ਸਿੱਖ ਕੌਮ ਵਿੱਚ ਇਸ ਸਮੇਂ ਨਾਨਕਸ਼ਾਹੀ ਕੈਲੰਡਰ ਅਤੇ ਬਿਕ੍ਰੰਮੀ ਕੈਲੰਡਰ ਨੂੰ ਲੈਕੇ ਖਿੱਚੋਤਾਣ ਬਣੀ ਹੋਈ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ‘ਤੇ ਵਿਚਾਰ ਕਰਨ ਲਈ 2 ਜਨਵਰੀ ਨੂੰ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ ਸੱਦੀ ਹੋਈ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਪਾਸੇ ਤਾਂ ਸਿੱਖ ਕੌਮ ਦੀ ਅੱਡਰੀ ਪਛਾਣ ਕਾਇਮ ਕਰਨ ਲਈ ਸੰਵਿਧਾਨ ਦੀ ਧਾਰਾ 25 (ਬੀ) ਵਿੱਚ ਸੋਧ ਕਰਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ, ਦੂਜੇ ਪਾਸੇ ਕੌਮ ਦੀ ਅੱਡਰੀ ਪਛਾਣ ਦਾ ਪ੍ਰਤੀਕ ਬਣੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮੁੜ ਜਲਦੀ ਹੀ ਬਿਕਰਮੀ ਕੈਲੰਡਰ ਵਿੱਚ ਤਬਦੀਲ ਕਰਨ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ। ਇਸ ਵਿਉਂਤਬੰਦੀ ਤਹਿਤ ਮੂਲ ਨਾਨਕਸ਼ਾਹੀ ਕੈਲੰਡਰ ਸਮਰਥਕ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਨਾਨਕਸ਼ਾਹੀ ਕੈਲੰਡਰ ਦੀ ਜਗਾ ਪੁਰਨ ਰੂਪ ਵਿੱਚ ਬਿਕ੍ਰਮੀ ਕੈਲੰਡਰ ਨੂੰ ਲਾਗੂ ਕਰਮ ਲਈ ਇਸਦੀ ਹਮਾਇਤੀ ਧਿਰਾਂ ਪੂਰੀ ਤਰਾਂ ਸਰਗਰਮ ਹੋ ਗਈਆਂ ਹਨ ਅਤੇ ਇਨ੍ਹਾਂ ਨੂੰ ਮੌਜੂਦਾ ਪੰਜਾਬ ਦੀ ਸੱਤਾ ਅਤੇ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਬਾਦਲ ਦਲ ਦੀ ਪੂਰੀ ਤਰਾਂ ਸਰਪ੍ਰਸਤੀ ਹਾਸਲ ਹੈ।
ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਦਾ ਵਿਰੋਧ ਭਾਵੇਂ ਪਿਛਲੇ ਚਾਰ ਸਾਲਾਂ ਤੋਂ ਨਿਰੰਤਰ ਜਾਰੀ ਹੈ ਪਰ ਇਸ ਵਾਰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਮਾਮਲੇ ‘ਤੇ ਵਧੇਰੇ ਵਿਵਾਦ ਉਪਜਿਆ ਹੈ। ਇਸ ਵਾਰ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਇੱਕੋ ਦਿਨ 28 ਦਸੰਬਰ ਨੂੰ ਆ ਗਏ ਹਨ। ਪੰਜ ਸਿੰਘ ਸਾਹਿਬਾਨ ਵੱਲੋਂ ਪ੍ਰਕਾਸ਼ ਪੁਰਬ ਦੀ ਤਰੀਕ 7 ਜਨਵਰੀ ਵਿੱਚ ਤਬਦੀਲ ਕਰ ਦਿੱਤੀ ਗਈ ਸੀ ਪਰ ਦੋ ਤਖ਼ਤਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਨੂੰ ਮੁੜ 28 ਦਸੰਬਰ ਨੂੰ ਮਨਾਉਣ ਦਾ ਫੈਸਲਾ ਕੀਤਾ ਗਿਆ।
ਗਰਮਤਿ ਪ੍ਰਚਾਰ ਸੋਸਾਇਟੀ ਅਤੇ ਇੰਡਿਆਨਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਇੰਡਿਆਨਾ ਦੇ ਸਹਿਰ ਇੰਡਿਆਨਾਪੋਲਿਸ ਵਿਚ ਮੂਲ ਨਾਨਕਸ਼ਾਹੀ ਨੂ ਸਮਰਪਤ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਕਨੇਡਾ ਤੋਂ ਵਿਸ਼ੇਸ਼ ਤੌਰ ਤੇ ਸਰਦਾਰ ਪਾਲ ਸਿੰਘ ਪੁਰੇਵਾਲ ਅਤੇ ਕੈਲੀਫ਼ੋਰਨਿਆ ਤੋਂ ਸਰਦਾਰ ਸਰਬਜੀਤ ਸਿੰਘ ਸੈਕਰਾਮੇਂਟੋ ਪਹੁਚੇ।
