ਹਿੰਦੂ, ਹਿੰਦੀ, ਹਿੰਦੁਸਤਾਨ ਦੀ ਵਿਚਾਰਧਾਰਾ ਦੀ ਧਾਰਣੀ ਨਰਿੰਦਰ ਮੋਦੀ ਸਰਕਾਰ ਨੇ ਘੱਟਗਿਣਤੀ ਕੌਮਾਂ ਦੇ ਨਾਲ-ਨਾਲ ਉਨ੍ਹਾਂ ਦੇ ਧਰਮ ਅਸਥਾਨਾਂ ਉਪਰ ਵੀ ਮਾਰੂ ਸਿਧਾਂਤਕ ਹਮਲੇ ਸ਼ੁਰੂ ਕਰ ਦਿੱਤੇ ਹਨ ਜਿਸਦੀ ਪਰਤੱਖ ਮਿਸਾਲ ਕੇਂਦਰ ਸਰਕਾਰ ਦੇ ਪ੍ਰਚਾਰ ਤੇ ਪ੍ਰਸਾਰ ਵਿਭਾਗ ਦਾ ਉਹ ਇਸ਼ਤਿਹਾਰ ਹੈ ਜੋ ਕੀ ਸਿੱਖ ਕੌਮ ਦੇ ਕੇਂਦਰੀ ਧਰਮ ਅਸਥਾਨ ਦਰਬਾਰ ਸਾਹਿਬ ਵਿਖੇ ਰੱਖੀ ਜਾ ਰਹੀ ਸਾਫ ਸਫਾਈ ਦਾ ਸਿਹਰਾ ਨਰਿੰਦਰ ਮੋਦੀ ਦੁਆਰਾ ਚਲਾਈ "ਸਵੱਛ ਭਾਰਤ ਮੁਹਿੰਮ" ਦੇ ਸਿਰ ਮੜ੍ਹਨ ਦੀ ਕੋਸ਼ਿਸ਼ ਕਰ ਰਿਹਾ ਹੈ?