Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

National Sikh Day Parade

National Sikh Day Parade

ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਪਛਾਣ ਦੇਣ ਦੇ ਇਰਾਦੇ ਨਾਲ ਸ਼ੁਰੂ ਕੀਤੇ ਕੌਮੀ ਸਿੱਖ ਦਿਹਾੜੇ ਮੌਕੇ ਅਮਰੀਕਾ ਦੇ ਇੰਡੀਆਨਾ ਰਾਜ ਵਿੱਚ ਵਿਸਾਖੀ ਦਾ ਤਿਓਹਾਰ ਮਨਾਇਆ ਗਿਆ। ਇੰਡੀਆਨਾ ਦੇ ਗਵਰਨਰ ਐਰਿਕ ਹੋਲਕੌਂਬ ਨੇ ਕਿਹਾ ਕਿ ਸਿੱਖ ਭਾਈਚਾਰਾ ਰਾਜ ਦੇ ਤਾਣੇ ਬਾਣੇ ਦਾ ਮੂਲ ਹਿੱਸਾ ਬਣ ਗਿਆ ਹੈ। ਰਾਜ ਦੇ ਸਮੁੱਚੇ ਵਿਕਾਸ ਵਿੱਚ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਬਿਆਨ ਕਰਦਿਆਂ ਹੋਲਕੌਂਬ ਨੇ ਕਿਹਾ, ‘ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਸਾਡੇ ਰਾਜ ਵਿੱਚ ਕਈ ਯੋਗਦਾਨ ਪਾਏ ਹਨ ਜਿਨ੍ਹਾਂ ’ਤੇ ਸਾਨੂੰ ਮਾਣ ਹੈ।’ ਅਧਿਕਾਰਤ ਤੌਰ ’ਤੇ ਕੌਮੀ ਸਿੱਖ ਦਿਹਾੜਾ ਬੀਤੇ ਦਿਨ ਮਨਾਇਆ ਗਿਆ।
ਸਿੱਖ ਕੌਮ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਿੱਖਾਂ ਦੀ ਵੱਖਰੀ ਪਹਿਚਾਣ ਦੇ ਮੁੱਦੇ ਲਈ ਜਾਰੁਕਤਾ ਫੈਲਾਉਣ ਦੇ ਮੰਤਵ ਨਾਲ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ ਵਿਖੇ ਸਿੱਖ ਕੋਆਡੀਨੇਸ਼ਨ ਕਮੇਟੀ ਈਸਟ ਕੋਸਟ ਦੀ ਕਮਾਂਡ ਹੇਠ ਇਸ ਸਾਲ ਦੂਜੀ ਨੈਸ਼ਨਲ ਸਿੱਖ ਡੇ ਪਰੇਡ ਕੱਢੀ ਗਈ। ਹਜ਼ਾਰਾਂ ਦੇ ਇਕੱਠ ਵਾਲੀ ਇਸ ਪਰੇਡ ਵਿੱਚ ਅਮਰੀਕਾ ਦੀਆਂ ਕਰੀਬ 60 ਗੁਰਦੁਆਰਾ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਪਰੇਡ ਦੀ ਸ਼ੁਰੂਆਤ ਤੋਂ ਹੀ ਖਾਲਸਾਈ ਜਲੌਅ ਅਮਰੀਕਨਾਂ ਦੀ ਖਿੱਚ ਦਾ ਕੇਂਦਰ ਰਿਹਾ ਕਿਉਂਕਿ ਇਸੇ ਦਿਨ ਚੈਰੀ ਬਲੌਸਮ ਪਰੇਡ ਵੀ ਕੱਢੀ ਗਈ ਸੀ ਜਿਸ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਭਰ ਤੋਂ ਲੋਕ ਪਹੁੰਚੇ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।