ਪੰਜਾਬ ਸਰਕਾਰ ਵਲੋਂ ਵਿਪਨ ਸ਼ਰਮਾ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦਾ ਐਲਾਨ

ਬੀਤੇ ਦਿਨੀਂ ਕਤਲ ਕੀਤੇ ਹਿੰਦੂ ਆਗੂ ਵਿਪਨ ਸ਼ਰਮਾ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਪੰਜ ਲੱਖ ਰੁਪਏ ਦੀ ਮਾਇਕ ਮਦਦ ਅਤੇ ਉਸ ਦੇ ਬੇਟੇ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤਾ। ਉਹ ਕੱਲ੍ਹ (5 ਨਵੰਬਰ, 2017) ਵਿਪਨ ਸ਼ਰਮਾ ਦੇ ਪਰਿਵਾਰ ਨਾਲ “ਹਮਦਰਦੀ ਤੇ ਦੁੱਖ” ਦਾ ਪ੍ਰਗਟਾਵਾ ਕਰਨ ਲਈ ਪੁੱਜੇ ਸਨ।

ਮਾਫੀਆ ਰਾਜ: ਮਜਜੀਠੀਆ ਵਿਰੁੱਧ ਮੁਹਿੰਮ ਨਹੀਂ ਕਾਰਵਾਈ ਕਰਨ ਨਵਜੋਤ ਸਿੱਧੂ: ਆਪ

ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਹੁਣ ਤਾਂ ਖੁਦ ਕਾਂਗਰਸੀਆਂ ਨੇ ਵੀ ਪਰਦਾ ਚੁੱਕ ਦਿੱਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਆਪਸ ਵਿਚ ਪੂਰੀ ਤਰਾਂ ਘਿਓ-ਖਿਚੜੀ ਹਨ।

ਡਾ. ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ

ਕਾਂਗਰਸ ਸਰਕਾਰ ਨੇ ਸਤਿੰਦਰ ਸੱਤੀ ਨੂੰ ਹਟਾ ਕੇ ਮੰਗਲਵਾਰ (22 ਅਗਸਤ) ਨੂੰ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਡਾ. ਪਾਤਰ ਨੂੰ ਉਨ੍ਹਾਂ ਦੇ ਘਰ ਜਾ ਕੇ ਨਿਯੁਕਤੀ ਪੱਤਰ ਸੌਂਪਿਆ।

ਜੇ ਸੁਖਬੀਰ ਨੇ ਇੰਨੀਆਂ ਗੱਪਾਂ ਨਾ ਮਾਰੀਆਂ ਹੁੰਦੀਆਂ ਤਾਂ ਤੀਜੇ ਨੰਬਰ ‘ਤੇ ਨਹੀਂ ਸੀ ਆਉਣਾ: ਨਵਜੋਤ ਸਿੱਧੂ

ਪੰਜਾਬ ਦੇ ਮੰਤਰੀ ਨਵਜੋਤ ਸਿੱਧੂ ਨੇ ਸੁਖਬੀਰ ਬਾਦਲ ਨੂੰ ਬੇਸ਼ਰਮ ਤੱਕ ਕਹਿ ਦਿੱਤਾ। ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ ਸਭ ਵੱਧ ਝੂਠਾ ਤੇ ਬੇਸ਼ਰਮ ਬੰਦਾ ਹੈ। ਜੇਕਰ ਉਨ੍ਹਾਂ ਨੇ ਗੱਪਾਂ ਨਾ ਮਾਰੀਆਂ ਹੁੰਦੀਆਂ ਤਾਂ ਲੋਕਾਂ ਨੇ ਉਨ੍ਹਾਂ ਨੂੰ ਤਿੰਨ ਨੰਬਰ ‘ਤੇ ਨਹੀਂ ਪਹੁੰਚਾਉਣਾ ਸੀ।

ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਨੂੰ ਦਰਿਆਵਾਂ ਦਾ ਪਾਣੀ ਸਾਫ਼ ਕਰਕੇ ਸਪਲਾਈ ਕਰਨ ਦੀ ਯੋਜਨਾ

ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ ਦਿਨੋਂ-ਦਿਨ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਨੂੰ ਦੇਖਦਿਆਂ ਅੰਮ੍ਰਿਤਸਰ ਸਮੇਤ ਜਲੰਧਰ, ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਨੂੰ ਆਉਂਦੇ ਸਮੇਂ ‘ਚ ਪੀਣ ਲਈ ਦਰਿਆਵਾਂ ਦਾ ਪਾਣੀ ਸਾਫ਼ ਕਰਕੇ ਸਪਲਾਈ ਕਰਨ ਦੀ ਯੋਜਨਾ ਬਣਾਈ ਗਈ ਹੈ, ਜਿਸ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ, ਉੱਥੇ ਲੋਕਾਂ ਨੂੰ ਪੀਣ ਵਾਲੇ ਪ੍ਰਦੂਸ਼ਿਤ ਪਾਣੀ ਤੋਂ ਵੀ ਮੁਕਤੀ ਮਿਲੇਗੀ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਉਪਰੰਤ ਅੰਮ੍ਰਿਤਸਰ ਵਿਖੇ ਆਪਣੀ ਪਲੇਠੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।

ਇਸ਼ਤਿਹਾਰਾਂ ਦੀ ਆਮਦਨ ‘ਚ ਵੱਡਾ ਭ੍ਰਿਸ਼ਟਾਚਾਰ: ਹਰਿਆਣਾ ਨੂੰ 200 ਕਰੋੜ, ਪੰਜਾਬ ਨੂੰ 25 ਕਰੋੜ ਦੀ ਆਮਦਨ: ਸਿੱਧੂ

ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਬਾਦਲ ਸਰਕਾਰ ਦੇ ਫ਼ੈਸਲਿਆਂ ਨੂੰ ਆਧਾਰ ਬਣਾ ਕੇ ‘ਬਾਦਲ ਦਲ ਦੇ ਆਗੂਆਂ’ ਵਿਰੁੱਧ ਛੇੜੀ ਜੰਗ ਤਿੱਖੀ ਹੁੰਦੀ ਜਾ ਰਹੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਸ਼ਨੀਵਾਰ (12 ਅਗਸਤ) ਨੂੰ ਸਾਬਕਾ ਸਿੰਜਾਈ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੇ ਪੁੱਤ ਦੀ ਕੰਪਨੀ ਨੂੰ ਲੁਧਿਆਣਾ ਵਿੱਚ ਇਸ਼ਤਿਹਾਰਾਂ ਦੇ ਦਿੱਤੇ ਠੇਕੇ ਦੇ ਮਾਮਲੇ ’ਤੇ ਨਿਸ਼ਾਨਾ ਬਣਾਇਆ।

ਫਾਸਟਵੇ ਖਿਲਾਫ ਕਾਰਵਾਈ ਕਰਨ ਦੇ ਮਾਮਲੇ ‘ਚ ਕੈਪਟਨ ਅਮਰਿੰਦਰ ਅਤੇ ਨਵਜੋਤ ਸਿੱਧੂ ਦੇ ਸੁਰ ਵੱਖੋ-ਵੱਖਰੇ

ਫਾਸਟਵੇ ਖਿਲਾਫ ਕਾਰਵਾਈ ਕਰਨ ਦੇ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਸੁਰ ਵੱਖੋ-ਵੱਖਰੇ ਹਨ। ਸਿੱਧੂ ਵਾਰ-ਵਾਰ ਇਹ ਕਹਿ ਕੇ ਕੈਪਟਨ ਲਈ ਔਖ ਪੈਦਾ ਕਰ ਰਹੇ ਹਨ ਕਿ ਵਿਜੀਲੈਂਸ ਵਿਭਾਗ ਮੁੱਖ ਮੰਤਰੀ ਕੋਲ ਹੈ। ਇਸ ਲਈ ਕੈਪਟਨ ਹੀ ਇਸ ਦੀ ਜਾਂਚ ਦੇ ਹੁਕਮ ਕਰ ਸਕਦੇ ਹਨ।

ਫਾਸਟਵੇਅ ਕੇਬਲ ਦੇ ਖਿਲਾਫ ਕਾਰਵਾਈ ਕਰਨ ਲਈ ਸਿਮਰਜੀਤ ਬੈਂਸ ਵੱਲੋਂ ਸੇਵਾ ਕਰ ਕਮਿਸ਼ਨਰ ਨੂੰ ਮੰਗ ਪੱਤਰ

ਲੋਕ ਇਨਸਾਫ ਪਾਰਟੀ ਵੱਲੋਂ ਵੀਰਵਾਰ (3 ਅਗਸਤ) ਸਥਾਨਕ ਰਿਸ਼ੀ ਨਗਰ ਵਿੱਚ ਸੇਵਾ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਮੁੱਖ ਕਮਿਸ਼ਨਰ, ਕੇਂਦਰੀ ਵਸਤਾਂ ਅਤੇ ਸੇਵਾ ਕਰ ਚੰਡੀਗੜ੍ਹ ਜ਼ੋਨ ਦੇ ਨਾਂ ਇੱਕ ਮੰਗ ਪੱਤਰ ਸੌਂਪਦਿਆਂ ਫਾਸਟਵੇਅ ਵਿਰੁੱਧ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ।

ਸਿੱਧੂ ਨੇ ਕਿਹਾ; ਫਾਸਟਵੇ ਕੇਬਲ ਵਲੋਂ 20 ਹਜ਼ਾਰ ਕਰੋੜ ਦੀ ਟੈਕਸ ਚੋਰੀ ‘ਚ ਸ਼ਾਮਲ ਆਖਰੀ ਬੰਦੇ ਤਕ ਜਾਵਾਂਗੇ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ‘ਫਾਸਟਵੇਅ ਟਰਾਂਸਮਿਸਨਜ਼ ਪ੍ਰਾਈਵੇਟ ਲਿਮੀਟਿਡ’ ਤੋਂ 20 ਹਜ਼ਾਰ ਕਰੋੜ ਰੁਪਏ ਦੀ ਟੈਕਸ ਚੋਰੀ ਦੀ ਉਗਰਾਹੀ ਬਾਰੇ ਫੈਸਲੇ ਵਾਸਤੇ ਮੁੱਖ ਮੰਤਰੀ ਦਫ਼ਤਰ ਨੂੰ ਕਿਹਾ ਹੈ। ਬੁੱਧਵਾਰ (2 ਅਗਸਤ) ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਭਗਤ ਵੱਲੋਂ ਮੁਹੱਈਆ ਕਰਵਾਏ ਅੰਕੜਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਅੰਤਮ ਸਿੱਟੇ ਤੱਕ ਪਹੁੰਚਾਉਣਗੇ।

ਕੈਪਟਨ ਨੇ ਕੇਬਲ ਮਾਫੀਆ, ਭ੍ਰਿਸ਼ਟਾਚਾਰ, ਨਸ਼ਿਆਂ ਬਾਰੇ ਕਿਹਾ; ਬਦਲਾਖੋਰੀ ਛੱਡ, ਵਿਕਾਸ ਵੱਲ ਧਿਆਨ ਦਿਆਂਗੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਸਿਆਸੀ ਬਦਲਾਖੋਰੀ ਤੋਂ ਉਪਰ ਉੱਠ ਕੇ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਦੀਆਂ ਗੱਲਾਂ ਕਰ ਰਹੇ ਹਨ। ਕੈਪਟਨ ਅਮਰਿੰਦਰ ਨੇ ਆਪਣੇ ਮੰਤਰੀ ਨਵਜੋਤ ਸਿੱਧੂ ਵੱਲੋਂ ਪਿਛਲੀ ਬਾਦਲ-ਭਾਜਪਾ ਸਰਕਾਰ ਵੇਲੇ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਸ਼ੁਰੂ ਕਰਨ ਅਤੇ ਬਾਦਲ ਦਲ ਦੇ ਵੱਡੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਵਾਰ ਵਾਰ ਦੁਹਾਈ ਦਿੱਤੇ ਜਾਣ ਦੇ ਬਾਵਜੂਦ ਮੁੱਖ ਮੰਤਰੀ ਨੇ ਹੁਣ ਤਕ ਕੋਈ ਕਦਮ ਨਹੀਂ ਚੁੱਕਿਆ।