ਸ਼ੋਸ਼ਲ ਮੀਡੀਆ ਫੇਸਬੁੱਕ ਤੇ ਪ੍ਰਗਟਾਏ ਇਹ ਜਜਬਾਤ ਬੀਤੇ ਕਲ੍ਹ ਮੁਸਲਿਮ ਭਾਈਚਾਰੇ ਵਲੋਂ ਨਾਗਰਿਕਤਾ ਸੋਧ ਕਾਨੂੰਨ ਪ੍ਰਤੀ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਦਖਲਅੰਦਾਜੀ ਤੇ ਆਦੇਸ਼ ਦੀ ਕੀਤੀ ਮੰਗ ਬਾਅਦ ਸਾਹਮਣੇ ਆਏ ਹਨ।
ਕਾਂਗਰਸ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਵਾਰ ਦਰਮਿਆਨ ਚਲ ਰਹੇ ‘ਦੋਸਤਾਨਾ ਮੈਚ’ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਸੂਬੇ ਦੀ ਕਾਂਗਰਸ ਦਰਮਿਆਨ ਘਮਸਾਨ ਤੇਜ ਹੋ ਗਿਆ ਹੈ ਪਰ ਕੈਪਟਨ ਸਰਕਾਰ ਦੇ ਇੱਕ ਹੋਰ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਇਹ ਕਹਿਣਾ ਕਿ ਬੇਅਦਬੀ ਮਾਮਲੇ ਵਿੱਚ ਧਰਨਾ ਕਾਂਗਰਸ ਨੇ ਹੀ ਲਵਾਇਆ ਸੀ ਪ੍ਰਤੀ ਕਾਂਗਰਸੀ ਖੇਮੇ ਪੂਰੀ ਤਰ੍ਹਾਂ ਖਾਮੋਸ਼ ਹਨ।
13 ਅਪ੍ਰੈਲ 1978 ਦੇ ਖੂਨੀ ਸਾਕੇ ਨੂੰ ਯਾਦ ਕਰਦਿਆਂ ਅਜਿਹੀਆਂ ਕਈ ਘਟਨਾਵਾਂ ਇੱਕ ਦ੍ਰਿਸ਼-ਲੜੀ ਵਾਙ ਅੱਖਾਂ ਮੁਹਰੇ ਚਲ ਪੈਂਦੀਆਂ ਹਨ ਜਿਥੇ ਆਪਣੇ ਇਸ਼ਟ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮਾਣ ਸਤਿਕਾਰ ਨੂੰ ਕਾਇਮ ਰੱਖਣ ਦੇ ਹੱਕ ਵਿੱਚ ਨਿੱਤਰੇ ਸਿੱਖਾਂ ਨੂੰ ਸ਼ਹੀਦੀ ਜਾਮ ਪੀਣ ਦੇ ਮਾਰਗ ਚੱਲਣਾ ਪਿਆ।
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜਾਵਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਰਗਾੜੀ ਵਿਖੇ ਇਨਸਾਫ ਮੋਰਚਾ ਲਾਉਣ ਵਾਲੀਆਂ ਕੁਝ ਧਿਰਾਂ ਵਲੋਂ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਲਈ ਐਲਾਨੇ ਗਏ ਉਮੀਦਵਾਰ ਉਪਰ ਬਿਪਰਨ ਕੀ ਰੀਤ ਤੇ ਚਲਣ ਅਤੇ ਜੂਨ 84 ਦੇ ਫੌਜੀ ਹਮਲੇ ਦੇ ਦੋਸ਼ੀਆਂ ਦੀ ਉਸਤਤ ਕਰਨ ਦੇ ਦੋਸ਼ ਆਇਦ ਹੋ ਰਹੇ ਹਨ।
ਅੰਮ੍ਰਿਤਸਰ ਜਿਲ੍ਹੇ ਦੇ ਪਿੰਡ ਅਦਲੀਵਾਲ ਸਥਿਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਅੰਜ਼ਾਮ ਦਿੱਤੇ ਗਏ ਗ੍ਰਿਨੇਡ ਹਮਲੇ ਨੇ ਜਾਗਰੂਕ ਸਿੱਖਾਂ ਦੀਆਂ ਉਨ੍ਹਾਂ ਸ਼ੰਕਾਵਾਂ ਨੂੰ ਯਕੀਨ ਵਿੱਚ ਬਦਲ ਦਿੱਤਾ ਹੈ ਕਿ ਜਦ ਕਿਧਰੇ ਵੀ ਘੱਟਗਿਣਤੀਆਂ ਹੱਕਾਂ ਦੀ ਅਵਾਜ ਬੁਲੰਦ ਕਰਦੀਆਂ ਹਨ ਤਾਂ ਉਨ੍ਹਾਂ ਨੂੰ ਅਜੇਹੀਆਂ ਘਟਨਾਵਾਂ ਦੇ ਸੰਤਾਪ ਵਿੱਚ ਉਲਝਾ ਦਿੱਤਾ ਜਾਂਦਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਦੇ ਬਾਕੀ ਭਾਗ ਵੀ ਪੰਜਾਬ ਸਰਕਾਰ ਤੀਕ ਪੁਜ ਗਏ ਹਨ।