ਕਰੀਬ 11 ਵਰ੍ਹੇ ਪਹਿਲਾਂ ਲਾਗੂ ਕੀਤੇ ਨਾਨਕਸ਼ਾਹੀ ਕੈਲੰਡਰ ਨੇ ਮੌਜੂਦਾ ਸਮੇਂ 'ਚ ਕੱਝ ਧਿਰਾਂ ਵੱਲੋਂ ਵਿਰੋਧ ਕਾਰਨ ਅੰਦਰੂਨੀ ਵਿਵਾਦ ਦਾ ਰੂਪ ਲੈ ਲਿਆ ਹੈ, ਜਿਸ ਦੇ ਅਸਥਾਈ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਦਿਹਾੜਿਆਂ ਦੀਆਂ ਬਦਲੀਆਂ ਤਰੀਕਾਂ ਨੇ ਪੈਦਾ ਕੀਤੀ ਭੰਬਲਭੂਸੇ ਵਾਲੀ ਸਥਿਤੀ ਮਗਰੋਂ ਮਾਮਲੇ ਦੇ ਤਰਕਪੂਰਨ ਨਬੇੜੇ ਦੀ ਥਾਂ ਸਮੂਹ ਧਿਰਾਂ ਆਪੋ ਆਪਣੇ ਪੱਖ 'ਤੇ ਅੜੀਆਂ ਹਨ |
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਤਰੀਕਾਂ ਬਦਲਣ ਦੇ ਮਾਮਲੇ 'ਤੇ ਟਿੱਪਣੀ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਪਹਿਲਾਂ ਤਾਂ ਬਿਨਾਂ ਮਾਹਿਰਾਂ ਦੇ ਪੰਜ ਸਿੰਘ ਸਾਹਿਬਾਨ ਮਰਜ਼ੀ ਅਨੁਸਾਰ ਕੈਲੰਡਰ 'ਚ ਸੋਧ ਦਾ ਫੈਸਲਾ ਲੈਂਦੇ ਹਨ ਅਤੇ ਬਾਅਦ 'ਚ ਇਹ ਫੈਸਲਾ ਪਲਟਣ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਜਰੂਰੀ ਨਹੀਂ ਸਮਝੀ ਜਾਂਦੀ।
ਸ਼੍ਰੋਮਣੀ ਕਮੇਟੀ ਵੱਲੋਂ ਲਾਗੂ ਮੌਜੂਦਾ ਕੈਲੰਡਰ ਮੁਤਾਬਿਕ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਦਿਹਾੜਾ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਇੱਕੋ ਦਿਨ ਆ ਜਾਣ 'ਤੇ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣੇ ਕੈਲੰਡਰ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਨਾਨਕਸ਼ਾਹੀ ਦਿੱਤੇ ਬਿਆਨ ਪ੍ਰਤੀ ਤਖ਼ਤ ਦਮਦਮਾ ਸਾਹਿਬ ਤਲਵਡੀ ਸਾਬੋ ਦੇ ਸਿੰਘ ਸਾਹਿਬ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਪ੍ਰਤੀਕ੍ਰਮ ਪ੍ਰਗਟਾਉਂਦਿਆਂ ਕਿਹਾ ਕਿ ਗਿਆਨੀ ਗੁਰਬਚਨ ਸਿੰਘ ਸਿੱਖ ਕੌਮ ਨੂੰ ਇਹ ਦੱਸਣ ਕਿ ਉਹ ਸੋਧ ਨਾਨਕਸ਼ਾਹੀ ਕੈਲੰਡਰ ਵਿੱਚ ਜਾਂ ਬਿਕਰਮੀ ਕੈਲੰਡਰ ਵਿੱਚ ਕਰਵਾਉਣਾ ਚਾਹੁੰਦੇ ਹਨ।
ਸਿੱਖ ਕੌਮ ਦੀ ਨਿਆਰੀ ਹਸਤੀ ਦੇ ਪ੍ਰਤੀਕ ਨਾਨਕਸ਼ਾਹੀ ਕੈਲੰਡਰ 'ਤੇ ਵਿਚਾਰ ਕਰਨ ਲਈ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਵ ਸਿੱਖ ਕਨਵੈਨਸ਼ਨ ਕਰਵਾਉਣ ਲਈ ਮੁੜ ਸਰਗਰਮੀ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲਾਂ ਕਮੇਟੀ ਵੱਲੋਂ ਇਹ ਕਨਵੈਨਸ਼ਨ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਕਰਵਾਉਣ ਦੀ ਯੋਜਨਾ ਸੀ।
ਸਿੱਖ ਕੌਮ ਦੇ ਨਿਆਰੇ ਪਨ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਦੀ ਜਗ੍ਹਾ ਮਿਲਗੋਭਾ ਕੈਲੰਡਰ ਨੂੰ ਲਾਗੂ ਕਰਨ ਵਾਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਕੌਮ ਵਿੱਚ ਇੱਕ ਹੋਰ ਪਾੜਾ ਪਾਉਣ ਦਾ ਦੋਸ਼ੀ ਠਹਰਾਉਦਿਆਂ ਦਲ ਖਾਲਸਾ ਨੇ ਜਥੇਦਾਰ ਨੂੰ ਪੁੱਛਿਆ ਹੈ ਕਿ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦਾ ਦਿਹਾੜਾ ਮਨਾਉਣ ਸੰਬਧੀ ਇਸ ਵਰ੍ਹੇ 7 ਜਨਵਰੀ ਤੈਅ ਕਰਨ ਮੌਕੇ ਉਨਾਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਿਸਚਿਤ 5 ਤਾਰੀਖ ਬਾਰੇ ਗੌਰ ਕਿਉਂ ਨਹੀਂ ਕੀਤਾ?
« Previous Page — Next Page »