਰਮੀ ਵਿੱਚ ਬਦਲ ਦਿੱਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੋ ਵੀ ਫੈ਼ਸਲੇ ਲਏ ਜਾਣਗੇ ਉਹ ਸਾਰੇ ਖਾਲਸਾ ਪੰਥ ਦੀ ਮਾਣ ਮਰਿਆਦਾ ਮੁਤਾਬਕ ਹੋਣਗੇ। ਉਹ ਕੱਲ੍ਹ ਗੁਰਦੁਆਰਾ ਦੂਖ ਨਿਵਾਰਨ ਵਿੱਚ ਸ਼ੁਕਰਾਨੇ ਵਜੋਂ ਮੱਥਾ ਟੇਕਣ ਆਏ ਸਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ 412ਵੀਂ ਵਰ੍ਹੇਗੰਢ ਮਨਾਉਂਦਿਆਂ ਸਿੱਖ ਯੂਥ ਆਫ ਪੰਜਾਬ ਵਲੋਂ ਆਯੋਜਿਤ ਕਾਨਫਰੰਸ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਸ਼ਰਮਨਾਕ ਘਟਨਾਵਾਂ ਅਤੇ ਖਾਲਸਾ ਪੰਥ ਵਲੋਂ ਰੱਦ ਕੀਤੇ ਜਾਣ ਦੇ ਬਾਵਜੂਦ ਵੀ ਗਿਆਨੀ ਗੁਰਬਚਨ ਸਿੰਘ ਅਤੇ ਉਸਦੇ ਸਾਥੀ ਜਥੇਦਾਰਾਂ ਵਲੋਂ ਸਤਿਕਾਰਤ ਪਦਵੀਆਂ 'ਤੇ ਬਣੇ ਰਹਿਣ ਦੀ ਸਖ਼ਤ ਅਲੋਚਨਾ ਕੀਤੀ ਗਈ।
ਪਾਕਿਸਤਾਨ ਪੰਜਾਬ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿਖੇ ਸਥਿਤ ਗੁਰਦਵਾਰਾ ਪੱਟੀ ਸਾਹਿਬ ਤੋਂ ਅੱਜ ਗੁਰਦਵਾਰਾ ਕਿਆਰਾ ਸਾਹਿਬ ਗੁਰਦਵਾਰਾ ਤਕ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਾਕਿਸਤਾਨੀ ਸਿੱਖ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ ਤੇ ਗੁਰਪੁਰਬ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਇਹ ਐਲਾਨ ਕਰ ਚੁਕੀ ਹੈ ਕਿ ਉਹ ਸਾਰੇ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ (2003) ਮੁਤਾਬਕ ਹੀ ਮਨਾਉਣਗੇ।
ਅਕਾਲ ਪੁਰਖ ਦੀ ਫੌਜ ਅਤੇ ਪੰਥਕ ਤਾਲਮੇਲ ਸੰਗਠਨ ਦੇ ਆਗੂ ਜਸਵਿੰਦਰ ਸਿੰਘ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਅੱਜ ਸਿੱਖ ਕੌਮ ਅੱਗੇ ਸਾਰਿਆਂ ਨਾਲੋਂ ਵੱਡਾ ਮਸਲਾ ਆਪਣੀ ਪਛਾਣ ਨੂੰ ਬਰਕਰਾਰ ਰੱਖਣ ਦਾ ਬਣਿਆ ਹੋਇਆ ਹੈ। ਸਾਡੇ ਵਿਚੋਂ ਅਤੇ ਬਾਹਰੋਂ ਕੁਝ ਲੋਕ ਜਿੱਥੇ ਸਾਡੀ ਪਛਾਣ ਨੂੰ ਧੁੰਦਲਾ ਕਰਨ ਦਾ ਯਤਨ ਕਰ ਰਹੇ ਹਨ ਉਥੇ ਭਾਰਤ ਦਾ ਸੰਵਿਧਾਨ ਵੀ ਧਾਰਾ 25 ਰਾਹੀਂ ਸਾਡੀ ਵੱਖਰੀ ਹਸਤੀ ਨੂੰ ਮੰਨਣ ਤੋਂ ਇਨਕਾਰੀ ਹੈ। ਸਾਡੇ ਵਲੋਂ ਕੀਤੇ ਗਏ ਨਿੱਕੇ-ਨਿੱਕੇ ਯਤਨ ਬਾਬਾ ਬੋਤਾ ਸਿੰਘ, ਗਰਜਾ ਸਿੰਘ ਵਾਂਗ ਸਾਡੀ ਵੱਖਰੀ ਪਛਾਣ ਨੂੰ ਸਥਾਪਿਤ ਕਰਨ ਵਿਚ ਸਹਾਈ ਹੁੰਦੇ ਹਨ ਅਤੇ ਇਤਿਹਾਸ ਇਨ੍ਹਾਂ ਘਟਨਾਵਾਂ ਨੂੰ ਆਪਣੇ ਅੰਦਰ ਸੁਨਹਿਰੀ ਅੱਖਰਾਂ ਨਾਲ ਸੁਸ਼ੋਭਿਤ ਕਰ ਲੈਂਦਾ ਹੈ ਅਤੇ ਯਤਨ ਕਰਨ ਵਾਲੇ ਇਨਸਾਨ ਇਤਿਹਾਸ ਵਿਚ ਨਾਇਕ ਵਜੋਂ ਯਾਦ ਕੀਤੇ ਜਾਂਦੇ ਹਨ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਰਨਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮਨਾਉਣ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਪਾਕਿਸਤਾਨ ਜੱਥਾ ਨਾ ਭੇਜੇ ਦਾ ਕੜਾ ਨੋਟਿਸ ਲੈਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਜੱਥਾ ਭੇਜਣ ਦਾ ਫੈਸਲਾ ਕੀਤਾ ਹੈ ਤੇ ਇਹ ਜੱਥਾ 10 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਤੇ ਇੱਕ ਹਫਤੇ ਬਾਅਦ 16 ਜੂਨ ਨੂੰ ਸ਼ਹੀਦੀ ਦਿਹਾੜਾ ਮਨਾਉਣ ਉਪਰੰਤ ਵਾਪਸ ਪਰਤੇਗਾ।
ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿਲੀ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਪਾਕਿਸਤਾਨ ਜੱਥਾ ਨਾ ਭੇਜਣ ਦੇ ਲਏ ਗਏ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੱਕੜ ਦੁਆਰਾ ਲਿਆ ਗਿਆ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹੋਂਦ ਹਸਤੀ ਤੇ ਮੱਕੜ ਦੀ ਪ੍ਰਧਾਨਗੀ ਦੇ ਕੱਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ।