Tag Archive "nanakshahi-calender-issue"

ਸਿੱਖ ਸੰਗਤ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਇਤਿਹਾਸਕ ਦਿਹਾੜੇ ਮਨਾਉਣ: ਭਾਈ ਪੰਥਪ੍ਰੀਤ ਸਿੰਘ ਖਾਲਸਾ

ਸਿੱਖ ਕੌਮ ਦੇ ਸਿਧਾਂਤਕ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੋਮਣੀ ਕਮੇਟੀ ਵਲੋਂ ਜਾਰੀ ਕੀਤਾ ਆਰ ਐੱਸ ਐੱਸ ਅਤੇ ਅਕਾਲੀ ਭਾਜਪਾ ਨੂੰ ਖੁਸ ਕਰਨ ਵਾਲਾ ਨਕਲੀ ਨਾਨਕਸਾਹੀ ਕਲੰਡਰ ਰੱਦ ਕਰ ਕੇ ਸਾਰੇ ਦਿਹਾੜੇ ਮੂਲ ਨਾਨਕਸਾਹੀ ਕਲੰਡਰ ਅਨੁਸਾਰ ਹੀ ਮਨਾਏ ਜਾਣ ਤਾ ਜੋ ਕੌਮ ਵਿਚ ਪੈਦਾ ਹੋ ਰਹੀ ਦੁਬਿਧਾ ਨੂੰ ਖਤਮ ਕੀਤਾ ਜਾ ਸਕੇ।

ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਜਥੇ ਭੇਜੇ ਗਏ ਸੱਦਾ ਪੱਤਰ (ਨਾਨਕਸ਼ਾਹੀ ਕੈਲੰਡਰ)ਮੁਤਾਬਕ ਹੀ ਭੇਜੇ ਜਾਣਗੇ: ਪ੍ਰਧਾਨ ਸ਼੍ਰੋਮਣੀ ਕਮੇਟੀ

ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੁ ਨਾਨਕ ਸਾਹਿਬ ਜੀ ਦਾ ਜੋਤੀ ਜੋਤ ਸਮਾਉਣ ਦਾ ਦਿਹਾੜਾ ਨਾਨਕਸ਼ਾਹੀ ਕੈਲੰਡਰ ਅਨੁਸਾਰ 22 ਸਤੰਬਰ ਨੂੰ ਮਨਾਉਣ ਲਈ ਦਿੱਤੇ ਸੱਦੇ ਨੂੰ ਸਵੀਕਾਰ ਕਰਦਿਆਂ ਪ੍ਰਧਾਨ ਸ਼ੋ੍ਰਮਣੀ ਕਮੇਟੀ ਜਥੇਦਾਰ ਅਵਤਾਰ ਸਿੰਘ ਨੇ ਸਪੱਸ਼ਟ ਕੀਤਾ ਕਿ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਸਿੱਖ ਜਥੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਫਾਰਸ਼ ਅਤੇ ਭੇਜੇ ਗਏ ਸੱਦਾ ਪੱਤਰ ਮੁਤਾਬਕ ਹੀ ਭੇਜੇ ਜਾਣਗੇ ।

ਨਾਨਕਸ਼ਾਹੀ ਕੈਲੰਡਰ ਮਾਮਲਾ ਕੌਮ ਨੂੰ ਪਾੜਨ ਦੀ ਥਾਂ ਇਕਮੁੱਠ ਕਰਨ ਲਈ ਕੰਮ ਕੀਤਾ ਜਾਵੇ

- ਹਰਜਿੰਦਰ ਸਿੰਘ ਲਾਲ
ਨਾਨਕਸ਼ਾਹੀ ਕੈਲੰਡਰ ਦਾ ਮਾਮਲਾ ਸਿੱਖ ਕੌਮ ਲਈ ਉਲਝਣ ਭਰਿਆ ਬਣਦਾ ਜਾ ਰਿਹਾ ਹੈ। ਇਸ ਤਰ੍ਹਾਂ ਜਾਪਦਾ ਹੈ ਜਿਵੇਂ ਇਸ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਤਖ਼ਤ ਸਾਹਿਬਾਨ ਦੇ ਜਥੇਦਾਰਾਂ ਅਤੇ ਅਕਾਲੀ ਦਲ ਦੇ ਨੇਤਾਵਾਂ ਵਿਚ ਕੋਈ ਆਪਸੀ ਤਾਲਮੇਲ ਹੀ ਨਹੀਂ ਹੈ।

