ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਇਟਿਡ ਅਕਾਲੀ ਦਲ ਵਲੋਂ ਪੰਜਾਬ ਵਿੱਚ 16 ਅਗਸਤ ਤੋਂ ਸ਼ੁਰੂ ਕੀਤੇ ਗਏ ‘ਨਸ਼ੇ ਭਜਾਓ ਪੰਜਾਬ ਬਚਾਓ’ ਚੇਤਨਾ ਮਾਰਚ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਗੁਰਦੁਆਰਾ ਛੋਟਾ ਘੱਲੂਘਾਰਾ ਕਾਹਨੂੰਵਾਨ ਛੰਭ ਤੋਂ ਇਸ ਚੇਤਨਾ ਮਾਰਚ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਮੌਜੂਦ ਸਨ।