ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਮੈਲਕਮ ਟਰਨਬੁੱਲ ਨੇ 548ਵੇਂ ਨਾਨਕਸ਼ਾਹੀ ਨਵੇਂ ਵਰ੍ਹੇ ਤੇ ਵਧਾਈ ਸੰਦੇਸ਼ ਜਾਰੀ ਕੀਤਾ ਹੈ ਅਤੇ ਦੁਨੀਆਂ ਭਰ ਦੇ ਸਿੱਖਾਂ ਨੁੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਟਰਨਬੁੱਲ ਨੇ ਕਿਹਾ ਹੈ ਕਿ ਦੁਨੀਆ ਭਰ ਦੇ ਸਿੱਖਾਂ ਨੁੰ ਇਸ ਮੌਕੇ ਆਪਣੇ ਇਤਿਹਾਸ, ਪ੍ਰਾਪਤੀਆਂ ਅਤੇ ਆਪਣੀ ਵਿਲੱਖਣਤਾ ਨੂੰ ਮਨਾਉਣਾ ਚਾਹੀਦਾ ਹੈ।