ਸੁਪਰੀਮ ਸਿੱਖ ਕੌਂਸਲ ਆਫ ਆਸਟ੍ਰੇਲੀਆ ਵਲੋਂ ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੀ ਸਰਕਾਰ ਦੇ ਸਹਿਯੋਗ ਨਾਲ ਨਾਨਕਸ਼ਾਹੀ ਨਵਾਂ ਸਾਲ 12 ਮਾਰਚ ਨੂੰ ਮਨਾਇਆ ਗਿਆ ਜਿਸ ਵਿੱਚ ਮੈਲਬੌਰਨ ਇਲਾਕੇ ਦੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵੱਖ ਵੱਖ ਸੱਭਿਆਚਾਰ ਅਤੇ ਧਰਮਾਂ ਦੇ ਆਗੂਆਂ ਨੇ ਸ਼ਿਰਕਤ ਕੀਤੀ।
ਸਿੱਖ ਕੌਮ ਦੇ ਸਿਧਾਂਤਕ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੋਮਣੀ ਕਮੇਟੀ ਵਲੋਂ ਜਾਰੀ ਕੀਤਾ ਆਰ ਐੱਸ ਐੱਸ ਅਤੇ ਅਕਾਲੀ ਭਾਜਪਾ ਨੂੰ ਖੁਸ ਕਰਨ ਵਾਲਾ ਨਕਲੀ ਨਾਨਕਸਾਹੀ ਕਲੰਡਰ ਰੱਦ ਕਰ ਕੇ ਸਾਰੇ ਦਿਹਾੜੇ ਮੂਲ ਨਾਨਕਸਾਹੀ ਕਲੰਡਰ ਅਨੁਸਾਰ ਹੀ ਮਨਾਏ ਜਾਣ ਤਾ ਜੋ ਕੌਮ ਵਿਚ ਪੈਦਾ ਹੋ ਰਹੀ ਦੁਬਿਧਾ ਨੂੰ ਖਤਮ ਕੀਤਾ ਜਾ ਸਕੇ।
ਅੱਜ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਜਥੇਬੰਦੀਆਂ ਅਕਾਲ ਪੁਰਖ ਕੀ ਫੌਜ ਅਤੇ ਪੰਥਕ ਤਾਲਮੇਲ ਸੰਗਠਨ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਜਦੋਂਕਿ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਕੀਤੇ ਗਏ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨਿਤ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਹ ਪ੍ਰਕਾਸ਼ ਦਿਹਾੜਾ 29 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ।
ਇੰਗਲੈਂਡ ਦੇ ਸਾਊਥਹਾਲ ਵਿੱਚ ਇੱਕ ਸਮਾਗਮ ਦੌਰਾਨ ਵੱਖ-ਵੱਖ ਪੰਥਕ ਜੱਥੇਬੰਦੀਆਂ ਨੇ ਬਿਕਰਮੀ ਕੈਲੰਡਰ ਨੂਮ ਰੱਦ ਕਰਦਿਆਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰ ਦਿੱਤਾ ਹੈ।ਇਸ ਸਮਾਗਮ ਵਿੱਚ ਦਲ ਖ਼ਾਲਸਾ, ਬ੍ਰਿਟਿਸ਼ ਸਿੱਖ ਕੌਂਸਲ ਅਤੇ ਹੋਰ ਜਥੇਬੰਦੀਆਂ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪ੍ਰਬੰਧਕਾਂ ਨੇ ਕਿਹਾ ਕਿ ਉਹ ਨਾਨਕਸ਼ਾਹੀ ਕੈਲੰਡਰ ਨੂੰ ਵੋਟ-ਰਾਜਨੀਤੀ ਦੀ ਭੇਟ ਨਹੀਂ ਚੜ੍ਹਨ ਦੇਣਗੇ।
ਵਿਦੇਸ਼ਾਂ ਵਿਚ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਭਰਵਾਂ ਹੁੰਘਾਰਾ ਮਿਲ ਰਿਹਾ ਹੈ। ਜਿਹੜਾ 2003 ਵਾਲਾ ਮੂਲ ਨਾਨਕਸ਼ਾਹੀ ਕੈਲੰਡਰ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਿਲੀਜ਼ ਕੀਤਾ ਗਿਆ ਸੀ, ਉਸੇ ਆਧਾਰ ਤੇ ਬੀਤੇ ਦਿਨੀਂ ਪੰਜਾਬ ਵਿਚ ਅਤੇ ਪਾਕਿਸਤਾਨ ਵਿਚ ਵੱਖ ਵੱਖ ਸੰਸਥਾਵਾਂ ਵੱਲੋਂ ਚਾਰ ਕੈਲੰਡਰ ਰਿਲੀਜ਼ ਕੀਤੇ ਗਏ ਸਨ, ਉਹਨਾਂ ਕੈਲੰਡਰਾਂ ਦੀਆਂ ਕਾਪੀਆਂ 5 ਅਪ੍ਰੈਲ ਦਿਨ ਐਤਵਾਰ ਨੂੰ ਸ਼ਾਮ 4 ਤੋਂ 6 ਵਜੇ ਤੱਕ ਸਿੱਖ ਮਿਸ਼ਨਰੀ ਸੁਸਾਇਟੀ ਸਾਊਥਾਲ ਵਿਖੇ ਰਿਲੀਜ਼ ਕੀਤੀਆਂ ਜਾਣਗੀਆਂ ।
