ਭਾਰਤ ਵਿਚ ਕਤਲੇਆਮ ਦੀ ਪਰਿਭਾਸ਼ਾ ਕੀ ਹੈ? ਇਹ ਸਵਾਲ ਨਵਦੀਪ ਗੁਪਤਾ ਨੇ ਭਾਰਤ ਦੇ ਗ੍ਰਹਿ ਮੰਤਰਾਲੇ ਤੋਂ ਪੁਛਿਆ ਹੈ। ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਦੇ ਚੇਅਰਮੈਨ ਯਸ਼ੋਵਰਧਨ ਅਜ਼ਾਦ ਨੇ ਕਿਹਾ ਕਿ ਕਮਿਸ਼ਨ ਕਤਲੇਆਮ ਦੀ ਪਰਿਭਾਸ਼ਾ ਨਾਲ ਜੁੜੇ ਸਵਾਲ ਦਾ ਨੋਟਿਸ ਲੈਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ 1948 ਦੇ ਯੂਐਨ ਜੈਨੋਸਾਈਡ ਕਨਵੈਨਸ਼ਨ ’ਤੇ ਸਹੀ ਪਾਈ ਹੈ ਪਰ ‘ਜੈਨੋਸਾਈਡ’ ਸ਼ਬਦ ਨੂੰ ਪਰਿਭਾਸ਼ਿਤ ਕਰਨ ਵਾਲਾ ਕੋਈ ਕਾਨੂੰਨ ਪਾਸ ਨਹੀਂ ਕੀਤਾ ਹੈ।
ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਸਿੱਖ ਕੌਮ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਖ਼ਿਲਾਫ਼ ਕੋਈ ਵੀ ਕੇਸ ਦਰਜ ਨਾ ਹੋਣ ਬਾਰੇ ਸਬੂਤਾਂ ਸਹਿਤ ਖੁਲਾਸਾ ਕਰਨ ਵਾਲੇ ਜਸਟਿਸ ਫਾਊਂਡੇਸ਼ਨ ਦੇ ਆਗੂ ਨਵਦੀਪ ਗੁਪਤਾ ਨਾਲ ਖੜ੍ਹੀ ਹੈ। ਉਹਨਾਂ ਪੰਜਾਬ ਸਰਕਾਰ ਕੋਲ ਗੁਪਤਾ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਨਵਦੀਪ ਗੁਪਤਾ ਖਿਲਾਫ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਕਿਸਮ ਦੀ ਕੋਈ 'ਹਰਕਤ' ਹੁੰਦੀ ਹੈ ਤਾਂ ਉਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।