Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Narinder Modi

Narinder Modi

ਭਾਰਤ ਦੀ ਸੰਸਦ 'ਚ ਨਰਿੰਦਰ ਮੋਦੀ ਨੇ ਇਕ ਹਿੰਦੂ ਗ੍ਰੰਥ ਦੇ ਸ਼ਲੋਕ ਦਾ ਉਚਾਰਣ ਕਰਕੇ ਉਸਦੇ ਅਰਥ ਸਮਝਾਉਂਦਿਆਂ ਕਿਹਾ, “ਕੁਝ ਲੋਕਾਂ ਨੇ ਇਸ ਵਾਕ ਨੂੰ ਜੀਵਨ ਦਾ ਅਧਾਰ ਮੰਨ ਲਿਆ ਹੈ। ਇਸ ਸ਼ਲੋਕ ਦਾ ਅਰਥ ਹੈ ਜਦ ਤਕ ਜੀਓ, ਮੌਜ ਕਰੋ। ਕਰਜ ਲੈ ਕੇ ਵੀ ਘੀ ਪੀਓ। ਮਰਨ ਤੋਂ ਬਾਅਦ ਕੀ ਹੈ?”
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕਣਕ ਉਤੇ ਇੰਮਪੋਰਟ ਡਿਊਟੀ ਖ਼ਤਮ ਕਰ ਦੇਣ ਅਤੇ ਮਟਰ, ਆਲੂ, ਗੋਭੀ ਵਰਗੀਆਂ ਸਬਜ਼ੀਆਂ ਜਿਸ ਨੂੰ ਜ਼ਿੰਮੀਦਾਰ ਬਹੁਤ ਹੀ ਮਿਹਨਤ ਅਤੇ ਵੱਡੀ ਲਾਗਤ ਨਾਲ ਪਾਲਦਾ ਹੈ, ਉਸਦੀ ਸਹੀ ਕੀਮਤ ਨਾ ਦਿਵਾਉਣ ਦਾ ਪ੍ਰਬੰਧ ਕਰਨ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਬਾਦਲ ਹਕੂਮਤ ਨੂੰ ਕਿਸਾਨ ਮਾਰੂ ਕਰਾਰ ਦਿੰਦੇ ਹੋਏ ਕਿਹਾ ਕਿ ਮੋਦੀ ਨੇ ਕਣਕ ਉਤੇ ਇੰਮਪੋਰਟ ਡਿਊਟੀ ਖ਼ਤਮ ਕਰ ਦਿ¤ਤੀ ਹੈ, ਇਸ ਨਾਲ ਵਿਦੇਸ਼ਾਂ ਤੋਂ ਆਉਣ ਵਾਲੀ ਕਣਕ ਸਸਤੀ ਹੋਵੇਗੀ, ਜਦੋਂਕਿ ਇਥੇ ਪੈਦਾ ਹੋਣ ਵਾਲੀ ਕਣਕ ਦੀ ਕਿਸਾਨ ਨੂੰ ਲਾਗਤ ਵੀ ਮਿਲਣੀ ਮੁਸ਼ਕਿਲ ਹੋ ਜਾਵੇਗੀ। ਉਹਨਾਂ ਕਿਹਾ ਕਿ ਜਿਹੜੀਆਂ ਹਕੂਮਤਾਂ ਪੰਜਾਬ ਦੀ ਰੀੜ੍ਹ ਦੀ ਹੱਡੀ ਕਹਾਉਣ ਵਾਲੇ ਕਿਸਾਨ ਵਰਗ ਨੂੰ ਮਾਲੀ ਤੌਰ 'ਤੇ ਕਮਜ਼ੋਰ ਕਰਨ ਦੇ ਅਮਲ ਕਰ ਰਹੀਆਂ ਹਨ, ਉਹਨਾਂ ਨੂੰ ਚੱਲਦਾ ਕਰਨ ਲਈ ਪੰਜਾਬ ਦੇ ਨਿਵਾਸੀ ਕਮਰਕਸੇ ਕਰ ਲੈਣ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਨੀਵਾਰ ਦੀ ਸ਼ਾਮ ਦਰਬਾਰ ਸਾਹਿਬ ਦੇ ਗ੍ਰੰਥੀ ਵਲੋਂ ਟੋਪੀ ਪਹਿਨਣ ਦੇ ਬਾਵਜੂਦ ਸਿਰੋਪਾਉ ਦੇਣ ਦੀ ਚਰਚਾ ਸ਼ੁਰੂ ਹੋਈ ਹੈ। ਸਿੱਖ ਕੌਮ ਦੇ ਕੇਂਦਰੀ ਅਸਥਾਨ ਵਜੋਂ ਜਾਣੇ ਜਾਂਦੇ ਇਸ ਧਰਮ ਅਸਥਾਨ ਦੀ ਮਾਣ ਮਰਿਆਦਾ ਵੀ ਪੂਰੀ ਤਰ੍ਹਾਂ 'ਸਿਆਸਤ ਦੀ ਭੇਟ' ਚੜ੍ਹ ਗਈ ਹੈ ਜਿਸ ਨੂੰ ਕਮੇਟੀ ਪ੍ਰਬੰਧਕ ਜਾਂ ਉਸਦੇ ਸਿਆਸੀ ਆਕਾ ਆਪਣੇ ਸੌੜੇ ਹਿੱਤਾਂ ਅਨੁਸਾਰ ਤੋੜ ਮਰੋੜ ਲੈਂਦੇ ਹਨ।