ਕੈਪਟਨ ਸਰਕਾਰ ਦੇ ਮੰਤਰੀ ਮੰਡਲ ਨੇ ਇਹ ਰਿਪੋਰਟ ਵਿਧਾਨ ਸਭਾ ਵਿੱਚ ਰੱਖਣ ਲਈ 24 ਅਗਸਤ ਤੋਂ ਵਿਧਾਨ ਸਭਾ ਦਾ ਵਿਸ਼ੇਸ਼ ਅਜਲਾਸ ਬੁਲਾਏ ਜਾਣ ਲਈ ਸਹਿਮਤੀ ਵੀ ਦੇ ਦਿੱਤੀ ਹੈ।
ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਵਾਲੇ ਪ੍ਰਵੇਸ਼ ਦੁੁਆਰ ਦੀ ਡਿਉੜੀ ਦੇ ਗੁੰਬਦਾਂ ਉਪਰ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਅੱਜ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਹਾਜ਼ਰੀ ਵਿਚ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਆਰੰਭ ਕੀਤੀ ਗਈ। ਕਾਰ ਸੇਵਾ ਦੀ ਆਰੰਭਤਾ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਹੋਈ।
ਜੂਨ 1984 ਵਿੱਚ ਭਾਰਤੀ ਫੌਜਾਂ ਵਲੋਂ ਸ੍ਰੀ ਦਰਬਾਰ ਸਾਹਿਬ ,ਸ੍ਰੀ ਅਕਾਲ ਤਖਤ ਸਾਹਿਬ ਸਮੇਤ 37 ਹੋਰ ਗੁਰਧਾਮਾਂ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਹਜਾਰਾਂ ਸਿੰਘ ਸਿੰਘਣੀਆਂ ਤੇ ਭੁਝੰਗੀ ਹੀ ਸ਼ਹੀਦ ਨਹੀ ਹੋਏ ਬਲਕਿ ਸੈਂਕੜਿਆਂ ਦੀ ਗਿਣਤੀ ਵਿੱਚ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ,ਸਿੱਖ ਰੈਫਰੈਂਸ ਲਾਇਬਰੇਰੀ ਵਿੱਚ ਮੌਜੂਦ ਹੱਥ ਲਿਖਤ ਖਰੜੇ ਵੀ ਗੋਲਿਆਂ ਦਾ ਨਿਸ਼ਾਨਾ ਬਣਾਏ ਗਏ ਜਾਂ ਚੋਰੀ ਕਰਕੇ ਫੌਜੀ ਕੈਂਪਾਂ ਵਿੱਚ ਪਹੁੰਚਾ ਦਿੱਤੇ ਗਏ ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਬਾਦਲ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਵਾਇਰਲ ਹੋਈ ਵੀਡੀਓ 'ਤੇ ਵਿਚਾਰ ਕਰਨ ਲਈ 5 ਅਕਤੂਬਰ ਨੂੰ "ਜਥੇਦਾਰਾਂ ਦੀ ਇਕਤਰਤਾ" ਬੁਲਾਈ ਗਈ ਹੈ ਜੋ ਕਿ ਧਰਮ ਪ੍ਰਚਾਰ ਸਲਾਹਕਾਰ ਕਮੇਟੀ ਦੀ ਰਾਏ ਲੈਣ ਉਪਰੰਤ ਦੋਸ਼ੀ ਖਿਲਾਫ 'ਸਖਤ ਕਾਰਵਾਈ' ਕਰੇਗੀ।
ਆਖਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੜੇ ਹੀ ਜ਼ੋਰ-ਸ਼ੋਰ ਨਾਲ ਪ੍ਰਚਾਰੀ ਗਈ ਉਸ ਵਕਾਰੀ ਮੁਹਿੰਮ ਦਾ ਕੀ ਬਣਿਆ ਜਿਸ ਵਿੱਚ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਪੁਨਰ ਸਥਾਪਨਾ ਦੇ ਦਾਅਵੇ ਕੀਤੇ ਗਏ ਸਨ?
Next Page »