ਅਮਰੀਕਾ ਤੋਂ ਵਾਪਸ ਭੇਜੇ ਸਿੱਖ ਨੌਜਵਾਨ ਨੂੰ ਦਿੱਲੀ ਹਵਾਈ ਅੱਡੇ ਤੋਂ ਐਨਆਈਏ ਨੇ ਕੀਤਾ ਗ੍ਰਿਫ਼ਤਾਰ

ਅਮਰੀਕਾ ਤੋਂ ਵਾਪਸ ਭੇਜੇ ਸਿੱਖ ਨੌਜਵਾਨ ਸੁਰਿੰਦਰ ਸਿੰਘ ਠੀਕਰੀਵਾਲ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੱਜ ਬੁੱਧਵਾਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ।
ਜਗਤਾਰ ਸਿੰਘ ਜੱਗੀ ਜੌਹਲ ਨੂੰ ਜ਼ਮਾਨਤ: ਰਿਹਾਈ ਕਦੋਂ ਹੋਵੇਗੀ? ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਖ਼ਾਸ ਗੱਲਬਾਤ

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ ਬਾਰੇ ਜਾਣਕਾਰੀ ਦਿੱਤੀ।
ਜੱਗੀ ਜੌਹਲ ਦੀ ਅਗਲੇ ਹਫ਼ਤੇ ਰਿਹਾਈ ਦੀ ਉਮੀਦ

ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜਗਤਾਰ ਸਿੰਘ ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਮਿਲੀ ਜਮਾਨਤ

ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ ਉਨ੍ਹਾਂ ਦੀ ਤਿਹਾੜ ਜੇਲ੍ਹ ਵਿੱਚੋਂ ਰਿਹਾਈ ਹੋ ਸਕਦੀ ਹੈ।