ਭਾਰਤ ਤੋਂ ਬਾਹਰ ਦੀਆਂ ਸਿੱਖ ਜੱਥੇਬੰਦੀਆਂ ਨੇ ਸ਼ੋਮਣੀ ਕਮੇਟੀ ਵੱਲੋਂ ਜਾਰੀ ਕੈਲੰਦਰ ਨੂੰ ਕੀਤਾ ਰੱਦ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਵੱਲਂ ਜਾਰੀ ਕੈਲੰਡਰ ਨੂੰ ਰੱਦ ਕਰਦਿਆਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕਰ ਦਿੱਤਾ ਹੈ ਅਤੇ ਆਖਿਆ ਕਿ ਉਸ ਇਸ ਕੈਲੰਡਰ ਮੁਤਾਬਕ ਹੀ ਗੁਰਪੁਰਬ ਮਨਾਉਣਗੇ। ਇਸ ਸਬੰਧ ਵਿੱਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕਤਰ ਗੋਪਾਲ ਸਿੰਘ ਚਾਵਲਾ ਨੇ ਗੱਲ ਕਰਦਿਆਂ ਦੱਸਿਆ ਕਿ ਪਾਕਿਸਤਾਨ ਵਿੱਚ ਨਵੇਂ ਵਰ੍ਹੇ ਦੇ ਮੌਕੇ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ ਹੈ ਅਤੇ ਉਸ ਅਨੁਸਾਰ ਹੀ ਸਾਰੇ ਦਿਨ ਤਿਉਹਾਰ ਮਨਾਏ ਜਾਣਗੇ ।

ਜੱਥੇਦਾਰ ਗੁਰਬਚਨ ਸਿੰਘ ਨੇ ਨਵੇਂ ਵਰੇ ਦਾ ਬਿਕਰਮੀ ਕੈਲੰਡਰ ਜਾਰੀ ਕੀਤਾ

ਨਾਨਕਸ਼ਾਹੀ ਕੈਲੰਡਰ ਸਬੰਧੀ ਚਲ ਰਹੇ ਵਿਵਾਦ ਦੌਰਾਨ ਜਿਸ ਤਰਾਂ ਕਿ ਪਹਿਲਾਂ ਹੀ ਕਿਆਸ ਅਰਾਈਆ ਲਗਾਈਆ ਜਾ ਰਹੀਆ ਸਨ ਕਿ ਮੂਲ ਨਾਨਕਸ਼ਾਹੀ ਕੈਲੰਡਰ ਦਾ ਭੋਗ ਪਾ ਕੇ ਉਸ ਦੀ ਥਾਂ ਤੇ ਨਾਨਕਸ਼ਾਹੀ ਦੇ ਨਾਮ ਹੇਠ ਬਿਕਰਮੀ ਕੈਲੰਡਰ ਲਾਗੂ ਕਰ ਦਿੱਤਾ ਜਾਵੇਗਾ ਨੂੰ ਠੀਕ ਸਿੱਧ ਕਰਦਿਆ ਸ਼੍ਰੀ ਅਕਾਲ ਤਖਤ ਸਕੱਤਰੇਤ ਤੋ ਰੀਲੀਜ ਕੀਤਾ ਕੈਲੰਡਰ ਪੂਰੀ ਤਰਾਂ ਬਿਕਰਮੀ ਕੈਲੰਡਰ ਦੀ ਕਾਪੀ ਹੀ ਹੈ।

ਬਾਦਲ ਦਲ, ਸ਼੍ਰੋਮਣੀ ਕਮੇਟੀ, ਤਖਤਾਂ ਦੇ ਜਥੇਦਾਰ ਸਾਹਿਬਾਨ ਅਤੇ ਸੰਤ ਸਮਾਜ ਨੇ ਵਿਉਂਤਬੰਧੀ ਨਾਲ ਨਾਨਕਸ਼ਾਹੀ ਕੈਲੰਡਰ ਦਾ ਕੀਤਾ ਕਤਲ

ਅੱਜ ਸਿੱਖ ਹਿੱਤਾਂ ਲਈ ਤਤਪਰ ਜਥੇਬੰਦੀ ਦਲ ਖਾਲਸਾ ਦੇ ਬੁਲਾਰੇ ਨੇ ਸਖਤ ਲਫਜਾਂ ਵਿੱਚ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਾਦਲ ਦਲ, ਸ਼੍ਰੋਮਣੀ ਕਮੇਟੀ, ਤਖਤਾਂ ਦੇ ਜਥੇਦਾਰ ਸਾਹਿਬਾਨ ਅਤੇ ਸੰਤ ਸਮਾਜ ਨੇ ਵਿਉਂਤਬੰਧੀ ਨਾਲ ਨਾਨਕਸ਼ਾਹੀ ਕੈਲੰਡਰ ਦਾ ਅੱਜ ਕਤਲ ਕਰ ਦਿਤਾ ਹੈ। ਉਹਨਾਂ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਨੂੰ ਖਤਮ ਕਰਕੇ ਇਹਨਾਂ ਸਾਰਿਆ ਨੇ ਸਿੱਖਾਂ ਦੀ ਅੱਡਰੀ ਪਛਾਣ ਲਈ ਚਲ ਰਹੇ ਸੰਘਰਸ਼ ਨੂੰ ਢਾਹ ਲਾਈ ਹੈ।

ਕੈਲੰਡਰ ਮਾਮਲੇ ‘ਤੇ ਸਿੱਖ ਰਹਿਤ ਮਰਯਾਦਾ ਮੰਨਣ ਵਾਲਿਆਂ ਦੇ ਸੁਝਾਅ ਹੀ ਵਿਚਾਰੇ ਜਾਣ: ਭਾਈ ਪੰਥਪ੍ਰੀਤ ਸਿੰਘ