ਏਸ਼ੀਆਈ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਦੋ ਰੋਜ਼ਾ ਕਾਨਫਰੰਸ ਵਿੱਚ ਸ਼ਾਮਿਲ ਹੋਣ ਲਈ ਅੰਮ੍ਰਿਤਸਰ ਪੁਜੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ੍ਰੀ ਦਰਬਾਰ ਸਾਹਿਬ ਫੇਰੀ, ਸਿਰ 'ਤੇ ਟੋਪੀ ਪਹਿਨੀ ਹੋਣ 'ਤੇ ਸਿਰੋਪਾਉ ਦਿੱਤੇ ਜਾਣ ਕਾਰਣ ਚਰਚਾ ਦਾ ਵਿਸ਼ਾ ਬਣ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਾਲ ਸਬੰਧਤ ਸ਼੍ਰੋਮਣੀ ਕਮੇਟੀ ਕਾਰਜਕਾਰਣੀ ਮੈਂਬਰ ਸ. ਸੁਰਜੀਤ ਸਿੰਘ ਕਾਲਾਬੂਲਾ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਵੋਟਾਂ ਮੰਗਣ ਆਏ ਮੋਦੀ ਨੂੰ ਬਾਦਲਕੇ ਸਿਰ 'ਤੇ ਬੰਨ੍ਹੀ ਹੋਈ ਪੱਗ ਰੱਖ ਸਕਦੇ ਹਨ ਤਾਂ ਫਿਰ ਦਰਬਾਰ ਸਾਹਿਬ ਫੇਰੀ ਦੌਰਾਨ ਸਿਰ 'ਤੇ ਰੁਮਾਲ ਬੰਨਣ ਤੋਂ ਗੁਰੇਜ ਕਿਉਂ ਕੀਤਾ ਗਿਆ?
ਅੰਮ੍ਰਿਤਸਰ ਵਿਖੇ ਹਾਰਟ ਆਫ ਏਸ਼ੀਆ ਨਾਮੀ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਘਾਨੀ ਦੇ ਦਰਬਾਰ ਸਾਹਿਬ ਪਹੁੰਚਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਾਪਲੂਸੀ ਦੀਆਂ ਹੱਦਾਂ-ਬੰਨ੍ਹੇ ਟੱਪ ਦਿੱਤੀਆਂ ਜਿਸ ਨਾਲ ਸੰਗਤਾਂ ਦੇ ਹਿਰਦੇ ਵਲੂਧਰੇ ਗਏ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਰਬਾਰ ਸਾਹਿਬ ਆਮਦ ਮੌਕੇ ਸਿੱਖ ਸ਼ਰਧਾਲੂਆਂ ਨੂੰ ਬੁਰੀ ਤਰ੍ਹਾਂ ਤੰਗ ਪ੍ਰੇਸ਼ਾਨ ਕੀਤਾ ਗਿਆ, ਨਾਲ ਹੀ ਦਰਬਾਰ ਸਾਹਿਬ ਵਿੱਚ ਫੋਟੋ ਖਿੱਚਣ ਦੀ ਮਨਾਹੀ ਦੀ ਰੀਤ ਨੂੰ ਤੋੜਿਆ ਗਿਆ, ਸਿੱਖ ਮਰਿਆਦਾ ਦੇ ਉਲਟ ਬਾਦਲ ਪਰਿਵਾਰ ਵਲੋਂ ਰੱਜ ਕੇ ਚਮਚਾਗਿਰੀ ਕੀਤੀ ਗਈ। ਇਹ ਸੱਭ ਕੁੱਝ ਪੰਜਾਬ 'ਤੇ ਹਕੂਮਤ ਕਰ ਰਹੇ ਬਾਦਲ ਪਰਿਵਾਰ ਦੇ ਹੁਕਮਾਂ 'ਤੇ ਕੀਤਾ ਗਿਆ, ਜਿਸਦਾ ਖਮਿਆਜ਼ਾ ਉਸ ਨੂੰ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਅਤੇ ਅਕਾਲ ਪੁਰਖ ਦੀ ਦਰਗਾਹ ਵਿੱਚ ਹਰ ਹਾਲਤ ਵਿੱਚ ਭੁਗਤਣਾ ਪਵੇਗਾ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਪਤੀ ਪ੍ਰਣਬ ਮੁਖਰਜੀ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਸ. ਮਾਨ ਨੇ ਪ੍ਰਣਬ ਮੁਖਰਜੀ ਨੂੰ ਕਿਹਾ ਕਿ ਨਰਿੰਦਰ ਮੋਦੀ ਵਲੋਂ ਕਾਲੇ ਧੰਨ ਨੂੰ ਖਤਮ ਕਰਨ ਦੇ ਨਾਂ 'ਤੇ 500 ਅਤੇ 1000 ਦੇ ਨੋਟਾਂ 'ਤੇ ਪਾਬੰਦੀ ਲਾਉਣ ਕਰਕੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਲਈ ਲੋੜ ਦਾ ਸਮਾਨ ਖਰੀਦਣਾ ਵੀ ਮੁਸ਼ਕਲ ਹੋ ਗਿਆ ਹੈ।
ਕੇਂਦਰ ਸਰਕਾਰ ਵਲੋਂ 500 ਅਤੇ 1000 ਰੁਪਏ ਦੇ ਨੋਟ ਰੱਦ ਕਰਨ ਦੇ ਫੈਸਲੇ ਨਾਲ ਜਿਥੇ ਆਮ ਜਨਤਾ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਟਵੀਟ ਜ਼ਰੀਏ ਗੱਲਬਾਤ ਕਰਨ ਵਾਲਿਆਂ ਵਿਚੋਂ ਵੀ ਖਿਲਾਫਤ ਦੀ ਭਾਵਨਾ ਵੇਖਣ ਨੂੰ ਮਿਲੀ ਹੈ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਅਤੇ 1000 ਰੁਪਏ ਦੇ ਨੋਟਾਂ ਨੂੰ 8-9 ਨਵੰਬਰ ਦੀ ਰਾਤ ਤੋਂ ਬੰਦ ਕਰਨ ਦਾ ਐਲਾਨ ਕਰ ਦਿੱਤਾ। ਟੀ.ਵੀ. 'ਤੇ ਕਰੀਬ 40 ਮਿੰਟਾਂ ਦੇ ਆਪਣੇ ਸੰਬੋਧਨ, ਪਹਿਲਾਂ ਹਿੰਦੀ ਅਤੇ ਬਾਅਦ ’ਚ ਅੰਗਰੇਜ਼ੀ ਵਿੱਚ, ਮੋਦੀ ਨੇ ਕਿਹਾ ਕਿ 500 ਅਤੇ 1000 ਰੁਪਏ ਦੇ ਨੋਟ ਰੱਦੀ ਹੋ ਗਏ ਹਨ। 100, 50, 20, 10, 5, 2 ਅਤੇ ਇਕ ਰੁਪਏ ਦੇ ਨੋਟ ਅਤੇ ਸਾਰੇ ਸਿੱਕੇ ਪਹਿਲਾਂ ਵਾਂਗ ਚੱਲਦੇ ਰਹਿਣਗੇ। ਮੋਦੀ 500 ਅਤੇ 2000 ਰੁਪਏ ਦੇ ਨਵੇਂ ਨੋਟ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ।
ਕੇਜਰੀਵਾਲ ਨੇ ਆਪਣੇ ਫੇਸਬੁਕ 'ਤੇ ਇਕ 9 ਮਿੰਟ ਦੀ ਵੀਡੀਓ ਅਪਲੋਡ ਕਰਕੇ ਆਪਣੇ ਸਾਰੇ ਹੀ ਵਿਧਾਇਕਾਂ ਨੂੰ ਕਿਹਾ ਹੈ ਕਿ ਉਹ ਹਰ ਤਰ੍ਹਾਂ ਦੀ ਕੁਰਬਾਨੀ ਕਰਨ ਲਈ ਤਿਆਰ ਰਹਿਣ ਅਤੇ ਆਪਣੇ ਘਰਦਿਆਂ ਨੂੰ ਕਹਿ ਦੇਣ ਕਿ ਮੋਦੀ ਕਦੇ ਵੀ ਉਨ੍ਹਾਂ ਨੂੰ ਜੇਲ ਭਿਜਵਾ ਸਕਦਾ ਹੈ। ਸਿਰਫ ਜੇਲ੍ਹ ਹੀ ਨਹੀਂ, ਸਗੋਂ ਇਸਤੋਂ ਵੀ ਵੱਡੀ ਸਾਜਿਸ਼ ਰਚੀ ਜਾ ਸਕਦੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।