Tag Archive "new-book-kaurnama"

“ਕੌਰਨਾਮਾ” ਸ਼ਹੀਦ ਸਿੱਖ ਬੀਬੀਆਂ ਦੀ ਦਾਸਤਾਨ

ਨਵੀਂ ਕਿਤਾਬ ਕੌਰਨਾਮਾ 1980-90ਵਿਆਂ ਦੇ ਸੰਘਰਸ਼ ਦੌਰਾਨ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀ ਅਣਕਹੀ ਗਾਥਾ ਬਿਆਨ ਕਰਦੀ ਹੈ। ਇਹ ਕਿਤਾਬ 5 ਮਈ ਨੂੰ ਪਿੰਡ ਪੰਜਵੜ ਵਿਖੇ ਹੋਏ ਇੱਕ ਸ਼ਹੀਦੀ ਸਮਾਗਮ ਦੌਰਾਨ ਜਾਰੀ ਕੀਤੀ ਗਈ ਸੀ।

ਤੀਜੇ ਘੱਲੂਘਾਰੇ ਦੀ 40ਵੀਂ ਵਰੇਗੰਡ ਮੌਕੇ ਲੰਡਨ ਵਿੱਚ ਜਾਰੀ ਹੋਈ ਕਿਤਾਬ “ਕੌਰਨਾਮਾ”

ਲੰਘੇ ਐਤਵਾਰ (16 ਜੂਨ ਨੂੰ) ਇੰਗਲੈਂਡ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਲੰਡਨ ਵਿਖੇ ਇਕੱਤਰ ਹੋਏ ਅਤੇ ਤੀਜੇ ਘੱਲੂਘਾਰੇ ਦੀ 40ਵੀਂ ਵਰੇਗੰਢ ਮੌਕੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਲੰਡਨ ਸਥਿਤ ‘ਟਰੈਫਲੈਗਰ ਸਕੂਏਅਰ’ ਵਿਖੇ 40ਵੀਂ ਸਲਾਨਾ ਆਜ਼ਾਦੀ ਰੈਲੀ ਕੀਤੀ।

ਤੀਜੇ ਘੱਲੂਘਾਰੇ ਦੇ 40ਵੇਂ ਵਰ੍ਹੇ ਨੂੰ ਸਮਰਪਿਤ ਗੁਰਮਤਿ ਸਮਾਗਮ ਸਬੰਧੀ ਬੈਠਕ

ਜੂਨ ’84 ਤੀਜੇ ਘੱਲੂਘਾਰੇ ਦੇ 40 ਵੀਂ ਵਰ੍ਹੇ ਗੰਢ ਦੌਰਾਨ ਸਮੂਹ ਸ਼ਹੀਦ ਸਿੰਘਣੀਆਂ, ਸਿੰਘਾਂ ਦੀ ਯਾਦ ’ਚ 25 ਮਈ ਨੂੰ ਨਜਦੀਕੀ ਪਿੰਡ ਕੋਟਭਾਰਾ ਵਿਚ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਪਿੰਡ ਦੀ ਸੰਗਤ ਦੀ ਇਕ ਸਾਂਝੀ ਬੈਠਕ ਪੰਥ ਸੇਵਕ ਜਥਾ ਦੇ ਭਾਈ ਹਰਦੀਪ ਸਿੰਘ ਮਹਿਰਾਜ ਦੀ ਅਗਵਾਈ ’ਚ ਹੋਈ।

“ਕੌਰਨਾਮਾ” ਕਿਤਾਬ ਅਮਰੀਕਾ, ਕਨੇਡਾ ਅਤੇ ਜਰਮਨੀ ਵਿਚ ਜਾਰੀ

ਅਮਰੀਕਾ ਵਿਚ ਕੌਰਨਾਮਾ ਕਿਤਾਬ ਨਿਊਯਾਰਕ ਅਤੇ ਸਿਆਟਲ ਵਿਖੇ, ਕਨੇਡਾ ਦੇ ਸ਼ਹਿਰ ਵਿੰਡਸਰ ਤੇ ਬਰੈਂਪਟਨ ਅਤੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਸਥਿਤ ਗੁਰਦੁਆਰਾ ਸਾਹਿਬਾਨ ਵਿਚ ਭਾਈ ਪਰਮਜੀਤ ਸਿੰਘ ਪੰਜਵੜ੍ਹ ਨਮਿਤ ਹੋਏ ਸ਼ਹੀਦੀ ਸਮਾਗਮਾਂ ਦੌਰਾਨ ਜਾਰੀ ਕੀਤੀ ਗਈ।

ਕੌਰਨਾਮਾ ਕਿਤਾਬ ਨੂੰ ਪੜ੍ਹਦਿਆਂ….

ਪਿਛਲੇ ਦਿਨੀਂ ਬਿਬੇਕਗੜ੍ਹ ਪ੍ਰਕਾਸ਼ਨ, ਸ੍ਰੀ ਅਨੰਦਪੁਰ ਸਾਹਿਬ ਵਲੋਂ ਬਲਜਿੰਦਰ ਸਿੰਘ ਕੋਟਭਾਰਾ ਦੀ ਲਿਖੀ ਕਿਤਾਬ “ਕੌਰਨਾਮਾ - ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ” ਛਪ ਕੇ ਆਈ ਹੈ। ਖਾੜਕੂ ਸੰਘਰਸ਼ ਵਿਚ ਸ਼ਹੀਦ ਹੋਈਆਂ ਬੀਬੀਆਂ ਦੀ ਬਾਤ ਪਾਉਂਦੀ ਇਹ ਪਹਿਲੀ ਅਤੇ ਅਹਿਮ ਕਿਤਾਬ ਹੈ।