ਨਾਨਕਸ਼ਾਹੀ ਕੈਲੰਡਰ ਦੇ ਮਸਲੇ 'ਤੇ ਭਾਈ ਪੰਥਪ੍ਰੀਤ ਸਿੰਘ ਜੀ ਨੇ ਕਿਹਾ ਕਿ ਜਿਹੜੇ ਸਿੱਖ ਰਹਿਤ ਮਰਯਾਦਾ ਨਹੀਂ ਮੰਨਦੇ ਉਹ ਕਦੀ ਵੀ ਨਾਨਕਸ਼ਾਹੀ ਕੈਲੰਡਰ ਦੇ ਮਸਲੇ ’ਤੇ ਸਮੁੱਚੇ ਪੰਥ ਦੀ ਭਾਵਨਾ ਅਨੁਸਾਰ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਲਈ ਸਹਿਮਤ ਨਹੀਂ ਹੋ ਸਕਦੇ।

ਨਾਨਕਸ਼ਾਹੀ ਕੈਲੰਡਰ ਨੂੰ ਬਿਕਰਮੀ ‘ਚ ਤਬਦੀਲ ਕਰਵਾਉਣ ਵਾਲੇ ਸਿੱਖੀ ਦੇ ਨਿਆਰੇਪਨ ਦੇ ਦਸ਼ਮਣ: ਦਲ ਖ਼ਾਲਸਾ

ਸਿੱਖ ਜੱਥੇਬੰਦੀ ਦਲ ਖਾਲਸਾ ਦੀ ਮੀਟਿੰਗ ਜੱਥੇਬੰਦੀ ਦੇ ਪ੍ਰਧਾਨ ਭਾਈ ਹਰਚਰਨਜੀਤ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਪ੍ਰੈਸ ਨੂੰ ਜ਼ਾਰੀ ਬਿਆਨ ਵਿੱਚ ਦਲ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਨੇ ਕਿਹਾ ਕਿ ਮੀਟਿੰਗ ਵਿੱਚ ਸਿੱਖ ਕੌਮ ਦੇ ਮੌਜੂਦਾ ਰਾਜਸੀ ਤੇ ਧਾਰਮਿਕ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਭਵਿੱਖਤ ਵਿਉਤਬੰਦੀ 'ਤੇ ਚਰਚਾ ਕੀਤੀ ਗਈ।

ਨਵੇਂ ਵਰ੍ਹੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਿਕ੍ਰਮੀ ਕੈਲੰਡਰ ਜਾਰੀ ਕਰਨ ਦੀ ਸੰਭਾਵਨਾ

9 ਮਾਰਚ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਨਾਨਕਸ਼ਾਹੀ ਕੈਲੰਡਰ ਵਿਵਾਦ ਹੱਲ ਕਰਨ ਲਈ 18 ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਸੀ, ਜੋ ਆਪਣੀ ਰਿਪੋਰਟ ਇਸ ਵਰ੍ਹੇ ਦੇ ਅੰਤ ਤੱਕ ਦੇਵੇਗੀ। ਇਸ ਦੌਰਾਨ ਨਵੇਂ ਵਰ੍ਹੇ ਦਾ ਕੈਲੰਡਰ ਨਾਨਕਸ਼ਾਹੀ ਸੰਮਤ 547 ਗੁਰਬਾਣੀ ਤੇ ਇਤਿਹਾਸਕ ਸਰੋਤਾਂ ਮੁਤਾਬਕ ਛਾਪਣ ਦਾ ਆਦੇਸ਼ ਦਿੱਤਾ ਗਿਆ ਸੀ।

ਨਾਨਕਸ਼ਾਹੀ ਕੈਲੰਡਰ ਵਿੱਚ ਸੋਧ ਕਰਨ ਤੋਂ ਪਹਿਲਾਂ ਸਮੂਹ ਪੰਥਕ ਜੱਥੇਬੰਦੀਆਂ ਦੀ ਸਲਾਹ ਲਈ ਜਾਵੇ: ਪਾਕਿ ਗੁ.ਕਮੇਟੀ

ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਹੱਲ ਲਈ ਬਣਾਈ ਕਮੇਟੀ ਦੇ ਬਾਰੇ ਸ੍ਰ.ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਵਿੱਚ ਇਕ ਹੰਗਾਮੀ ਇਕੱਤਰਤਾ ਕੀਤੀ ਗਈ। ਮੀਟਿੰਗ ਤੋਂ ਬਾਅਦ ਸ੍ਰ.ਸ਼ਾਮ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਕੇਵਲ ਐਸ ਜੀ ਪੀ ਸੀ ਦਾ ਮਸਲਾ ਨਹੀਂ, ਸਗੋਂ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਤੇ ਸਿੱਖ ਵਿਚਾਰਧਾਰਾ ਇਸ ਨਾਲ ਜੁੜੀ ਹੋਈ ਹੈ।

Next Page »