ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਸਾਲ 2010 ਵਿੱਚ ਸੋਧਾਂ ਦੇ ਨਾਮ ਹੇਠ ਮਿਲਗੋਭਾ ਬਣਾਕੇ ‘ਨਾਨਕਸ਼ਾਹੀ’ ਦੇ ਸਿਰਲੇਖ ਹੇਠ ਛਾਪਿਆ ਤੇ ਪ੍ਰਚਾਰਿਆ ਜਾ ਰਿਹਾ ਕੈਲੰਡਰ ਇੱਕ ਵਾਰ ...
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਭਾਰਤ ਜੋ ਆਪਣੇ-ਆਪ ਨੂੰ ਲੋਕਤੰਤਰਿਕ ਅਤੇ ਅਮਨ ਪਸੰਦ ਮੁਲਕ ਕਹਾਉਂਦਾ ਹੈ, ਦਾ ਇਕ ਸਵਾਮੀ ਬਹੁਗਿਣਤੀ
ਮੂਲ ਨਾਨਕਸ਼ਾਹੀ ਅਤੇ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ (ਬਿਕਰਮੀ ਰੂਪੀ) ਦੇ ਵਿਵਾਦ ਕਾਰਨ ਸਿੱਖ ਹਲਕਿਆਂ 'ਚ ਧਾਰਮਿਕ ਦਿਹਾੜੇ ਮਨਾਉਣ ਸਬੰਧੀ ਦੁਬਿਧਾ ਅਜੇ ਵੀ ਬਰਕਰਾਰ ਹੈ, ਜਿਸ ਦਾ ਪ੍ਰਭਾਵ ਹੁਣ ਪੰਜਵੀਂ ਪਾਤਸ਼ਾਹੀ ਦੇ ਸ਼ਹੀਦੀ ਦਿਹਾੜੇ ਦੀਆਂ ਤਰੀਕਾਂ 'ਤੇ ਪਵੇਗਾ।
ਦੇਸ਼ ਵਿੱਦੇਸ਼ ਵਿੱਚ ਵੱਸਦੀ ਸਿੱਖ ਨੂੰ ਕੌਮ ਨੂੰ ਦਰਪੇਸ਼ ਅੰਦਰੂਨੀ ਅਤੇ ਬਾਹਰੂਨੀ ਮਸਲਿਆਂ ਨੂੰ ਹੱਲ ਕਰਵਾਉਣ ਲਈ ਗਲੋਬਲ ਸਿੱਖ ਕੌਸਲ ਵਿਸ਼ੇਸ਼ ਯਤਨ ਕਰੇਗੀ।ਗਲੋਬਲ ਸਿੱਖ ਕੌਸਲ ਦੀ ਇੱਥੇ ਹੋਈ ਮੀਟਿੰਗ ਵਿਚ ਕੌਂਸਲ ਦੇ ਪ੍ਰਧਾਨ ਸ. ਗੁਲਬਰਗ ਸਿੰਘ ਬਾਸੀ, ਕਾਰਜਕਾਰੀ ਮੈਂਬਰ ਸ. ਕ੍ਰਿਪਾਲ ਸਿੰਘ ਨਿੱਝਰ ਅਤੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਸ. ਖੁਸ਼ਹਾਲ ਸਿੰਘ ਨੇ ਅੱਜ ਇੱਥੇ ਪੱਤਰਕਾਰ ਮਿਲਣੀ ਦੌਰਾਨ ਦੱਸਿਆ ਕਿਸਿੱਖਾਂ ਨੂੰ ਸੰਸਾਰ ਪੱਧਰ 'ਤੇ ਆ ਰਹੀਆਂ ਮੁਸ਼ਕਲਾਂ ਅਤੇ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਨੂੰ ਸਿੱਖ ਜੱਥੇਬੰਦੀਆਂ ਅਤੇ ਪੰਥਕ ਸ਼ਖਸ਼ੀਅਤਾਂ ਦੇ ਸਹਿਣੋਗ ਨਾਲ ਹੱਲ ਕਰਨ ਦੇ ਯਤਨ ਕੀਤੇ ਜਾਣਗੇ।
ਸਿੱਖ ਵਿਦਵਾਨ ਡਾ: ਅਮਰਜੀਤ ਸਿੰਘ ਦੀ ਅਗਵਾਈ ਵਿਚਲੇ ਇਸ ਵਫਦ ਨੇ ਨਿਊਯਾਰਕ ਦੇ ਬਰੁਕਲਿਨ ਬੌਰੋ ਵਿਖੇ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਪੀਰ ਮੁਹੰਮਦ ਅਮੀਨ-ਉਲ-ਹਸਨਤ ਨਾਲ ਮੁਲਾਕਾਤ ਕੀਤੀ ਅਤੇ ਪਾਕਿਸਤਾਨ ਸਰਕਾਰ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ 2003 ਨੂੰ ਜਾਰੀ ਰੱਖਣ ਦੇ ਫੈਸਲੇ ਲਈ ਪਾਕਿਸਤਾਨੀ ਹਕੂਮਤ ਦਾ ਧੰਨਵਾਦ ਕੀਤਾ |
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਪਾਕਿਸਤਾਨ ਕਮੇਟੀ ਨੂੰ ਅਕਾਲ ਤਖਤ ਸਾਹਿਬ ਦੇ ਆਦੇਸ਼ ਮੰਨਣ ਦੀ ਸਲਾਹ ਦੇਣ ਵਾਲੇ ਸ੍ਰ ਮੱਕੜ ਨੂੰ ਆਪਣੇ ਗਿਰੇਬਾਨ ਵਿੱਚ ਝਾਤੀ ਮਾਰਨੀ ਚਾਹੀਦੀ ਹੈ ਕਿਉਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋ ਭਗੌੜੇ ਮੱਕੜ ਤੇ ਬਾਦਲ ਹਨ ਜਿਹੜੇ ਸਰਬ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਨੂੰ ਪ੍ਰਵਾਨ ਕਰਨ ਤੋਂ ਆਕੀ ਹਨ ਜਦ ਕਿ ਪਾਕਿਸਤਾਨ ਕਮੇਟੀ ਨੇ ਤਾਂ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਪਹਿਰਾ ਦੇ ਕੇ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ ਹੈ।
ਕੈਲੰਡਰ ਦੇ ਵਿਵਾਦ ਨੂੰ ਹੱਲ ਕਰਨ ਲਈ ਪੰਜ ਸਿੰਘ ਸਾਹਿਬਾਨ ਵੱਲੋਂ 18 ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਸਬੰਧੀ ਵੱਖ ਵੱਖ ਜਥੇਬੰਦੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ, ਜਿਨ੍ਹਾਂ ਨੂੰ ਆਪਣੇ ਨੁਮਾਇੰਦਿਆਂ ਦੇ ਨਾਂ ਭੇਜਣ ਲਈ ਆਖਿਆ ਗਿਆ ਸੀ ਤਾਂ ਜੋ ਇਸ ਕਮੇਟੀ ਵਿੱਚ ਸ਼ਾਮਲ ਕੀਤੇ ਜਾ ਸਕਣ। ਪਰ ਹੁਣ ਤੱਕ ਕਮੇਟੀ ਮੈਂਬਰਾਂ ਦੇ ਨਾਵਾਂ ਦਾ ਐਲਾਨ ਨਹੀਂ ਹੋ ਸਕਿਆ ਹੈ।