ਜੂਨ 1984 ਵਿੱਚ ਭਾਰਤੀ ਫੌਜਾਂ ਵਲੋਂ ਸ੍ਰੀ ਦਰਬਾਰ ਸਾਹਿਬ ,ਸ੍ਰੀ ਅਕਾਲ ਤਖਤ ਸਾਹਿਬ ਸਮੇਤ 37 ਹੋਰ ਗੁਰਧਾਮਾਂ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਹਜਾਰਾਂ ਸਿੰਘ ਸਿੰਘਣੀਆਂ ਤੇ ਭੁਝੰਗੀ ਹੀ ਸ਼ਹੀਦ ਨਹੀ ਹੋਏ ਬਲਕਿ ਸੈਂਕੜਿਆਂ ਦੀ ਗਿਣਤੀ ਵਿੱਚ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ,ਸਿੱਖ ਰੈਫਰੈਂਸ ਲਾਇਬਰੇਰੀ ਵਿੱਚ ਮੌਜੂਦ ਹੱਥ ਲਿਖਤ ਖਰੜੇ ਵੀ ਗੋਲਿਆਂ ਦਾ ਨਿਸ਼ਾਨਾ ਬਣਾਏ ਗਏ ਜਾਂ ਚੋਰੀ ਕਰਕੇ ਫੌਜੀ ਕੈਂਪਾਂ ਵਿੱਚ ਪਹੁੰਚਾ ਦਿੱਤੇ ਗਏ ।