ਦਲ ਖਾਲਸਾ ਨੇ ਦਰਬਾਰ ਸਾਹਿਬ ਸਮੂਹ ਅੰਦਰ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਉਸਾਰੇ ਗਏ ਗੁਰਦੁਆਰਾ ਸਾਹਿਬ ਵਿਖੇ ਚਲੰਤ ਸਾਲ ਦਾ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਨੂੰ ਕਟਹਿਰੇ ਵਿੱਚ ਖੜਾ ਕਰ ਦਿੱਤਾ ਹੈ
ਜਥੇਦਾਰ ਗਿਆਨੀ ਗੁਰਬਚਨ ਸਿੰਗ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਨਕਸ਼ਾਹੀ ਸੰਮਤ 547 ਦਾ ਨਵਾਂ ਕੈਲੰਡਰ ਕਸ਼ਮਕਸ਼ ਦੌਰਾਨ ਅੱਜ14 ਮਾਰਚ ਨੂੰ ਜਾਰੀ ਕਰ ਦੇਵੇਗੀ ।
ਮੂਲ ਨਾਨਕਸ਼ਾਹੀ ਕੈਲੰਡਰ ਦੇ ਰਚੇਤਾ ਸ੍ਰ. ਪਾਲ ਸਿੰਘ ਪੁਰੇਵਾਲ ਨੇ ਸੰਤ ਸਮਾਜ 'ਤੇ ਟਿੱਪਜ਼ੀ ਕਰਦਿਆਂ ਕਿਹਾ ਕਿ ਕਿ ਇਹ ਜਥੇਬੰਦੀ ਆਪਣੇ ਡੇਰਿਆਂ ’ਤੇ ਕੋਈ ਵੀ ਕੈਲੰਡਰ ਲਾਗੂ ਕਰੇ, ਇਸ ਬਾਰੇ ਕੋਈ ਇਤਰਾਜ਼ ਨਹੀਂ ਹੈ ਪਰ ਇਸ ਜਥੇਬੰਦੀ ਨੂੰ ਇਹ ਬਿਕਰਮੀ ਕੈਲੰਡਰ ਸਾਰੀ ਕੌਮ ’ਤੇ ਨਹੀਂ ਥੋਪਣਾ ਚਾਹੀਦਾ। ਉਨ੍ਹਾਂ ਆਖਿਆ ਕਿ ਇਹ ਸਾਰਾ ਕੁਝ ਸਿਆਸਤ ਹੈ ਅਤੇ ਇਸ ਵਿੱਚ ਕੈਲੰਡਰ ਵਿਗਿਆਨ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਆਖਿਆ ਕਿ ਜਦੋਂ 2003 ਵਿੱਚ ਨਾਨਕਸ਼ਾਹੀ ਕੈਲੰਡਰ ਲਾਗੂ ਕੀਤਾ ਗਿਆ ਸੀ ਤਾਂ ਉਸ ਵੇਲੇ ਵੱਡੀ ਗਿਣਤੀ ਵਿੱਚ ਸਿੱਖ ਕੌਮ ਨੇ ਇਸ ਨੂੰ ਅਪਣਾਇਆ ਸੀ। ਇਸ ਕਾਰਨ ਕੌਮ ਵਿੱਚ ਏਕਤਾ ਵੀ ਬਣੀ ਸੀ।
ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਹਟਾਉਣ ਦੇ ਮਾਮਲੇ ‘ਚ ਕਰਨੈਲ ਸਿੰਘ ਪੰਜੋਲੀ ਨੇ ਆਖਿਆ ਕਿ ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਦੀ ਅੱਡਰੀ ਹੋਂਦ ਦਾ ਪ੍ਰਤੀਕ ਹੈ ਅਤੇ ਇਸ ਹੋਂਦ ਨੂੰ ਖ਼ਤਮ ਕਰਨ ਲਈ ਕਈ ਤਾਕਤਾਂ ਵੱਲੋਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਸੇ ਤਹਿਤ ਜਥੇਦਾਰ ਨੰਦਗੜ੍ਹ ਨੂੰ ਹਟਾਇਆ ਗਿਆ ਹੈ ਜੋ ਕਿ ਮੰਦਭਾਗਾ ਵਰਤਾਰਾ ਹੈ।
ਅੱਜ ਨਾਨਕਸ਼ਾਹੀ ਕੈਲੰਡਰ ਲਾਗੂ ਕਰਵਾਉਣ ਦੀਆਂ ਹਮਾਇਤੀ ਧਿਰਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੁ ਹੋਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਸਾਹਮਣੇ ਆਪਣਾ ਪੱਖ ਰੱਖਣ ਤੋਂ ਬਾਅਦ ਨਾਨਕਸ਼ਾਹੀ ਕੈਲੰਡਰ ਦੀ ਵਿਰੋਧੀ ਧਿਰ ਦਮਦਮੀ ਟਕਸਾਮ ਅਤੇ ਸੰਤ ਸਮਾਜ ਨੇ 5 ਜਨਵਰੀ ਨੂੰ ਨਾਨਕਸਰ ਵਿਖੇ ਅਗਲੀ ਰਣਨੀਤੀ ‘ਤੇ ਵਿਚਾਰਾਂ ਰਕਨ ਲਈ ਮੀਟਿੰਗ ਬੁਲਾਈ ਗਈ ਹੈ।
Next Page »