Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Naresh Yadav AAP MLA

Naresh Yadav AAP MLA

ਮਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਕੇਸ ਵਿੱਚ ਨਾਮਜ਼ਦ ਦਿੱਲੀ ਤੋਂ ‘ਆਪ’ ਦੇ ਵਿਧਾਇਕ ਨਰੇਸ਼ ਯਾਦਵ ਨੂੰ ਇੱਥੋਂ ਦੀ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਦੇਸ਼ ਧ੍ਰੋਹ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਕੁਰਾਨ ਸਰੀਫ਼ ਬੇਅਦਬੀ ਮਾਮਲੇ ’ਚ ਨਰੇਸ਼ ਯਾਦਵ ਖ਼ਿਲਾਫ਼ ਦਰਜ ਕੇਸ ਵਿੱਚ ਦੇਸ਼ ਧ੍ਰੋਹ ਦੀ ਧਾਰਾ ਦਾ ਵਾਧਾ ਕਰ ਦਿੱਤਾ ਗਿਆ ਸੀ। ਨਰੇਸ਼ ਯਾਦਵ ਨੇ ਦੇਸ਼ ਧ੍ਰੋਹ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਜਦੋਂਕਿ ਬੇਅਦਬੀ ਮਾਮਲੇ ਵਿੱਚ ਯਾਦਵ ਨੂੰ ਪਹਿਲਾਂ ਹੀ ਜ਼ਮਾਨਤ ਮਿਲੀ ਹੋਈ ਹੈ। ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਨਰੇਸ਼ ਯਾਦਵ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।
ਪੰਜਾਬ ਪੁਲਿਸ ਦੀ ਸੰਗਰੂਰ ਜ਼ਿਲ੍ਹੇ ਤੋਂ ਐਸ.ਪੀ.ਡੀ. ਜਸਕਰਨ ਸਿੰਘ ਤੇਜਾ ਦੀ ਅਗਵਾਈ ਵਿਚ ਗਈ ਇਕ ਪੁਲਿਸ ਪਾਰਟੀ ਵੱਲੋਂ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਰਾਤ ਕੋਈ ਸਾਢੇ 8 ਵਜੇ ਉਨ੍ਹਾਂ ਦੇ ਵਸੰਤਕੁੰਜ ਸਥਿਤ ਨਿਵਾਸ-ਕਮ-ਦਫ਼ਤਰ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪੰਜਾਬ ਪੁਲਿਸ ਦੀ ਇਸ ਟੀਮ ਵੱਲੋਂ ਅੱਜ ਸਵੇਰੇ ਕੋਈ ਸਾਢੇ 5 ਵਜੇ ਯਾਦਵ ਦੇ ਨਿਵਾਸ ਅਸਥਾਨ 'ਤੇ ਗ੍ਰਿਫਤਾਰੀ ਲਈ ਛਾਪਾ ਮਾਰਿਆ ਸੀ ਪਰ ਉਹ ਪੁਲਿਸ ਦੇ ਕਾਬੂ ਨਾ ਆਇਆ ਅਤੇ ਉਨ੍ਹਾਂ ਦੇ ਘਰਦਿਆਂ ਵੱਲੋਂ ਪੁਲਿਸ ਨੂੰ ਕਿਹਾ ਗਿਆ ਕਿ ਉਹ ਸਵੇਰ ਦੀ ਸੈਰ 'ਤੇ ਚਲੇ ਗਏ ਹਨ ਅਤੇ ਬਾਅਦ ਵਿਚ ਪੁਲਿਸ ਪਾਰਟੀ ਨੂੰ ਦੁਬਾਰਾ ਜਾਣ 'ਤੇ ਪਤਾ ਲੱਗਾ ਕਿ ਉਹ ਘਰ ਨਹੀਂ ਪਰਤੇ ਅਤੇ ਕਿਸੇ ਸਸਕਾਰ 'ਤੇ ਚਲੇ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।